ਕੈਨੇਡੀਅਨ ਨਾਗਰਿਕ ਵਿਰੁੱਧ ਚੀਨ ''ਚ ਹੋਈ ਮਾਮਲੇ ਦੀ ਸੁਣਵਾਈ, ਟਰੂਡੋ ਨੇ ਜਤਾਈ ਨਾਰਾਜ਼ਗੀ
Sunday, Mar 21, 2021 - 08:59 PM (IST)
ਇੰਟਰਨੈਸ਼ਨਲ ਡੈਸਕ- ਚੀਨ ਨੇ ਕੈਨੇਡਾ ਦੇ ਉਨ੍ਹਾਂ ਦੋ ਨਾਗਰਿਕਾਂ 'ਚੋਂ ਇਕ ਮਾਈਕਲ ਸਪਾਵੋਰ ਵਿਰੁੱਧ ਦਰਜ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਪੂਰੀ ਕਰ ਲਈ ਪਰ ਅਜੇ ਉਨ੍ਹਾਂ 'ਤੇ ਕੋਈ ਫੈਸਲਾ ਨਹੀਂ ਆਇਆ ਹੈ। ਦੋ ਸਾਲ ਪਹਿਲਾਂ ਕੈਨੇਡਾ 'ਚ ਚੀਨ ਦੀ ਦੂਰਸੰਚਾਰ ਕੰਪਨੀ ਦੇ ਇਕ ਸੀਨੀਅਰ ਅਧਿਕਾਰੀ ਦੀ ਗ੍ਰਿਫਤਾਰੀ ਦੇ ਬਦਲੇ 'ਚ ਇਨ੍ਹਾਂ ਦੋ ਕੈਨੇਡੀਅਨ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਖ਼ਬਰ ਪੜ੍ਹੋ- ਰੋਨਾਲਡੋ ਫਿਰ 'ਸਿਰੀ -ਏ ਦੇ ਸਾਲ ਦਾ ਸਰਵਸ੍ਰੇਸ਼ਠ ਖਿਡਾਰੀ' ਚੁਣਿਆ ਗਿਆ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੰਦ ਦਰਵਾਜ਼ੇ ਪਿੱਛੇ ਹੋਈ ਇਸ ਕਾਰਵਾਈ 'ਤੇ ਸਖਤ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਨਾ-ਸਵੀਕਾਰਯੋਗ ਦੱਸਦੇ ਹੋਏ ਖਾਰਿਜ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਚੀਨ ਨੇ ਉਸ ਦੀ ਗੁਪਤ ਜਾਣਕਾਰੀ ਚੋਰੀ ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਕੈਨੇਡੀਅਨ ਨਾਗਰਿਕ ਸਪਾਵੋਰ ਵਿਰੁੱਧ ਚੱਲ ਰਹੇ ਮਾਮਲੇ 'ਚ ਉਸ ਦੇ ਡਿਪਲੋਮੈਟਿਕ ਅਧਿਕਾਰੀਆਂ ਨੂੰ ਸੁਣਵਾਈ 'ਚ ਸ਼ਾਮਲ ਹੋਣ ਦੀ ਆਗਿਆ ਨਹੀਂ ਦਿੱਤੀ।
ਇਹ ਖ਼ਬਰ ਪੜ੍ਹੋ- ਇੰਗਲੈਂਡ ਨੇ ਭਾਰਤ ਵਿਰੁੱਧ ਵਨ ਡੇ ਸੀਰੀਜ਼ ਲਈ ਟੀਮ ਦਾ ਕੀਤਾ ਐਲਾਨ
ਨੋਟ- ਇਸ ਖਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।