ਕੈਨੇਡਾ ਦੀ PR ਲਈ ਲੰਬੀ ਹੋਵੇਗੀ ਉਡੀਕ! ਅਗਲੇ 3 ਸਾਲਾਂ ''ਚ ਇੰਨੇ ਹੀ ਲੋਕਾਂ ਨੂੰ ਮਿਲੇਗਾ ਸਥਾਈ ਨਿਵਾਸ

Friday, Oct 25, 2024 - 01:56 PM (IST)

ਇੰਟਰਨੈਸ਼ਨਲ ਡੈਸਕ- ਕੈਨੇਡਾ ਨੇ ਆਪਣੀ ਇਮੀਗ੍ਰੇਸ਼ਨ ਨੀਤੀ 'ਚ ਵੱਡੀਆਂ ਤਬਦੀਲੀਆਂ ਕੀਤੀਆਂ ਹਨ, ਜਿਸ ਦਾ ਅਸਰ ਆਉਣ ਵਾਲੇ ਸਾਲਾਂ 'ਚ ਉਨ੍ਹਾਂ ਵਿਦੇਸ਼ੀ ਨਾਗਰਿਕਾਂ 'ਤੇ ਦੇਖਣ ਨੂੰ ਮਿਲੇਗਾ, ਜੋ ਦੇਸ਼ 'ਚ ਆ ਕੇ ਇੱਥੇ ਪੱਕੇ ਤੌਰ 'ਤੇ ਰਹਿਣ ਬਾਰੇ ਸੋਚ ਰਹੇ ਹਨ। ਪਹਿਲਾਂ ਸਰਕਾਰ ਜ਼ਿਆਦਾ ਲੋਕਾਂ ਨੂੰ ਦੇਸ਼ 'ਚ ਦਾਖਲ ਹੋਣ ਦੀ ਇਜਾਜ਼ਤ ਦੇਣ ਬਾਰੇ ਸੋਚਦੀ ਸੀ ਪਰ ਹੁਣ ਘੱਟ ਲੋਕਾਂ ਨੂੰ ਹੀ ਦਾਖਲ ਹੋਣ ਦਿੱਤਾ ਜਾਵੇਗਾ। ਭਾਰਤੀ ਵੀ ਵੱਡੀ ਗਿਣਤੀ ਵਿੱਚ ਕੈਨੇਡਾ ਜਾਂਦੇ ਹਨ, ਪਰ ਹੁਣ ਉਨ੍ਹਾਂ ਲਈ ਇਸ ਦੇਸ਼ ਵਿੱਚ ਪਹੁੰਚਣਾ ਬਹੁਤ ਮੁਸ਼ਕਲ ਹੋਣ ਵਾਲਾ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ; ਇਹ ਦੇਸ਼ ਦੇਵੇਗਾ 30,000 ਭਾਰਤੀ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਦਾ ਮੌਕਾ

ਇੱਕ ਸਰਕਾਰੀ ਸੂਤਰ ਨੇ ਨਿਊਜ਼ ਏਜੰਸੀ ਰਾਇਟਰਜ਼ ਨੂੰ ਦੱਸਿਆ ਕਿ 2024 ਵਿੱਚ 4,85,000 ਲੋਕਾਂ ਨੂੰ ਕੈਨੇਡਾ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ 2025 ਵਿੱਚ ਇਹ ਗਿਣਤੀ ਘਟ ਕੇ 3,95,000 ਰਹਿ ਜਾਵੇਗੀ। ਇੰਨਾ ਹੀ ਨਹੀਂ 2026 'ਚ ਸਿਰਫ 3,80,000 ਲੋਕਾਂ ਨੂੰ ਅਤੇ 2027 'ਚ 3,65,000 ਲੋਕਾਂ ਨੂੰ ਹੀ ਦੇਸ਼ 'ਚ ਰਹਿਣ ਲਈ ਪਰਮਾਨੈਂਟ ਰੈਜ਼ੀਡੈਂਸੀ (PR) ਦਿੱਤੀ ਜਾਵੇਗੀ। ਕੈਨੇਡਾ ਨੇ ਇੱਥੇ ਆਉਣ ਵਾਲੇ ਲੋਕਾਂ ਦੀ ਗਿਣਤੀ ਘਟਾਉਣ ਦਾ ਇਹ ਫੈਸਲਾ ਕਈ ਸਾਲਾਂ ਬਾਅਦ ਲਿਆ ਹੈ। 

ਇਹ ਵੀ ਪੜ੍ਹੋ: ਸਿੰਗਾਪੁਰ ਟੂਰ ਦੇ ਮਾਮਲੇ 'ਚ ਸਭ ਤੋਂ ਅੱਗੇ ਭਾਰਤੀ, 13 ਫ਼ੀਸਦੀ ਦਾ ਵਾਧਾ

ਹਾਲਾਂਕਿ ਅਜਿਹਾ ਨਹੀਂ ਹੈ ਕਿ ਸਿਰਫ਼ ਲੋਕਾਂ ਨੂੰ ਪਰਮਾਨੈਂਟ ਰੈਜ਼ੀਡੈਂਸੀ ਦੇਣ ਵਿੱਚ ਹੀ ਕਟੌਤੀ ਕੀਤੀ ਜਾ ਰਹੀ ਹੈ। ਸਰਕਾਰ ਵਿਦੇਸ਼ਾਂ ਤੋਂ ਨੌਕਰੀਆਂ ਅਤੇ ਪੜ੍ਹਾਈ ਲਈ ਆਉਣ ਵਾਲੇ ਲੋਕਾਂ ਦੀ ਗਿਣਤੀ ਨੂੰ ਵੀ ਸੀਮਤ ਕਰਨਾ ਚਾਹੁੰਦੀ ਹੈ। ਕੈਨੇਡੀਅਨ ਸਰਕਾਰ ਅਸਥਾਈ ਤੌਰ 'ਤੇ ਰਹਿਣ ਵਾਲੇ ਲੋਕਾਂ ਦੀ ਗਿਣਤੀ ਘਟਾਉਣ ਜਾ ਰਹੀ ਹੈ। 2025 ਵਿੱਚ, 3.30 ਲੱਖ ਲੋਕਾਂ ਨੂੰ ਅਸਥਾਈ ਤੌਰ 'ਤੇ ਰਹਿਣ ਦੀ ਇਜਾਜ਼ਤ ਦਿੱਤੀ ਜਾਣੀ ਸੀ, ਪਰ ਹੁਣ ਇਹ ਗਿਣਤੀ ਘੱਟ ਕੇ 3 ਲੱਖ ਰਹਿ ਜਾਵੇਗੀ। ਇਸ ਤਰ੍ਹਾਂ ਪਿਛਲੇ ਟੀਚੇ ਤੋਂ ਇਸ ਵਿਚ 30 ਹਜ਼ਾਰ ਦੀ ਕਟੌਤੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਭਾਰਤ ਪਰਤਣ ’ਤੇ ਬੋਲੇ ਡਿਪਲੋਮੈਟ ਸੰਜੇ ਵਰਮਾ; ਕੈਨੇਡਾ ਨੇ ਭਾਰਤ ਦੀ ਪਿੱਠ ’ਚ ਮਾਰਿਆ ਛੁਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News