UAE ਨੇ ਦਿੱਤੀ ਹਵਾਈ ਉਡਾਣਾਂ ਸ਼ੁਰੂ ਕਰਨ ਦੀ ਇਜਾਜ਼ਤ

Friday, Jun 05, 2020 - 12:28 AM (IST)

UAE ਨੇ ਦਿੱਤੀ ਹਵਾਈ ਉਡਾਣਾਂ ਸ਼ੁਰੂ ਕਰਨ ਦੀ ਇਜਾਜ਼ਤ

ਅਬੂਧਾਬੀ - ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਸਰਕਾਰ ਨੇ ਗਲੋਬਲ ਮਹਾਮਾਰੀ ਕੋਰੋਨਾਵਾਇਰਸ ਦੇ ਮੱਦੇਨਜ਼ਰ ਪਿਛਲੇ 2 ਮਹੀਨਿਆਂ ਤੋਂ ਬੰਦ ਉਡਾਣਾਂ ਦੇ ਪਰਿਚਾਲਨ ਨੂੰ ਫਿਰ ਤੋਂ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਯੂ. ਏ. ਈ. ਸਰਕਾਰ ਨੇ ਵੀਰਵਾਰ ਨੂੰ ਟਵਿੱਟਰ 'ਤੇ ਲਿੱਖਿਆ ਕਿ ਯੂ. ਏ. ਈ. ਸਰਕਾਰ ਨੇ ਉਡਾਣਾਂ ਲਈ ਆਪਣੇ ਹਵਾਈ ਅੱਡਿਆਂ ਨੂੰ ਫਿਰ ਤੋਂ ਖੋਲ੍ਹਣ ਦਾ ਐਲਾਨ ਕੀਤਾ ਹੈ। ਸਰਕਾਰ ਦੇਸ਼ ਵਿਚ ਕੋਰੋਨਾਵਾਇਰਸ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਹੋਈ ਹੈ। ਸਰਕਾਰ ਨੇ ਹਾਲਾਂਕਿ ਅਜੇ ਜਹਾਜ਼ਾਂ ਦੇ ਪਰਿਚਾਲਨ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਹੈ।

ਸਰਕਾਰ ਦੇ ਇਸ ਕਦਮ ਤੋਂ ਬਾਅਦ ਇੱਤੇਹਾਦ ਏਅਰਵੇਜ਼ ਨੇ ਕਿਹਾ ਕਿ 10 ਜੂਨ ਤੋਂ ਉਹ 20 ਅੰਤਰਰਾਸ਼ਟਰੀ ਟਿਕਾਣਿਆਂ ਲਈ ਯਾਤਰੀ ਉਡਾਣਾਂ ਸ਼ੁਰੂ ਕਰੇਗੀ। ਕੰਪਨੀ ਨੇ ਟਵਿੱਟਰ 'ਤੇ ਲਿੱਖਿਆ ਕਿ ਅਸੀਂ ਘਰ ਹਾਂ। ਨਿਯਮਤ ਰੂਪ ਤੋਂ ਨਿਰਧਾਰਤ 20 ਅੰਤਰਰਾਸ਼ਟਰੀ ਟਿਕਾਣਿਆਂ ਲਈ 10 ਜੂਨ ਤੋਂ ਉਡਾਣਾਂ ਸ਼ੁਰੂ ਹੋਣਗੀਆਂ, ਜਿਸ ਦੀ ਅਬੂਧਾਬੀ ਨਾਲ ਕਨੈਕਟੀਵਿਟੀ ਹੋਵੇਗੀ। ਸਿਹਤ ਮੰਤਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਦੇਸ਼ ਵਿਚ ਕੋਰੋਨਾਵਾਇਰਸ ਦੇ 571 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੁਲ ਪ੍ਰਭਾਵਿਤਾਂ ਦੀ ਗਿਣਤੀ 36,359 ਪਹੁੰਚ ਗਈ ਹੈ। ਉਨ੍ਹਾਂ ਨੇ ਦੱਸਿਆ ਕਿ 427 ਮਰੀਜ਼ ਠੀਕ ਹੋਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ 19,153 ਮਰੀਜ਼ ਕੋਰੋਨਾਵਾਇਰਸ ਤੋਂ ਠੀਕੋ ਹੋ ਗਏ ਹਨ। ਉਥੇ ਹੀ ਹੁਣ ਤੱਕ ਕੋਰੋਨਾ ਕਾਰਨ 270 ਲੋਕਾਂ ਦੀ ਮੌਤ ਹੋ ਗਈ ਹੈ।
 


author

Khushdeep Jassi

Content Editor

Related News