ਪਾਕਿਸਤਾਨ ਦੀ ਮਸ਼ਹੂਰ ਯੂਨੀਵਰਸਿਟੀ ''ਚ ਲਹਿਰਾਇਆ ਗਿਆ ਤਿਰੰਗਾ, ਪਿਆ ਬਖੇੜਾ (ਵੀਡੀਓ)

08/15/2022 2:13:26 PM

ਇਸਲਾਮਾਬਾਦ (ਬਿਊਰੋ): ਭਾਰਤ ਅੱਜ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ ਅਤੇ ਪੂਰਾ ਭਾਰਤ ਜਸ਼ਨ ਦੇ ਮਾਹੌਲ ਵਿਚ ਡੁੱਬਿਆ ਹੋਇਆ ਹੈ। ਇਸ ਮੌਕੇ ਪਾਕਿਸਤਾਨ ਦੀ ਇਕ ਮਸ਼ਹੂਰ ਯੂਨੀਵਰਸਿਟੀ ਦੀ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ ਵਿਚ ਯੂਨੀਵਰਸਿਟੀ ਦੇ ਵਿਦਿਆਰਥੀ ਤਿਰੰਗਾ ਲਹਿਰਾਉਂਦੇ ਅਤੇ ਵੰਦੇ ਮਾਤਰਮ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਤੋਂ ਬਾਅਦ ਪਾਕਿਸਤਾਨ 'ਚ ਹੰਗਾਮਾ ਹੋ ਗਿਆ ਹੈ ਅਤੇ ਇਸ ਸਬੰਧੀ ਜਾਂਚ ਦੇ ਹੁਕਮ ਦਿੱਤੇ ਗਏ ਹਨ। 

ਯੂਨੀਵਰਸਿਟੀ ਵਿੱਚ ਲਹਿਰਾਇਆ ਗਿਆ ਤਿਰੰਗਾ 

ਟਵਿੱਟਰ 'ਤੇ ਵਾਇਰਲ ਹੋ ਰਿਹਾ ਵੀਡੀਓ ਪਾਕਿਸਤਾਨ ਦੇ ਸ਼ਾਹਿਦਾ ਇਸਲਾਮ ਕਾਲਜ ਦਾ ਹੈ, ਜੋ ਕਿ ਮੁਲਤਾਨ ਦੀ ਇਕ ਮਸ਼ਹੂਰ ਯੂਨੀਵਰਸਿਟੀ ਹੈ, ਜਿੱਥੇ ਵਿਦਿਆਰਥੀ ਵੰਦੇ ਮਾਤਰਮ ਗਾਉਂਦੇ ਅਤੇ ਭਾਰਤ ਦਾ ਰਾਸ਼ਟਰੀ ਝੰਡਾ ਲਹਿਰਾਉਂਦੇ ਨਜ਼ਰ ਆ ਰਹੇ ਹਨ। ਪਾਕਿਸਤਾਨ ਦੀ ਨਿਸ਼ਤਰ ਮੈਡੀਕਲ ਯੂਨੀਵਰਸਿਟੀ 'ਚ ਕਰਵਾਇਆ ਗਿਆ ਇਹ ਸਮਾਗਮ ਸੰਯੁਕਤ ਰਾਸ਼ਟਰ ਮਾਡਲ ਮੁਕਾਬਲੇ ਦਾ ਹਿੱਸਾ ਸੀ, ਜਿਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਦੇਸ਼ਾਂ ਦੀ ਪ੍ਰਤੀਨਿਧਤਾ ਕਰਨੀ ਸੀ ਅਤੇ ਸਟੇਜ 'ਤੇ ਵੱਖ-ਵੱਖ ਪ੍ਰੋਗਰਾਮ ਪੇਸ਼ ਕਰਨੇ ਸਨ, ਜਿਸ ਕਾਰਨ ਸਟੇਜ 'ਤੇ ਵਿਦਿਆਰਥੀਆਂ ਨੇ ਝੰਡਾ ਲਹਿਰਾਇਆ। ਵਿਦਿਆਰਥੀ ਵੰਦੇ ਮਾਤਰਮ ਗੀਤ 'ਤੇ ਪ੍ਰਦਰਸ਼ਨ ਕਰ ਰਹੇ ਸਨ ਪਰ ਪ੍ਰੋਗਰਾਮ ਅੱਧ ਵਿਚਾਲੇ ਹੀ ਰੋਕ ਦਿੱਤਾ ਗਿਆ।

 

ਹੰਗਾਮੇ ਤੋਂ ਬਾਅਦ ਪ੍ਰੋਗਰਾਮ ਕੀਤਾ ਗਿਆ ਬੰਦ 

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕੁਝ ਵਿਦਿਆਰਥੀ ਸਟੇਜ 'ਤੇ ਆ ਕੇ ਤਿਰੰਗਾ ਲਹਿਰਾਉਣਾ ਸ਼ੁਰੂ ਕਰ ਦਿੰਦੇ ਹਨ ਅਤੇ ਬੈਕਗ੍ਰਾਊਂਡ 'ਚ ਵੰਦੇ ਮਾਤਰਮ ਗੀਤ ਵੱਜ ਰਿਹਾ ਹੈ। ਉੱਧਰ ਸਟੇਜ 'ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਵਾਰ-ਵਾਰ ਤਿਰੰਗੇ ਨੂੰ ਚੁੰਮ ਰਹੇ ਹਨ। ਪਰ, ਉਸੇ ਸਮੇਂ ਗਾਣਾ ਬੰਦ ਹੋ ਜਾਂਦਾ ਹੈ ਅਤੇ ਵਿਦਿਆਰਥੀ ਸਟੇਜ ਤੋਂ ਵਾਪਸ ਤੁਰਦਾ ਦਿਖਾਈ ਦਿੰਦਾ ਹੈ। ਇਸ ਤੋਂ ਬਾਅਦ ਕੁਝ ਵਿਦਿਆਰਥਣਾਂ ਜੋ ਤਿਰੰਗੇ ਦੇ ਥੀਮ ਵਿਚ ਸਨ, ਹੱਥਾਂ 'ਚ ਦੀਵੇ ਲੈ ਕੇ ਸਟੇਜ 'ਤੇ ਆਉਂਦੀਆਂ ਵੇਖੀਆਂ ਜਾ ਸਕਦੀਆਂ ਹਨ। ਇਸ ਦੌਰਾਨ ਬਾਲੀਵੁੱਡ ਗੀਤਾਂ 'ਤੇ ਕੀਤੀ ਜਾ ਰਹੀ ਪੇਸ਼ਕਾਰੀ ਨੂੰ ਵੀ ਰੋਕ ਦਿੱਤਾ ਜਾਂਦਾ ਹੈ ਅਤੇ ਹੰਗਾਮੇ ਦੇ ਬਾਅਦ ਭਾਰਤ ਸਬੰਧਤ ਪ੍ਰੋਗਰਾਮਾਂ ਨੂੰ ਬੰਦ ਕਰ ਦਿੱਤਾ ਗਿਆ।

ਪੜ੍ਹੋ ਇਹ ਅਹਿਮ  ਖ਼ਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਆਜ਼ਾਦੀ ਦਿਵਸ 'ਤੇ ਭਾਰਤ ਦੀਆਂ ਪ੍ਰਾਪਤੀਆਂ ਦੀ ਕੀਤੀ ਸ਼ਲਾਘਾ 

ਹੰਗਾਮੇ ਤੋਂ ਬਾਅਦ ਵਿਦਿਆਰਥੀ ਨੇ ਕਹੀ ਇਹ ਗੱਲ

ਰਿਪੋਰਟ ਮੁਤਾਬਕ ਨਿਸ਼ਤਰ ਯੂਨੀਵਰਸਿਟੀ 'ਚ ਤਿਰੰਗਾ ਲਹਿਰਾ ਕੇ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀ ਗੁਲਾਮ ਅੱਬਾਸ ਸ਼ਾਹ ਨੇ ਦੱਸਿਆ ਕਿ ਇਹ ਪ੍ਰੋਗਰਾਮ ਨਿਸ਼ਤਰ ਯੂਨੀਵਰਸਿਟੀ 'ਚ ਆਯੋਜਿਤ ਕੀਤਾ ਗਿਆ ਸੀ ਅਤੇ ਇਸ ਦੀ ਥੀਮ ਸ਼ਹੀਦਾ ਕਾਲਜ ਨੇ ਤਿਆਰ ਕੀਤੀ ਸੀ ਪਰ ਪ੍ਰੋਗਰਾਮ ਸ਼ੁਰੂ ਹੋਣ ਤੋਂ ਕੁਝ ਦੇਰ ਬਾਅਦ ਹੀ ਇਸ ਨੂੰ ਤੁਰੰਤ ਬਾਅਦ ਬੰਦ ਕਰ ਦਿੱਤਾ ਗਿਆ। ਵਿਦਿਆਰਥੀ ਨੇ ਦੱਸਿਆ ਕਿ, ਇਹ ਸੰਯੁਕਤ ਰਾਸ਼ਟਰ ਸੰਘ ਦਾ ਮਾਡਲ ਪ੍ਰੋਗਰਾਮ ਸੀ, ਜਿਸ ਵਿਚ ਇਕ ਗਰੁੱਪ ਨੇ ਵੱਖ-ਵੱਖ ਦੇਸ਼ਾਂ ਦੀ ਥੀਮ 'ਤੇ ਪ੍ਰੋਗਰਾਮ ਪੇਸ਼ ਕਰਨਾ ਸੀ ਅਤੇ ਇਸੇ ਲਈ ਉਹ ਭਾਰਤੀ ਝੰਡਾ ਤਿਰੰਗਾ ਲੈ ਕੇ ਸਟੇਜ 'ਤੇ ਆਏ ਅਤੇ ਤਿਰੰਗਾ ਲਹਿਰਾਉਣ ਤੋਂ ਬਾਅਦ ਪ੍ਰੋਗਰਾਮ ਰਾਹੀਂ ਭਾਰਤ ਦੇ ਸੱਭਿਆਚਾਰ ਨੂੰ ਮਨਾਇਆ ਜਾਣਾ ਸੀ।


Vandana

Content Editor

Related News