ਅਮਰੀਕਾ ਦੇ ਕੇਂਟੁਕੀ ’ਚ ਚੱਲੀਆਂ ਤਾਬੜਤੋੜ ਗੋਲ਼ੀਆਂ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
Monday, Apr 10, 2023 - 08:03 PM (IST)

ਇੰਟਰਨੈਸ਼ਨਲ ਡੈਸਕ : ਅਮਰੀਕਾ ਦੇ ਕੇਂਟੁਕੀ ਸੂਬੇ ’ਚ ਸੋਮਵਾਰ ਨੂੰ ਗੋਲ਼ੀਬਾਰੀ ਹੋਈ। ਇਸ ’ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਘਟਨਾ ਲੁਈਸਵਿਲੇ ਸ਼ਹਿਰ ਦੀ ਹੈ। ਪੁਲਸ ਮੁਤਾਬਕ ਇਕ ਹਮਲਾਵਰ ਨੇ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ। ਇਸ ਦੌਰਾਨ ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ ਪਰ ਅਜੇ ਤੱਕ ਇਹ ਪਤਾ ਦੱਸਿਆ ਨਹੀਂ ਜਾ ਸਕਦਾ ਕਿ ਕੁੱਲ ਕਿੰਨੇ ਲੋਕ ਮਾਰੇ ਗਏ ਜਾਂ ਜ਼ਖ਼ਮੀ ਹੋਏ।
ਇਹ ਖ਼ਬਰ ਵੀ ਪੜ੍ਹੋ : ਹਨੀਪ੍ਰੀਤ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲਾ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਚੜ੍ਹਿਆ ਪੁਲਸ ਅੜਿੱਕੇ
ਹਮਲਾਵਰ ਬਾਰੇ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਕਾਰਵਾਈ ਜਾਰੀ ਹੈ। ਕੇਂਟੁਕੀ ਦੇ ਗਵਰਨਰ ਐਂਡੀ ਬੇਸ਼ੇਰ ਨੇ ਕਿਹਾ ਕਿ ਮੈਂ ਖੁਦ ਮੌਕੇ ’ਤੇ ਜਾ ਰਿਹਾ ਹਾਂ। ਇਹ ਸਮਾਂ ਲੋਕਾਂ ਦੀ ਭਲਾਈ ਲਈ ਅਰਦਾਸ ਕਰਨ ਦਾ ਹੈ।
ਇਹ ਖ਼ਬਰ ਵੀ ਪੜ੍ਹੋ : ਭਾਰਤ ਨੇ ਵਾਹਗਾ ਬਾਰਡਰ ’ਤੇ ਤਿਰੰਗਾ ਲਹਿਰਾਉਣ ਲਈ ਲਗਾਇਆ ਪੋਲ, ਪਾਕਿਸਤਾਨ ਖੜ੍ਹਾ ਕਰ ਰਿਹੈ ਵਿਵਾਦ