ਤਾਲਿਬਾਨ ਨੇ ਸਰਕਾਰ ਗਠਨ ਦਾ ਐਲਾਨ ਇਕ ਵਾਰ ਫਿਰ ਕੀਤਾ ਮੁਲਤਵੀ
Saturday, Sep 04, 2021 - 06:56 PM (IST)
ਪੇਸ਼ਾਵਰ-ਤਾਲਿਬਾਨ ਨੇ ਅਫਗਾਨਿਸਤਾਨ 'ਚ ਨਵੀਂ ਸਰਕਾਰ ਦੇ ਗਠਨ ਨੂੰ ਅਗਲੇ ਹਫਤੇ ਲਈ ਮੁਲਤਵੀ ਕਰ ਦਿੱਤਾ ਹੈ। ਤਾਲਿਬਾਨ ਦੇ ਬੁਲਾਰੇ ਜ਼ਬੀਉੱਲਾ ਮੁਜਾਹਿਦ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਤਾਲਿਬਾਨ ਇਕ ਅਜਿਹੀ ਸਰਕਾਰ ਬਣਾਉਣ ਲਈ ਸੰਘਰਸ਼ ਕਰ ਰਿਹਾ ਹੈ ਜੋ ਸਮਾਵੇਸ਼ੀ ਅਤੇ ਅੰਤਰਰਾਸ਼ਟਰੀ ਸਮੂਹ ਨੂੰ ਸਵੀਕਾਰ ਹੋਵੇ। ਉਮੀਦ ਕੀਤੀ ਜਾ ਰਹੀ ਹੈ ਕਿ ਤਾਲਿਬਾਨ ਸ਼ਨੀਵਾਰ ਨੂੰ ਕਾਬੁਲ 'ਚ ਨਵੀਂ ਸਰਕਾਰ ਦੇ ਗਠਨ ਦਾ ਐਲਾਨ ਕਰੇਗਾ, ਜਿਸ ਦੀ ਅਗਵਾਈ ਸੰਗਠਨ ਦੇ ਸਹਿ-ਸੰਸਥਾਪਕ ਮੁੱਲਾ ਅਬਦੁਲ ਗਨੀ ਬਰਾਦਰ ਕਰ ਸਕਦੇ ਹਨ। ਤਾਲਿਬਾਨ ਨੇ 15 ਅਗਸਤ ਨੂੰ ਕਾਬੁਲ 'ਤੇ ਕਾਬਜ਼ ਹੋਣ ਤੋਂ ਬਾਅਦ ਦੂਜੀ ਵਾਰ, ਕਾਬੁਲ 'ਚ ਨਵੀਂ ਸਰਕਾਰ ਦੇ ਗਠਨ ਦਾ ਐਲਾਨ ਮੁਲਤਵੀ ਕੀਤਾ ਹੈ। ਮੁਜਾਹਿਦ ਨੇ ਕਿਹਾ ਕਿ ਨਵੀਂ ਸਰਕਾਰ ਅਤੇ ਕੈਬਨਿਟ ਮੈਂਬਰਾਂ ਦੇ ਬਾਰੇ 'ਚ ਐਲਾਨ ਹੁਣ ਅਗਲੇ ਹਫਤੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਅਮਰੀਕਾ 'ਚ ਹੜ੍ਹਾਂ ਨੇ ਮਚਾਈ ਤਬਾਹੀ, ਹੋਈਆਂ ਦਰਜਨਾਂ ਮੌਤਾਂ
ਸਰਕਾਰ ਗਠਨ ਨੂੰ ਲੈ ਕੇ ਵੱਖ-ਵੱਖ ਸਮੂਹਾਂ ਨਾਲ ਗੱਲਬਾਤ ਲਈ ਤਾਲਿਬਾਨ ਵੱਲੋਂ ਗਠਿਤ ਇਕ ਕਮੇਟੀ ਦੇ ਮੈਂਬਰ ਖਲੀਲ ਹੱਕਾਨੀ ਨੇ ਕਿਹਾ ਕਿ ਕਾਬੁਲ 'ਚ ਦੁਨੀਆ ਨੂੰ ਸਵੀਕਾਰ ਸਮਾਵੇਸ਼ੀ ਸਰਕਾਰ ਬਣਾਉਣ ਦਾ ਤਾਲਿਬਾਨ ਦੇ ਵਾਅਦੇ ਦੇ ਕਾਰਨ ਦੇਰੀ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਤਾਲਿਬਾਨ ਆਪਣੀ ਇਕੱਲੇ ਹੀ ਸਰਕਾਰ ਬਣਾ ਸਕਦੇ ਹਨ ਪਰ ਹੁਣ ਉਹ ਇਕ ਅਜਿਹਾ ਪ੍ਰਸ਼ਾਸਨ ਬਣਾਉਣ 'ਤੇ ਧਿਆਨ ਕੇਂਦਰਿਤ ਕਰ ਰਹੇ ਹਨ ਜਿਸ 'ਚ ਸਾਰੇ ਦਲਾਂ, ਸਮੂਹਾਂ ਅਤੇ ਸਮਾਜ ਦੇ ਵਰਗਾਂ ਨਾਲ ਨੁਮਾਇੰਦਗੀ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਤਾਲਿਬਾਨ ਹੋਰ ਹਿੱਤਧਾਰਕਾਂ ਨਾਲ ਗੱਲਬਾਤ ਕਰ ਰਿਹਾ ਹੈ ਤਾਂ ਕਿ ਸਰਕਾਰ ਗਠਨ ਲਈ ਉਨ੍ਹਾਂ ਦਾ ਸਮਰਥਨ ਮੰਗਿਆ ਜਾ ਸਕੇ। ਇਸ ਤੋਂ ਪਹਿਲਾਂ ਸੂਤਰਾਂ ਨੇ ਕਿਹਾ ਕਿ ਕਤਰ ਦੇ ਦੋਹਾ 'ਚ ਸਥਿਤ ਤਾਲਿਬਾਨ ਦੇ ਸਿਆਸੀ ਦਫਤਰ ਦੇ ਪ੍ਰਧਾਨ ਬਰਾਦਰ ਦੇ ਕਾਬੁਲ 'ਚ ਤਾਲਿਬਾਨ ਸਰਕਾਰ ਦੇ ਮੁਖੀ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਰੀ ਬਲਿੰਕਨ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਦੇ ਦੇਸ਼ ਅਤੇ ਅੰਤਰਰਾਸ਼ਟਰੀ ਸਮੂਹ ਤਾਲਿਬਾਨ ਨਾਲ ਅਫਗਾਨਿਸਤਾਨ 'ਚ ਇਕ ਸਮਾਵੇਸ਼ੀ ਸਰਕਾਰ ਬਣਾਉਣ ਦੀ ਉਮੀਦ ਕਰਦਾ ਹੈ।
ਇਹ ਵੀ ਪੜ੍ਹੋ : ਬ੍ਰਿਟੇਨ 'ਚ 12-15 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਵਿਰੁੱਧ ਹਨ ਸਲਾਹਕਾਰ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।