ਕੈਨੇਡਾ ''ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦਾ ਅਪਮਾਨ, ਨਕਾਬਪੋਸ਼ਾਂ ਨੇ ਬੁੱਤ ''ਤੇ ਲਾਇਆ ਫਲਸਤੀਨੀ ਝੰਡਾ

Saturday, Sep 28, 2024 - 04:05 PM (IST)

ਟਰਾਂਟੋ : ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਫਲਸਤੀਨੀ ਸਮਰਥਕਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦਾ ਅਪਮਾਨ ਕਰਨ ਦੀ ਘਟਨਾ ਸਾਹਮਣੇ ਆਈ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਕੁਝ ਨਕਾਬਪੋਸ਼ ਲੋਕ ਮਹਾਰਾਜਾ ਦੀ ਮੂਰਤੀ 'ਤੇ ਚੜ੍ਹ ਕੇ ਉਸ 'ਤੇ ਫਲਸਤੀਨ ਦਾ ਝੰਡਾ ਲਾਉਂਦੇ ਨਜ਼ਰ ਆ ਰਹੇ ਹਨ। ਇਸ ਘਟਨਾ ਤੋਂ ਬਾਅਦ ਸਥਾਨਕ ਭਾਈਚਾਰੇ 'ਚ ਰੋਸ ਵਧ ਗਿਆ ਹੈ ਅਤੇ ਪੁਲਸ ਨੂੰ ਸ਼ਿਕਾਇਤ ਕੀਤੀ ਗਈ ਹੈ।

ਵੀਡੀਓ ਵਿਚ ਦੋ ਨਕਾਬਪੋਸ਼ ਮਾਸਕ ਪਹਿਨੇ ਬੁੱਤ 'ਤੇ ਫਲਸਤੀਨ ਦਾ ਝੰਡਾ ਲਾਉਂਦੇ ਹੋਏ ਦਿਖਾਈ ਦੇ ਰਹੇ ਹਨ। ਹੇਠਾਂ ਕਈ ਹੋਰ ਲੋਕ ਖੜ੍ਹੇ ਦਿਖਾਈ ਦੇ ਰਹੇ ਹਨ। ਇਹ ਘਟਨਾ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਵਾਪਰੀ ਸੀ। ਇਕ ਬਦਮਾਸ਼ ਦੀ ਪਛਾਣ ਹੋਸ਼ਮ ਹਮਦਾਨ ਵਜੋਂ ਹੋਈ ਹੈ। ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਬਰੈਂਪਟਨ 'ਚ ਵਾਪਰੀ ਹੈ, ਜਿੱਥੇ ਖਾਲਿਸਤਾਨ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ ਪਰ ਅਜੇ ਤੱਕ ਇਸ 'ਤੇ ਉਨ੍ਹਾਂ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ।

ਇਹ ਵੀ ਪੜ੍ਹੋ : ਹਵਾਈ ਅੱਡੇ 'ਤੇ ਭਾਈ ਬਲਦੇਵ ਸਿੰਘ ਵਡਾਲਾ ਤੇ ਜੱਥੇ ਨੂੰ ਜਾਂਚ ਲਈ ਰੋਕਿਆ, ਟਿਕਟਾਂ ਹੋਈਆਂ ਰੱਦ

ਕੌਣ ਸਨ ਮਹਾਰਾਜਾ ਰਣਜੀਤ ਸਿੰਘ?
ਮਹਾਰਾਜਾ ਰਣਜੀਤ ਸਿੰਘ ਸਿੱਖ ਸਾਮਰਾਜ ਦੇ ਸੰਸਥਾਪਕ ਅਤੇ ਭਾਰਤੀ ਇਤਿਹਾਸ ਦੇ ਮਹਾਨ ਸ਼ਾਸਕਾਂ ਵਿੱਚੋਂ ਇਕ ਸਨ। ਉਨ੍ਹਾਂ ਦਾ ਜਨਮ 13 ਨਵੰਬਰ 1780 ਨੂੰ ਗੁਜਰਾਂਵਾਲਾ, ਪੰਜਾਬ (ਹੁਣ ਪਾਕਿਸਤਾਨ) ਵਿਚ ਹੋਇਆ ਸੀ। ਉਨ੍ਹਾਂ 12 ਸਾਲ ਦੀ ਉਮਰ ਵਿਚ ਗੱਦੀ ਸੰਭਾਲੀ ਅਤੇ18 ਸਾਲ ਦੀ ਉਮਰ ਵਿਚ ਲਾਹੌਰ ਜਿੱਤ ਲਿਆ। ਉਨ੍ਹਾਂ ਨੂੰ 'ਪੰਜਾਬ ਦਾ ਸ਼ੇਰ' ਵੀ ਕਿਹਾ ਜਾਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Sandeep Kumar

Content Editor

Related News