ਪਾਕਿਸਤਾਨ ’ਚ ਅਗਲੇ ਮਹੀਨੇ ਤੋਂ ਲਾਗੂ ਹੋਵੇਗਾ ਸਿੱਖ ਮੈਰਿਜ ਐਕਟ : ਰੱਖਿਆ ਮੰਤਰੀ

Tuesday, Apr 16, 2024 - 12:27 PM (IST)

ਪਾਕਿਸਤਾਨ ’ਚ ਅਗਲੇ ਮਹੀਨੇ ਤੋਂ ਲਾਗੂ ਹੋਵੇਗਾ ਸਿੱਖ ਮੈਰਿਜ ਐਕਟ : ਰੱਖਿਆ ਮੰਤਰੀ

ਗੁਰਦਾਸਪੁਰ (ਵਿਨੋਦ) - ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਦੇਸੀ ਨਵੇਂ ਸਾਲ ਦੀ ਸ਼ੁਰੂਆਤ ਨੂੰ ਦਰਸਾਉਣ ਵਾਲੀ ਪ੍ਰਸਿੱਧ ਪ੍ਰੰਪਰਾ ਵਜੋਂ ਵਿਸਾਖੀ ਦਾ ਪਾਵਨ ਦਿਹਾੜਾ ਹਸਨ ਅਬਦਾਲ ਦੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪੁੱਜੀਆਂ ਸੰਗਤਾਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਅਾ ਗਿਅਾ । ਇਸ ਮੌਕੇ ਭਾਰਤ ਸਮੇਤ ਦੁਨੀਆ ਭਰ ਤੋਂ ਸਿੱਖ ਸ਼ਰਧਾਲੂ ਭਾਰੀ ਗਿਣਤੀ ਵਿਚ ਇਥੇ ਪੁੱਜੇ।

ਇਹ ਵੀ ਪੜ੍ਹੋ :       ਪੁੱਤਰ ਦੇ ਗੁਨਾਹ ਦੀ ਮਾਪਿਆਂ ਨੂੰ ਮਿਲੀ ਸਜ਼ਾ, ਹੋਈ 15 ਸਾਲ ਦੀ ਜੇਲ੍ਹ

ਇਸ ਮੌਕੇ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜ਼ਾ ਆਸਿਫ਼ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ।

ਸਰਹੱਦ ਪਾਰਲੇ ਸੂਤਰਾਂ ਅਨੁਸਾਰ ਵਿਸਾਖੀ ਸਬੰਧੀ ਸਮਾਗਮਾਂ ਵਿਚ ਭਾਰਤ, ਕੈਨੇਡਾ, ਬ੍ਰਿਟੇਨ ਅਤੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ਤੋਂ ਹਜ਼ਾਰਾਂ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਗੁ. ਪੰਜਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਦੇ ਪੰਜ ਪਿਅਾਰਿਆਂ ਅਗਵਾਈ ਵਿਚ ਵਿਸ਼ੇਸ਼ ਨਗਰ ਕੀਰਤਨ ਸਜਾਇਅਾ ਗਿਅਾ ਜਿਸ ਵਿਚ ਸੰਗਤਾਂ ਹੁੰਮ ਹੁਮਾ ਕੇ ਪੁੱਜੀਆਂ। ਅੰਮ੍ਰਿਤਸਰ ਤੋਂ ਪਰਬਤ ਸਿੰਘ ਨੇ ਆਪਣੇ ਪਰਿਵਾਰ ਸਮੇਤ ਆਪਣੀ ਯਾਤਰਾ ਦੌਰਾਨ ਸਹੂਲਤ ਦੇਣ ਲਈ ਪਾਕਿਸਤਾਨ ਸਰਕਾਰ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ :      ਅਮਰੀਕੀ ਮੇਅਰ ਨੂੰ ਮਾਰਨ ਦੀ ਧਮਕੀ ਦੇਣ ਵਾਲੀ ਗੁਜਰਾਤੀ ਮੂਲ ਦੀ ਭਾਰਤੀ ਲੜਕੀ ਗ੍ਰਿਫ਼ਤਾਰ

ਉਨ੍ਹਾਂ ਗੁਰਦੁਆਰਾ ਪੰਜਾ ਸਾਹਿਬ ਵਿਖੇ ਸਾਰੇ ਸਮਾਗਮਾਂ ਦੇ ਆਯੋਜਨ ਅਤੇ ਪਾਕਿਸਤਾਨੀਆਂ ਵੱਲੋਂ ਕੀਤੀ ਨਿੱਘੀ ਮਹਿਮਾਨ ਨਿਵਾਜ਼ੀ ਦੀ ਸ਼ਲਾਘਾ ਕੀਤੀ। ਨਿਊਯਾਰਕ ਦੀ ਇਕ ਸਿੱਖ ਬੀਬੀ ਸ਼ਰਧਾਲੂ, ਜੋ ਗੁਰਦੁਆਰਾ ਪੰਜਾ ਸਾਹਿਬ ਦੇ ਦਰਸ਼ਨਾਂ ਲਈ ਆਏ ਇਕ ਸਮੂਹ ਦਾ ਹਿੱਸਾ ਸੀ, ਨੇ ਆਪਣੇ ਠਹਿਰਨ ਦੌਰਾਨ ਪਾਕਿਸਤਾਨ ਦੇ ਸ਼ਾਨਦਾਰ ਪ੍ਰਬੰਧਾਂ ਦੀ ਸ਼ਲਾਘਾ ਕੀਤੀ, ਨਿਰਵਿਘਨ ਸੁਰੱਖਿਆ ਉਪਾਵਾਂ, ਆਰਾਮਦਾਇਕ ਰਿਹਾਇਸ਼ ਅਤੇ ਸ਼ਾਂਤੀਪੂਰਨ ਮਾਹੌਲ ਨੂੰ ਉਜਾਗਰ ਕੀਤਾ।

ਸ਼ਰਧਾਲੂਆਂ ਦੇ ਸਮੂਹ ਨੇ ਪਹਾੜੀ ਸਖੀ ਜ਼ਿੰਦਾ ਪੀਰ ਦੇ ਦਰਸ਼ਨ ਕੀਤੇ, ਜਿੱਥੇ ਔਰਤਾਂ ਅਤੇ ਬੱਚਿਆਂ ਲਈ ਵੱਖ-ਵੱਖ ਰਿਹਾਇਸ਼ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ।

ਇਸ ਮੌਕੇ ਰੱਖਿਅਾ ਮੰਤਰੀ ਖਵਾਜ਼ਾ ਆਸਿਫ਼ ਨੇ ਧਾਰਮਿਕ ਵਖਰੇਵਿਆਂ ਤੋਂ ਪਰੇ ਸੱਭਿਆਚਾਰਕ ਏਕਤਾ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਆਉਣ ਵਾਲੇ ਸਿੱਖ ਮੈਰਿਜ ਐਕਟ, ਜੋ ਕਿ ਅਗਲੇ ਮਹੀਨੇ ਲਾਗੂ ਹੋਣ ਜਾ ਰਿਹਾ ਹੈ, ਨੂੰ ਵੱਖ-ਵੱਖ ਮੁੱਦਿਆਂ ਦੇ ਹੱਲ ਵੱਲ ਇਕ ਕਦਮ ਵਜੋਂ ਉਜਾਗਰ ਕੀਤਾ।

ਇਹ ਵੀ ਪੜ੍ਹੋ :      ਜੈਸ਼ੰਕਰ ਦੇ ਈਰਾਨ ਨੂੰ ਕੀਤੇ ਫੋਨ ਕਾਲ ਦਾ ਕਮਾਲ, ਜਹਾਜ਼ 'ਚ ਫਸੇ 17 ਭਾਰਤੀਆਂ ਨੂੰ ਲੈ ਕੇ ਮਿਲੀ ਖੁ਼ਸ਼ਖ਼ਬਰੀ

ਉਨ੍ਹਾਂ ਨੇ ਗੁਰਦੁਆਰਿਆਂ ਅਤੇ ਮੰਦਰਾਂ ਸਮੇਤ ਗੈਰ-ਮੁਸਲਿਮ ਧਾਰਮਿਕ ਸਥਾਨਾਂ ਦੀ ਸੁੰਦਰਤਾ ਨੂੰ ਵਧਾਉਣ ’ਤੇ ਸਰਕਾਰ ਦੇ ਫੋਕਸ ਨੂੰ ਨੋਟ ਕੀਤਾ ਅਤੇ ਸੰਗਤਾਂ ਦੇ ਜਾਨ-ਮਾਲ ਦੀ ਰੱਖਿਆ ਕਰਨ ਦੀ ਜ਼ਿੰਮੇਵਾਰੀ ’ਤੇ ਜ਼ੋਰ ਦਿੱਤਾ, ਜਿਨ੍ਹਾਂ ਨੂੰ ਸਨਮਾਨਿਤ ਮਹਿਮਾਨ ਮੰਨਿਆ ਜਾਂਦਾ ਹੈ। ਵਿਸਾਖੀ ਸਬੰਧੀ ਸਮਾਗਮਾਂ ਦੌਰਾਨ ਸਿੱਖ ਸੰਗਤਾਂ ਲਈ ਸ਼ਾਂਤਮਈ ਮਾਹੌਲ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

ਸੁਰੱਖਿਆ ਦੀ ਨਿਗਰਾਨੀ ਲਈ 6 ਡੀ. ਐੱਸ. ਪੀ., 13 ਇੰਸਪੈਕਟਰ, 143 ਵਧੀਕ ਪੁਲਸ ਸੁਪਰਡੈਂਟ, 95 ਹੈੱਡ ਕਾਂਸਟੇਬਲ, 728 ਕਾਂਸਟੇਬਲ ਅਤੇ 36 ਮਹਿਲਾ ਕਾਂਸਟੇਬਲਾਂ ਸਮੇਤ ਲਗਭਗ 1,023 ਪੁਲਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੁਰੱਖਿਆ ਕੈਮਰੇ, ਵਾਕ-ਥਰੂ ਗੇਟ ਅਤੇ ਮੈਟਲ ਡਿਟੈਕਟਰ ਵੀ ਲਗਾਏ ਗਏ ਹਨ।

ਇਹ ਵੀ ਪੜ੍ਹੋ :    ਵੀਡੀਓ 'ਚ ਦੇਖੋ ਕਿਵੇਂ ਇਜ਼ਰਾਇਲੀ ਜਹਾਜ਼ਾਂ ਨੇ ਇਰਾਨ ਦੇ ਸੈਂਕੜੇ ਡਰੋਨ, ਮਿਜ਼ਾਈਲਾਂ ਨੂੰ ਕੀਤਾ ਨਸ਼ਟ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News