ਏਅਰ ਇੰਡੀਆ ਦੀ ਫਲਾਈਟ ਦਾ ਟਾਇਰ ਫਟਿਆ, ਕਾਠਮੰਡੂ ਤੋਂ ਦਿੱਲੀ ਜਾਣ ਵਾਲੀ ਉਡਾਣ ਰੱਦ

Saturday, Dec 10, 2022 - 02:44 AM (IST)

ਏਅਰ ਇੰਡੀਆ ਦੀ ਫਲਾਈਟ ਦਾ ਟਾਇਰ ਫਟਿਆ, ਕਾਠਮੰਡੂ ਤੋਂ ਦਿੱਲੀ ਜਾਣ ਵਾਲੀ ਉਡਾਣ ਰੱਦ

ਕਾਠਮੰਡੂ : ਨੇਪਾਲ ਦੀ ਰਾਜਧਾਨੀ ਕਾਠਮੰਡੂ 'ਚ ਸ਼ੁੱਕਰਵਾਰ ਨੂੰ ਟੇਕ ਆਫ ਤੋਂ ਪਹਿਲਾਂ ਟਾਇਰ ਫਟਣ ਕਾਰਨ ਨਵੀਂ ਦਿੱਲੀ ਜਾਣ ਵਾਲੀ ਫਲਾਈਟ ਨੂੰ ਰੱਦ ਕਰ ਦਿੱਤਾ ਗਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਜਹਾਜ਼ 'ਚ 173 ਲੋਕ ਸਵਾਰ ਸਨ। ਉਨ੍ਹਾਂ ਦੱਸਿਆ ਕਿ ਫਲਾਈਟ ਨੇ ਸਥਾਨਕ ਸਮੇਂ ਅਨੁਸਾਰ ਸ਼ਾਮ 4.30 ਵਜੇ ਕਾਠਮੰਡੂ ਦੇ ਤ੍ਰਿਭੁਨ ਹਵਾਈ ਅੱਡੇ ਤੋਂ ਨਵੀਂ ਦਿੱਲੀ ਲਈ ਰਵਾਨਾ ਹੋਣਾ ਸੀ। ਏਅਰ ਇੰਡੀਆ ਦੇ ਇੱਕ ਡਿਊਟੀ ਅਧਿਕਾਰੀ ਨੇ ਉਡਾਣ ਭਰਨ ਤੋਂ ਪਹਿਲਾਂ ਫਲਾਈਟ AI 216 ਦਾ ਟਾਇਰ ਫਟਣ ਦੀ ਪੁਸ਼ਟੀ ਕੀਤੀ।

ਅਧਿਕਾਰੀ ਨੇ ਦੱਸਿਆ ਕਿ ਜਹਾਜ਼ 'ਚ 164 ਯਾਤਰੀ ਅਤੇ ਅਮਲੇ ਦੇ ਨੌਂ ਮੈਂਬਰ ਸਵਾਰ ਸਨ। ਉਨ੍ਹਾਂ ਕਿਹਾ ਕਿ ਏਅਰਬੱਸ 320 ਜਹਾਜ਼ ਨੂੰ ਰਨਵੇਅ ਤੋਂ ਉਤਾਰ ਕੇ ਪਾਰਕਿੰਗ ਖੇਤਰ ਵਿੱਚ ਲਿਜਾਇਆ ਗਿਆ। ਅਧਿਕਾਰੀ ਨੇ ਕਿਹਾ ਕਿ ਜ਼ਰੂਰੀ ਮੁਰੰਮਤ ਦਾ ਕੰਮ ਪੂਰਾ ਹੋਣ ਤੋਂ ਬਾਅਦ ਏਅਰ ਇੰਡੀਆ ਦੀ ਉਡਾਣ ਸ਼ਨੀਵਾਰ ਲਈ ਮੁੜ ਨਿਰਧਾਰਤ ਕੀਤੀ ਜਾਵੇਗੀ।


author

Mandeep Singh

Content Editor

Related News