ਟੋਂਗਾ ਵਿਚ ਭੂਚਾਲ ਦਾ ਜ਼ਬਰਦਸਤ ਝਟਕਾ

07/17/2017 12:50:31 PM

ਸਿਡਨੀ— ਦੱਖਣੀ ਪ੍ਰਸ਼ਾਂਤ ਟਾਪੂ ਟੋਂਗਾ ਵਿੱਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਸਰਵੇਖਣ ਦੇ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉੱਤੇ 6.1 ਮਾਪੀ ਗਈ। ਭੂਚਾਲ ਦਾ ਕੇਂਦਰ ਟੋਂਗਾ ਵਿੱਚ ਦੱਖਣ-ਪੱਛਮ ਨੇਇਤਾ ਵਿੱਚ ਜ਼ਮੀਨ ਤੋਂ 97 ਕਿਲੋਮੀਟਰ ਦੀ ਡੂੰਘਾਈ ਵਿੱਚ ਰਿਹਾ। ਫਿਲਹਾਲ ਭੂਚਾਲ ਨਾਲ ਕਿਸੇ ਪ੍ਰਕਾਰ ਦੇ ਜਾਨੀ ਮਾਲ ਦੇ ਨੁਕਸਾਨ ਦੀ ਰਿਪੋਰਟ ਨਹੀਂ ਹੈ। ਭੂਚਾਲ ਨੂੰ ਲੈ ਕੇ ਕੋਈ ਸੁਨਾਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।