ਕੋਰੋਨਾ ਵਾਇਰਸ ਦੇ ਸਰੋਤ ਦਾ ਅਜੇ ਤੱਕ ਨਹੀਂ ਚੱਲਿਆ ਪਤਾ : WHO ਮਾਹਰ
Wednesday, Mar 31, 2021 - 01:22 AM (IST)
ਬੀਜਿੰਗ-ਕੋਰੋਨਾ ਵਾਇਰਸ ਦੀ ਸ਼ੁਰੂਆਤ ਦੀ ਜਾਂਚ ਕਰਨ ਵਾਲੇ ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਦੇ ਮਾਹਰਾਂ ਦੀ ਟੀਮ ਨੇ ਕਿਹਾ ਕਿ ਇਸ ਘਾਤਕ ਵਿਸ਼ਾਣੂ ਦੇ ਸਰੋਤ ਦਾ ਹੁਣ ਤੱਕ ਪਤਾ ਨਹੀਂ ਚੱਲ ਸਕਿਆ ਹੈ ਅਤੇ ਸਵਾਲਾਂ ਦੇ ਜਵਾਬ ਪਾਉਣ ਲਈ ਅਗੇ ਹੋਰ ਅਧਿਐਨ ਕੀਤੇ ਜਾਣ ਦੀ ਲੋੜ ਹੈ। ਅੰਤਰਰਾਸ਼ਟਰੀ ਟੀਮ ਦੀ ਰਿਪੋਰਟ ਮੰਗਲਵਾਰ ਨੂੰ ਪ੍ਰਕਾਸ਼ਿਤ ਹੋਈ।
ਇਸ ਟੀਮ ਨੇ 14 ਜਨਵਰੀ ਤੋਂ 10 ਫਰਵਰੀ ਤੱਕ ਚੀਨ ਦੇ ਵੁਹਾਨ ਸ਼ਹਿਰ ਦਾ ਦੌਰਾ ਕੀਤਾ ਸੀ ਜਿਥੇ ਦਸੰਬਰ 2019 'ਚ ਵਾਇਰਸ ਦਾ ਸਭ ਤੋਂ ਪਹਿਲਾਂ ਪਤਾ ਚੱਲਿਆ ਸੀ। ਡਬਲਯੂ.ਐੱਚ.ਓ. ਦੇ ਡਾਇਰੈਕਟਰ ਜਨਰਲ ਟੇਡ੍ਰੋਸ ਅਧਾਨੋਮ ਗੇਬ੍ਰੇਯੇਸਸ ਨੇ ਕਿਹਾ ਕਿ ਜਿਥੇ ਤੱਕ ਵਿਸ਼ਵ ਸਿਹਤ ਸੰਗਠਨ ਦਾ ਸੰਬੰਧ ਹੈ ਉਹ ਸਾਰੇ ਵਿਚਾਰ ਮੇਜ਼ 'ਤੇ ਹਨ। ਰਿਪੋਰਟ ਬਹੁਤ ਮਹੱਤਵਪੂਰਨ ਸ਼ੁਰੂਆਤ ਹੈ। ਸਾਨੂੰ ਅਜੇ ਵਾਇਰਸ ਦੇ ਸਰੋਤ ਦਾ ਪਤਾ ਨਹੀਂ ਚੱਲਿਆ ਹੈ। ਸਾਨੂੰ ਵਿਗਿਆਨ ਦੀ ਪਾਲਣਾ ਜਾਰੀ ਰੱਖਣੀ ਚਾਹੀਦੀ ਹੈ ਅਤੇ ਕੋਈ ਹੋਰ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ।
ਇਹ ਵੀ ਪੜ੍ਹੋ-ਅਮਰੀਕਾ : ਫਿਲਾਡੇਲਫਿਆ ਦੇ ਮਾਲ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ
ਮੀਡੀਆ ਅਦਾਰਿਆਂ ਨੂੰ ਮਿਲੀ ਡਬਲਯੂ.ਐੱਚ.ਓ. ਦੀ ਪ੍ਰੈੱਸ ਰਿਲੀਜ਼ 'ਚ ਕਿਹਾ ਗਿਆ ਹੈ ਕਿ ਇਹ (ਰਿਪੋਰਟ) ਸਵਾਲ ਚੁੱਕਦੇ ਹੋਏ ਸਾਡੀ ਸਮਝ ਨੂੰ ਮਹੱਤਵਪੂਰਨ ਤੌਰ 'ਤੇ ਅਗੇ ਵਧਾਉਂਦੀ ਹੈ ਜਿਸ ਦਾ ਹੱਲ ਅਗੇ ਦੇ ਅਧਿਐਨਾਂ ਨਾਲ ਹੋਵੇਗਾ। ਟੇਡ੍ਰੋਸ ਨੇ ਇਹ ਵੀ ਕਿਹਾ ਕਿ ਟੀਮ ਇਸ ਸਿੱਟੇ 'ਤੇ ਪਹੁੰਚੀ ਹੈ ਕਿ ਵੁਹਾਨ ਇੰਸਟੀਚਿਊਟ ਆਫ ਵਾਇਰਓਲਾਜੀ ਨਾਲ ਵਾਇਰਸ ਦੇ ਲੀਕ ਹੋਣ, ਜਿਵੇਂ ਕਿ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋਸ਼ ਲਾਇਆ ਸੀ, ਦੀ ਗੱਲ 'ਘੱਟ ਸੰਭਾਵਨਾ ਵਾਲਾ ਅਨੁਮਾਨ ਹੈ'', ਪਰ ਇਸ ਦੀ ਅਗੇ ਦੀ ਜਾਂਚ ਕੀਤੇ ਜਾਣ ਦੀ ਲੋੜ ਹੈ।
ਇਹ ਵੀ ਪੜ੍ਹੋ-ਤੰਜ਼ਾਨੀਆ 'ਚ ਸਾਬਕਾ ਰਾਸ਼ਟਰਪਤੀ ਦੇ ਪਾਰਥਿਵ ਸਰੀਰ ਦੇ ਦਰਸ਼ਨ ਦੌਰਾਨ ਮਚੀ ਭਾਜੜ, 45 ਲੋਕਾਂ ਨੇ ਗੁਆਈ ਜਾਨ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।