ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਅਮਰੀਕਾ 'ਚ ਦਾਖਲ ਹੋਣ ਦਾ ਰੁਝਾਨ ਜਾਰੀ, ਅੰਕੜੇ ਕਰ ਦੇਣਗੇ ਹੈਰਾਨ
Wednesday, May 24, 2023 - 10:52 AM (IST)
ਓਟਾਵਾ (ਰਾਜ ਗੋਗਨਾ)- ਕੈਨੇਡਾ ਵਿੱਚ ਗੈਰ-ਕਾਨੂੰਨੀ ਢੰਗ ਦੇ ਨਾਲ ਕੈਨੇਡਾ ਤੋਂ ਅਮਰੀਕਾ ਦਾਖਲ ਹੋ ਰਹੇ ਪ੍ਰਵਾਸੀਆਂ ਦੀ ਗਿਣਤੀ ਹੁਣ ਲਗਾਤਾਰ ਵੱਧਦੀ ਜਾ ਰਹੀ ਹੈ ਅਤੇ ਮਨੁੱਖੀ ਤਸਕਰ ਆਪਣੀਆਂ ਜੇਬਾਂ ਭਰਨ ‘ਚ ਕਾਮਯਾਬ ਹੋ ਰਹੇ ਹਨ। ਕੈਨੇਡਾ ਦੇ ਟੋਰਾਂਟੋ ਅਤੇ ਮਾਂਟਰੀਅਲ ‘ਚ ਬੈਠੇ ਮਨੁੱਖੀ ਤਸਕਰ ਸਥਾਨਕ ਲੋਕਾਂ ਨੂੰ ਵਰਤ ਕੇ ਆਪਣਾ ਧੰਦਾ ਚਲਾ ਰਹੇ ਹਨ। ਅਮਰੀਕਾ ਦੇ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਵਿਭਾਗ ਵੱਲੋਂ ਪਿਛਲੇ ਸਾਲ 109,535 ਪ੍ਰਵਾਸੀਆਂ ਨੂੰ ਰੋਕਿਆ ਗਿਆ ਜਦਕਿ ਇਸ ਵਾਰ ਇਹ ਅੰਕੜਾ 6 ਮਹੀਨੇ ‘ਚ ਹੀ 84 ਹਜ਼ਾਰ ਤੋਂ ਟੱਪਦਾ ਨਜ਼ਰ ਆ ਰਿਹਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਇਟਲੀ ਦੇ ਪੇਪਰਾਂ ਨੂੰ ਲੈ ਕੇ ਭ੍ਰਿਸ਼ਟਾਚਾਰ ਜੋ਼ਰਾਂ 'ਤੇ, ਪੜ੍ਹੋ ਪੂਰਾ ਮਾਮਲਾ
ਓਂਟਾਰੀਓ ਦਾ ਕੌਰਨਵਾਲ ਅਤੇ ਕਿਊਬਿਕ ਦਾ ਅਕਵੇਜ਼ਨ ਇਲਾਕਾ ਵਾਸੀਆਂ ਦੇ ਸਰਹੱਦ ਪਾਰ ਕਰਨ ਲਈ ਢੁਕਵੀਆਂ ਥਾਵਾਂ ਮੰਨੀਆਂ ਜਾਂਦੀਆਂ ਹਨ ਅਤੇ ਸੰਭਾਵਤ ਤੌਰ 'ਤੇ ਮਨੁੱਖੀ ਤਸਕਰਾਂ ਵੱਲੋਂ ਇਸ ਕੰਮ ‘ਚ ਸਥਾਨਕ ਲੋਕਾਂ ਦੀ ਮਦਦ ਵੀ ਲਈ ਜਾਂਦੀ ਹੈ। ਕਿਊਬਿਕ ਦਾ ਰੋਕਸਮ ਰੋਡ ਲਾਂਘਾ ਬੰਦ ਹੋਣ ਦੇ ਬਾਵਜੂਦ ਨਾਜਾਇਜ਼ ਪਰਵਾਸ ‘ਚ ਕੋਈ ਕਮੀ ਮਹਿਸੂਸ ਨਹੀਂ ਹੋ ਰਹੀ ਅਤੇ ਅਮਰੀਕਾ ਜਾਣ ਦੇ ਇੱਛੁਕ ਲੋਕ ਆਪਣੀ ਜਾਨ ਖਤਰੇ ‘ਚ ਪਾਉਣ ਤੋਂ ਵੀ ਪਿੱਛੇ ਨਹੀਂ ਹਟ ਰਹੇ। ਦੱਸਣਯੋਗ ਹੈ ਕਿ ਇਸ ਗੈਰ ਕਾਨੂੰਨੀ ਬਾਰਡਰ ਕਰਾਸਿੰਗ ਦੌਰਾਨ ਕਈ ਲੋਕਾਂ ਦੀਆਂ ਮੌਤਾਂ ਵੀ ਹੋ ਰਹੀਆਂ ਹਨ। ਹਾਲੇ ਹੀ ਕੁਝ ਸਮੇਂ ਪਹਿਲੇ ਇਕ ਗੁਜਰਾਤੀ ਮੂਲ ਦੇ ਕੁਝ ਪਰਿਵਾਰ ਵੀ ਹਾਦਸੇ ਦਾ ਸ਼ਿਕਾਰ ਹੋਏ ਸਨ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।