ਅਮਰੀਕੀ ਸਲਾਹਕਾਰ ਨੇ ਭਾਰਤੀ ਅਧਿਕਾਰੀਆਂ ਦੇ ਸਾਹਮਣੇ ਚੁੱਕਿਆ ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਮੁੱਦਾ

12/06/2023 12:59:57 PM

ਇੰਟਰਨੈਸ਼ਨਲ ਡੈਸਕ- ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਨੂੰ ਲੈ ਕੇ ਅਮਰੀਕਾ ਨੇ ਹੁਣ ਨਵਾਂ ਬਿਆਨ ਦਿੱਤਾ ਹੈ। ਅਮਰੀਕਾ ਦੇ ਮੁੱਖ ਰਾਸ਼ਟਰੀ ਸੁਰੱਖਿਆ ਉਪ ਸਲਾਹਕਾਰ ਜੋਨਾਥਨ ਫਾਈਨਰ ਨੇ ਭਾਰਤ ਦੇ ਡਿਪਟੀ ਐਨ. ਐਸ. ਏ. ਵਿਕਰਮ ਮਿਸਤਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਮਾਮਲਾ ਵਿਚਾਰਿਆ ਗਿਆ।

ਇਹ ਵੀ ਪੜ੍ਹੋ : ਪੰਨੂ ਦੇ ਕਤਲ ਦੀ ਸਾਜਿਸ਼ ਸਬੰਧੀ ਭਾਰਤੀ ਜਾਂਚ ਨੂੰ ਲੈ ਕੇ ਅਮਰੀਕਾ ਦਾ ਤਾਜ਼ਾ ਬਿਆਨ ਆਇਆ ਸਾਹਮਣੇ

ਵ੍ਹਾਈਟ ਹਾਊਸ ਵੱਲੋਂ ਜਾਰੀ ਬਿਆਨ ਮੁਤਾਬਕ ਫਾਈਨਰ ਨੇ ਅਮਰੀਕਾ 'ਚ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੇ ਮਾਮਲੇ 'ਚ ਜਾਂਚ ਕਮੇਟੀ ਬਣਾਉਣ ਦੇ ਭਾਰਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਦੱਸ ਦੇਈਏ ਕਿ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਭਾਰਤੀ ਨਾਗਰਿਕ ਨਿਖਿਲ ਗੁਪਤਾ ਦੇ ਖਿਲਾਫ ਅਮਰੀਕਾ ਦੇ ਖੁੱਲ੍ਹੇਆਮ ਸਾਹਮਣੇ ਆਉਣ ਤੋਂ ਬਾਅਦ ਭਾਰਤ ਨੇ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਸੀ। ਨਿਊਯਾਰਕ ਦੇ ਦੱਖਣੀ ਜ਼ਿਲ੍ਹਾ ਅਟਾਰਨੀ ਡੇਮੀਅਨ ਵਿਲੀਅਮਜ਼ ਨੇ ਕਿਹਾ ਸੀ ਕਿ ਨਿਖਿਲ ਗੁਪਤਾ ਨੇ ਭਾਰਤ ਵਿੱਚ ਨਿਊਯਾਰਕ ਦੇ ਇੱਕ ਨਾਗਰਿਕ (ਪੰਨੂ) ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਮੈਨਹਟਨ ਵਿੱਚ ਸੰਘੀ ਵਕੀਲਾਂ ਨੇ ਕਿਹਾ ਸੀ ਕਿ ਨਿਖਿਲ ਗੁਪਤਾ (51) ਨੇ ਨਿਊਯਾਰਕ ਦੇ ਇੱਕ ਨਿਵਾਸੀ ਦੇ ਕਤਲ ਦੀ ਸਾਜ਼ਿਸ਼ ਰਚਣ ਲਈ ਇੱਕ ਭਾਰਤੀ ਸਰਕਾਰੀ ਕਰਮਚਾਰੀ ਨਾਲ ਕੰਮ ਕੀਤਾ ਸੀ।

ਦੱਸ ਦਈਏ ਕਿ ਅਮਰੀਕੀ ਨਿਆਂ ਵਿਭਾਗ ਨੇ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਇਕ ਵਿਅਕਤੀ 'ਤੇ ਦੋਸ਼ ਆਇਦ ਕੀਤੇ ਸਨ। ਉਸੇ ਦਿਨ ਭਾਰਤ ਨੇ ਕਿਹਾ ਸੀ ਕਿ ਉਹ ਵਾਸ਼ਿੰਗਟਨ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਦੀ ਰਸਮੀ ਜਾਂਚ ਕਰੇਗਾ ਅਤੇ ਉਚਿਤ ਕਦਮ ਚੁੱਕੇਗਾ।

ਇਹ ਵੀ ਪੜ੍ਹੋ : 5 ਸਾਲ ਦੇ ਇੰਤਜ਼ਾਰ ਤੋਂ ਬਾਅਦ ਭਾਰਤ ਪਹੁੰਚੀ ਪਾਕਿਸਤਾਨੀ 'ਲਾੜੀ', ਜਨਵਰੀ 'ਚ ਕਰੇਗੀ ਵਿਆਹ

ਕੌਣ ਹੈ ਗੁਰਪਤਵੰਤ ਸਿੰਘ ਪੰਨੂ?

ਭਾਰਤ ਦੇ ਖਿਲਾਫ ਹਮੇਸ਼ਾ ਜ਼ਹਿਰ ਉਗਲਣ ਵਾਲੇ ਗੁਰਪਤਵੰਤ ਸਿੰਘ ਪੰਨੂ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਘੋਸ਼ਿਤ ਕੀਤਾ ਹੈ। ਉਸ ਦੇ ਖਿਲਾਫ ਭਾਰਤ ਵਿੱਚ 22 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਦੇਸ਼ਧ੍ਰੋਹ ਦੇ 3 ਕੇਸ ਵੀ ਸ਼ਾਮਲ ਹਨ। ਪੰਨੂ ਸਿੱਖ ਫਾਰ ਜਸਟਿਸ (ਐਸ. ਐਫ. ਜੇ.) ਨਾਮ ਦਾ ਇੱਕ ਸਮੂਹ ਵੀ ਚਲਾਉਂਦਾ ਹੈ, ਜਿਸ ਨੂੰ ਗ੍ਰਹਿ ਮੰਤਰਾਲੇ ਦੁਆਰਾ ਪਾਬੰਦੀਸ਼ੁਦਾ ਸੰਗਠਨ ਵਜੋਂ ਸੂਚੀਬੱਧ ਕੀਤਾ ਗਿਆ ਹੈ। ਭਾਰਤ ਨੂੰ ਤੋੜਨ ਦੀ ਚਾਹਤ ਰੱਖਣ ਵਾਲੇ ਖਾਲਿਸਤਾਨੀ ਅੱਤਵਾਦੀ ਪੰਨੂ ਨੇ ਵਿਦੇਸ਼ੀ ਧਰਤੀ 'ਤੇ ਕਈ ਵਾਰ ਖਾਲਿਸਤਾਨ ਸਮਰਥਕਾਂ ਨਾਲ ਭਾਰਤ ਵਿਰੋਧੀ ਪ੍ਰਦਰਸ਼ਨ ਕੀਤੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Tarsem Singh

Content Editor

Related News