ਪੀ.ਐੱਮ. ਮੋਦੀ ਨਾਲ ਸਕੌਟ ਮੌਰੀਸਨ ਕਰਨਗੇ ਵਾਰਤਾ, ਯੂਕ੍ਰੇਨ ਸਮੇਤ ਇਹਨਾ ਮੁੱਦਿਆਂ 'ਤੇ ਹੋਵੇਗੀ ਚਰਚਾ

03/18/2022 5:08:44 PM

ਨਵੀਂ ਦਿੱਲੀ (ਭਾਸ਼ਾ)- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 21 ਮਾਰਚ ਨੂੰ ਪ੍ਰਸਤਾਵਿਤ ਆਨਲਾਈਨ ਸਿਖਰ ਸੰਮੇਲਨ ਦੌਰਾਨ ਯੂਕ੍ਰੇਨ ਦੀ ਮੌਜੂਦਾ ਸਥਿਤੀ ਅਤੇ ਭਾਰਤ-ਪ੍ਰਸ਼ਾਂਤ ਖੇਤਰ 'ਤੇ ਇਸ ਦੇ ਪ੍ਰਭਾਵ ਬਾਰੇ ਚਰਚਾ ਕਰਨਗੇ। ਮੌਰੀਸਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਿਖਰ ਸੰਮੇਲਨ ਦੌਰਾਨ, ਦੁਵੱਲੇ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਹੋਰ ਡੂੰਘਾ ਕਰਨ ਦੇ ਨਾਲ-ਨਾਲ ਨਵੇਂ ਆਰਥਿਕ ਮੌਕਿਆਂ ਦੀ ਖੋਜ ਕਰਨ ਲਈ ਚਰਚਾ ਕੀਤੀ ਜਾਵੇਗੀ। 

ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਭਾਰਤੀ ਪ੍ਰਵਾਸੀਆਂ ਨੂੰ 'ਹੋਲੀ' ਦੀਆਂ ਸ਼ੁਭਕਾਮਨਾਵਾਂ ਦਿੱਤੀਆਂ 

ਉਨ੍ਹਾਂ ਨੇ ਕਿਹਾ ਕਿ ਅਸੀਂ ਯੂਕ੍ਰੇਨ ਦੀ ਮੌਜੂਦਾ ਸਥਿਤੀ ਅਤੇ ਇੰਡੋ-ਪੈਸੀਫਿਕ ਖੇਤਰ ਅਤੇ ਮਿਆਂਮਾਰ 'ਤੇ ਪੈਣ ਵਾਲੇ ਇਸ ਦੇ ਪ੍ਰਭਾਵ ਸਮੇਤ ਖੇਤਰੀ ਅਤੇ ਬਹੁਪੱਖੀ ਮੁੱਦਿਆਂ 'ਤੇ ਚਰਚਾ ਕਰਾਂਗੇ। ਮੌਰੀਸਨ ਨੇ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਮਜ਼ਬੂਤ ਸਬੰਧ ਆਪਸੀ ਸਮਝ ਅਤੇ ਵਿਸਵਾਸ 'ਤੇ ਆਧਾਰਿਤ ਹਨ ਅਤੇ ਹਿੰਦ-ਪ੍ਰਸ਼ਾਂਤ ਖੇਤਰ 'ਤੇ ਦੋਹਾਂ ਪੱਖਾਂ ਦਾ ਸਮਾਨ ਦ੍ਰਿਸ਼ਟੀਕੋਣ ਹੈ।

ਪੜ੍ਹੋ ਇਹ ਅਹਿਮ ਖ਼ਬਰ- ਮਾਣ ਦੀ ਗੱਲ, ਯੂਐਸ ਮਿਲਟਰੀ 'ਚ ਪਹਿਲੇ ਸਿੱਖ ਲੈਫਟੀਨੈਂਟ ਸੁਖਬੀਰ ਸਿੰਘ ਤੂਰ ਨੂੰ ਮਿਲੀ ਤਰੱਕੀ

Vandana

This news is Content Editor Vandana