ਦੁਨੀਆ ਭਰ ''ਚ ਕੋਰੋਨਾ ਪੀੜਤਾਂ ਦੀ ਗਿਣਤੀ 66 ਲੱਖ ਦੇ ਪਾਰ, US ''ਚ 20 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ

Friday, Jun 05, 2020 - 06:31 PM (IST)

ਦੁਨੀਆ ਭਰ ''ਚ ਕੋਰੋਨਾ ਪੀੜਤਾਂ ਦੀ ਗਿਣਤੀ 66 ਲੱਖ ਦੇ ਪਾਰ, US ''ਚ 20 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ

ਵਾਸ਼ਿੰਗਟਨ (ਬਿਊਰੋ): ਗਲੋਬਲ ਪੱਧਰ 'ਤੇ ਫਿਲਹਾਲ ਜਾਨਲੇਵਾ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਵਿਸ਼ਵ ਭਰ ਵਿਚ ਵਿਗਿਆਨੀ ਇਸ ਦੇ ਇਲਾਜ ਦੀ ਕੋਈ ਵੈਕਸੀਨ ਜਾਂ ਦਵਾਈ ਲੱਭਣ ਵਿਚ ਜੁਟੇ ਹੋਏ ਹਨ। ਦੁਨੀਆ ਭਰ ਵਿਚ ਕੋਰੋਨਾ ਨਾਲ 66 ਲੱਖ 98 ਹਜ਼ਾਰ ਤੋਂ ਵਧੇਰੇ ਲੋਕ ਪੀੜਤ ਹਨ ਜਦਕਿ 3 ਲੱਖ 93 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਦੀ ਗੱਲ ਇਹ ਹੈ ਕਿ 32 ਲੱਖ ਤੋਂ ਵਧੇਰੇ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ।

ਅਮਰੀਕਾ 'ਚ 20 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ
ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਵਿਚ 20 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਮਿਲੇ ਹਨ ਜਦਕਿ 1,083 ਲੋਕਾਂ ਦੀ ਮੌਤ ਹੋਈ ਹੈ।ਵਰਲਡ ਓ ਮੀਟਰ ਦੇ ਤਾਜ਼ਾ ਅੰਕੜਿਆਂ ਦੇ ਮੁਤਾਬਕ ਅਮਰੀਕਾ ਵਿਚ ਹੁਣ ਤੱਕ 110,173 ਲੋਕਾਂ ਦੀ ਜਾਨਲੇਵਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਜਦਕਿ 1,924,051 ਲੋਕ ਪੀੜਤ ਹਨ। ਅਮਰੀਕਾ ਵਿਚ ਗੈਰ ਗੋਰੇ ਵਿਅਕਤੀ ਜੌਰਜ ਫਲਾਈਡ ਦੀ ਮੌਤ ਦੇ ਵਿਰੋਧ ਪ੍ਰਦਰਸ਼ਨ ਕਾਰਨ ਇਨਫੈਕਸ਼ਨ ਵੱਧਣ ਦਾ ਖਤਰਾ ਪੈਦਾ ਹੋ ਗਿਆ ਹੈ।

ਗਲੋਬਲ ਇਕਜੁੱਟਤਾ ਦੀ ਲੋੜ
ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਨੇ ਕਿਹਾ ਹੈ,''ਹਾਲੇ ਕੋਵਿਡ-19 ਦੀ ਵੈਕਸੀਨ ਨਹੀਂ ਹੈ। ਇਸ ਨੂੰ ਵਿਕਸਿਤ ਕਰਨ ਲਈ ਅਸੀਂ ਇਕੱਠੇ ਮਿਲ ਕੇ ਕੰਮ ਕਰ ਰਹੇ ਹਾਂ। ਇਹ ਇਕ ਮਹੱਤਵਪੂਰਨ ਸਬਕ ਹੈ ਜਿਸ ਨੂੰ ਸਾਨੂੰ ਸਾਰਿਆਂ ਨੂੰ ਸਮਝਣ ਦੀ ਲੋੜ ਹੈ। ਇਕ ਵੈਕਸੀਨ ਦਾ ਬਣ ਜਾਣਾ ਹੀ ਕਾਫ਼ੀ ਨਹੀਂ ਹੈ। ਇਸ ਦੀ ਹਰੇਕ ਜਗ੍ਹਾ, ਹਰੇਕ ਵਿਅਕਤੀ ਤੱਕ ਪਹੁੰਚ ਯਕੀਨੀ ਕਰਨ ਲਈ ਸਾਨੂੰ ਗਲੋਬਲ ਇਕਜੁੱਟਤਾ ਦਿਖਾਉਣ ਦੀ ਲੋੜ ਹੈ।''

ਪੇਰੂ ਵਿਚ ਹੁਣ ਤੱਕ 5031 ਲੋਕਾਂ ਦੀ ਮੌਤ
ਸਿਹਤ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਵੀਰਵਾਰ ਨੂੰ ਕੋਰੋਨਾਵਾਇਰਸ ਕਾਰਨ ਪੇਰੂ ਵਿਚ 137 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿਚ ਕੋਰੋਨਾ ਨਾਲ ਹੁਣ ਤੱਕ 5,031 ਲੋਕਾਂ  ਦੀ ਜਾਨ ਜਾ ਚੁੱਕੀ ਹੈ।ਜਦਕਿ 183,198 ਲੋਕ ਵਾਇਰਸ ਦੇ ਇਨਫੈਕਸ਼ਨ ਨਾਲ ਪੀੜਤ ਹਨ।

ਭਾਰਤ ਦੀ ਸਥਿਤੀ 
ਕੋਰੋਨਾਵਾਇਰਸ ਪੀੜਤਾਂ ਦੀ ਸੂਚੀ ਵਿਚ ਭਾਰਤ 7ਵੇਂ ਸਥਾਨ 'ਤੇ ਪਹੁੰਚ ਚੁੱਕਾ ਹੈ। ਵਰਲਡ ਓ ਮੀਟਰ ਦੇ ਅੰਕੜਿਆਂ ਮੁਤਾਬਕ ਭਾਰਤ ਵਿਚ ਹੁਣ ਤੱਕ 6,363 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 226,713 ਲੋਕ ਪੀੜਤ ਹਨ।
 


author

Vandana

Content Editor

Related News