ਸੰਯੁਕਤ ਰਾਸ਼ਟਰ ਦੀ ਰਿਪੋਰਟ ''ਚ ਦਾਅਵਾ- Bangladesh ''ਚ ਹਿੰਸਾ ਦੌਰਾਨ ਮਾਰੇ ਗਏ ਲਗਭਗ 650 ਲੋਕ

Sunday, Aug 18, 2024 - 07:05 AM (IST)

ਸੰਯੁਕਤ ਰਾਸ਼ਟਰ ਦੀ ਰਿਪੋਰਟ ''ਚ ਦਾਅਵਾ- Bangladesh ''ਚ ਹਿੰਸਾ ਦੌਰਾਨ ਮਾਰੇ ਗਏ ਲਗਭਗ 650 ਲੋਕ

ਇੰਟਰਨੈਸ਼ਨਲ ਡੈਸਕ : ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦਫ਼ਤਰ (UNHCR) ਨੇ ਇਕ ਸ਼ੁਰੂਆਤੀ ਰਿਪੋਰਟ ਵਿਚ ਕਿਹਾ ਕਿ ਬੰਗਲਾਦੇਸ਼ ਵਿਚ 16 ਜੁਲਾਈ ਤੋਂ 11 ਅਗਸਤ ਦਰਮਿਆਨ ਅਸ਼ਾਂਤੀ ਦੌਰਾਨ ਹਿੰਸਕ ਘਟਨਾਵਾਂ ਵਿਚ ਤਕਰੀਬਨ 650 ਲੋਕ ਮਾਰੇ ਗਏ ਸਨ। ਰਿਪੋਰਟ ਵਿਚ ਗੈਰ-ਨਿਆਇਕ ਕਤਲਾਂ, ਮਨਮਾਨੀਆਂ ਗ੍ਰਿਫਤਾਰੀਆਂ ਅਤੇ ਨਜ਼ਰਬੰਦੀਆਂ ਦੀ ਪੂਰੀ, ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦਾ ਸੁਝਾਅ ਦਿੱਤਾ ਗਿਆ ਹੈ। "ਬੰਗਲਾਦੇਸ਼ ਵਿਚ ਹਾਲੀਆ ਵਿਰੋਧ ਪ੍ਰਦਰਸ਼ਨਾਂ ਅਤੇ ਅਸ਼ਾਂਤੀ ਦਾ ਸ਼ੁਰੂਆਤੀ ਵਿਸ਼ਲੇਸ਼ਣ" ਸਿਰਲੇਖ ਵਾਲੀ 10 ਪੰਨਿਆਂ ਦੀ ਰਿਪੋਰਟ ਮੁਤਾਬਕ, 16 ਜੁਲਾਈ ਤੋਂ 4 ਅਗਸਤ ਦੇ ਵਿਚਕਾਰ ਲਗਭਗ 400 ਮੌਤਾਂ ਹੋਈਆਂ, ਜਦੋਂਕਿ 5 ਤੋਂ 6 ਅਗਸਤ ਦੇ ਵਿਚਕਾਰ ਵਿਰੋਧ ਪ੍ਰਦਰਸ਼ਨ ਹਿੰਸਕ ਹੋ ਗਏ। ਬਾਅਦ ਵਿਚ ਲਗਭਗ 250 ਲੋਕਾਂ ਦੀ ਮੌਤ ਹੋ ਗਈ। ਵਿਰੋਧ ਪ੍ਰਦਰਸ਼ਨ ਨੇ ਸਰਕਾਰ ਵਿਰੋਧੀ ਅੰਦੋਲਨ ਦਾ ਰੂਪ ਧਾਰਨ ਕਰ ਲਿਆ ਸੀ ਤਾਂ ਸ਼ੇਖ ਹਸੀਨਾ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ।

ਮੀਡੀਆ ਅਤੇ ਅੰਦੋਲਨ ਸਮੂਹਾਂ ਤੋਂ ਉਪਲਬਧ ਜਨਤਕ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ 16 ਜੁਲਾਈ ਤੋਂ 11 ਅਗਸਤ ਦੇ ਵਿਚਕਾਰ, ਵਿਤਕਰੇ ਵਿਰੋਧੀ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਤੋਂ ਬਾਅਦ ਹਿੰਸਾ ਦੀਆਂ ਘਟਨਾਵਾਂ ਵਿਚ 600 ਤੋਂ ਵੱਧ ਲੋਕ ਮਾਰੇ ਗਏ ਸਨ। ਜਨੇਵਾ 'ਚ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਰਿਪੋਰਟ 'ਚ ਕਿਹਾ ਗਿਆ ਹੈ ਕਿ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਹੋਈਆਂ ਬਦਲਾਖੋਰੀ ਦੀਆਂ ਹੱਤਿਆਵਾਂ ਦੀ ਗਿਣਤੀ ਅਜੇ ਤੈਅ ਨਹੀਂ ਕੀਤੀ ਗਈ ਹੈ। 
ਯੂਐੱਨਐੱਚਸੀਆਰ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ 7 ਤੋਂ 11 ਅਗਸਤ ਦਰਮਿਆਨ ਕਈ ਮੌਤਾਂ ਹੋਈਆਂ ਹਨ, ਜਿਨ੍ਹਾਂ ਵਿਚ ਉਹ ਲੋਕ ਵੀ ਸ਼ਾਮਲ ਹਨ ਜਿਨ੍ਹਾਂ ਦੀ ਮੌਤ ਹਿੰਸਾ ਵਿਚ ਲੱਗੀ ਸੱਟ ਤੋਂ ਡਾਕਟਰੀ ਇਲਾਜ ਕਰਵਾਉਣ ਦੌਰਾਨ ਹੋਈ ਸੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮਰਨ ਵਾਲਿਆਂ ਵਿਚ ਪ੍ਰਦਰਸ਼ਨਕਾਰੀ, ਰਾਹਗੀਰ, ਪੱਤਰਕਾਰ ਅਤੇ ਕਈ ਸੁਰੱਖਿਆ ਬਲ ਸ਼ਾਮਲ ਹਨ। ਇਸ ਵਿਚ ਕਿਹਾ ਗਿਆ ਹੈ ਕਿ ਹਜ਼ਾਰਾਂ ਪ੍ਰਦਰਸ਼ਨਕਾਰੀ ਅਤੇ ਪੈਦਲ ਯਾਤਰੀ ਜ਼ਖਮੀ ਹੋਏ ਅਤੇ ਹਸਪਤਾਲ ਮਰੀਜ਼ਾਂ ਨਾਲ ਭਰੇ ਹੋਏ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

Sandeep Kumar

Content Editor

Related News