ਦੁਨੀਆ ਨੂੰ ਸਾਲ 2015 ਪੈਰਿਸ ਸਮਝੌਤੇ ਦਾ ਸਨਮਾਨ ਕਰਨ ਲਈ ਇਕੱਠੇ ਹੋਣ ਦੀ ਲੋੜ : ਯਾਦਵ

Friday, Nov 12, 2021 - 07:44 PM (IST)

ਦੁਨੀਆ ਨੂੰ ਸਾਲ 2015 ਪੈਰਿਸ ਸਮਝੌਤੇ ਦਾ ਸਨਮਾਨ ਕਰਨ ਲਈ ਇਕੱਠੇ ਹੋਣ ਦੀ ਲੋੜ : ਯਾਦਵ

ਗਲਾਸਗੋ-ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੁਨੀਆ ਨੂੰ ਸਾਲ 2015 'ਚ ਹੋਏ ਪੈਰਿਸ ਸਮਝੌਤੇ ਤਹਿਤ ਜਤਾਈ ਗਈ ਵਚਨਬੱਧਤਾਵਾਂ ਦਾ ਸਨਮਾਨ ਕਰਨ ਲਈ ਨਾਲ ਆਉਣਾ ਚਾਹੀਦਾ ਅਤੇ ਇਸ ਨੂੰ ਅਪਣਾਉਣ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਵਿਕਾਸਸ਼ੀਲ ਦੁਨੀਆ ਨੂੰ ਜਲਵਾਯੂ ਵਿੱਤ ਉਪਲੱਬਧ ਕਰਵਾਉਣਾ ਚਾਹੀਦਾ।

ਇਹ ਵੀ ਪੜ੍ਹੋ :ਤੁਰਕੀ ਨੇ ਪੱਛਮੀ ਏਸ਼ੀਆ ਦੇ ਕੁਝ ਦੇਸ਼ਾਂ ਦੇ ਨਾਗਰਿਕਾਂ ਲਈ ਹਵਾਈ ਯਾਤਰਾ ਕੀਤੀ ਬੰਦ

ਸਕਾਟਲੈਂਡ ਦੇ ਗਲਾਸਗੋ 'ਚ ਆਯੋਜਿਤ ਸੰਯੁਕਤ ਰਾਸ਼ਟਰ ਦੇ 26ਵੇਂ ਜਲਵਾਯੂ ਸੰਮੇਲਨ ਸੀ.ਓ.ਪੀ.-26 'ਚ ਭਾਰਤ ਦੀ ਨੁਮਾਇੰਦਗੀ ਕਰ ਰਹੇ ਯਾਦਵ ਨੇ ਆਪਣੇ ਬਲਾਗ 'ਚ ਲਿਖਿਆ ਕਿ ਅਮੀਰ ਦੇਸ਼ਾਂ ਨੇ ਸਦੀਆਂ ਤੋਂ ਸ਼ੁਰੂਆਤੀ ਉਦਯੋਗੀਕਰਨ ਦਾ ਲਾਭ ਜੈਵਿਕ ਈਂਧਨ ਸਾੜ੍ਹ ਕੇ ਪ੍ਰਾਪਤ ਕੀਤਾ ਅਤੇ ਆਪਣੀ ਅਰਥਵਿਵਸਥਾਵਾਂ ਦਾ ਵਿਕਾਸ ਕੀਤਾ ਅਤੇ ਹੁਣ ਉਨ੍ਹਾਂ ਨੂੰ ਉਨ੍ਹਾਂ ਅਰਥਵਿਵਸਥਾਵਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ ਜਿਨ੍ਹਾਂ ਨੂੰ ਸਵੱਛ ਅਤੇ ਹਰੀ ਊਰਜਾ ਵੱਲ ਵਧਣਾ ਹੈ। ਉਨ੍ਹਾਂ ਨੇ ਆਪਣੇ ਬਲਾਗ ਸੀ.ਓ.ਪੀ. ਡਾਇਰੀ 'ਚ ਲਿਖਿਆ, ਅਸੀਂ ਇਸ ਅਹਿਮ ਜਲਵਾਯੂ ਸੰਮੇਲਨ ਦੇ ਅੰਤ ਵੱਲ਼ ਵਧ ਰਹੇ ਹਾਂ।

ਇਹ ਵੀ ਪੜ੍ਹੋ : ਸਿੰਗਾਪੁਰ 'ਚ ਭਾਰਤੀ ਮੂਲ ਦੇ ਸੇਵਾਮੁਕਤ ਫੌਜੀ ਅਧਿਕਾਰੀ ਦੀ ਸਜ਼ਾ ਘਟਾਉਣ ਦੀ ਅਪੀਲ ਨਾਮਨਜ਼ੂਰ

ਅਜਿਹੇ 'ਚ ਦੁਨੀਆ ਨੂੰ ਸਾਲ 2015 ਦੇ ਪੈਰਿਸ ਸਮਝੌਤੇ ਤਹਿਤ ਜਤਾਈ ਗਈ ਵਚਨਬੱਧਤਾਵਾਂ ਦਾ ਸਨਮਾਨ ਕਰਨ ਲਈ ਇਕੱਠੇ ਆਉਣ ਦੀ ਲੋੜ ਹੈ ਅਤੇ ਇਸ ਨੂੰ ਅਪਣਾਉਣ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ। ਜਲਵਾਯੂ ਪਰਿਵਰਤਨ ਨੂੰ ਰੋਕਣ ਹੇਤੂ ਸਮਾਜਿਕ ਆਰਥਿਕ ਬਦਲਾਅ ਲਈ ਵਿਕਾਸਸ਼ੀਲ ਦੁਨੀਆ ਨੂੰ ਜਲਵਾਯੂ ਵਿੱਤ ਮੁਹੱਈਆ ਕਰਵਾਉਣ ਦੀ ਲੋੜ ਹੈ। ਮੰਤਰੀ ਨੇ ਕਿਹਾ ਕਿ ਭਾਰਤ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਸਪੱਸ਼ਟ ਹੈ ਕਿ ਉਹ ਜਲਵਾਯੂ ਪਰਿਵਰਤਨ ਨੂੰ ਰੋਕਣ ਲਈ ਜ਼ਿਆਦਾ ਕੋਸ਼ਿਸ਼ ਕਰਨ ਨੂੰ ਤਿਆਰ ਹੈ। ਪਰ ਨਾਲ ਹੀ ਉਨ੍ਹਾਂ ਨੇ ਵਿਕਸਿਤ ਦੁਨੀਆ ਨੂੰ ਯਾਦ ਦਿਵਾਇਆ ਕਿ ਇਤਿਹਾਸਕ ਕਾਰਨਾਂ ਨਾਲ ਉਹ ਮੌਜੂਦਾ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਨੇ ਗਲੋਬਲ ਵਾਤਾਵਰਣ ਦੀ ਕੀਮਤ 'ਤੇ ਤਰੱਕੀ ਕੀਤੀ ਹੈ।

ਇਹ ਵੀ ਪੜ੍ਹੋ : ਗਲਾਸਗੋ 'ਚ 200 ਤੋਂ ਜ਼ਿਆਦਾ ਦੇਸ਼ਾਂ ਦੇ ਅਧਿਕਾਰੀ ਸਮਝੌਤੇ ਤੱਕ ਪਹੁੰਚਣ ਦੀ ਕੋਸ਼ਿਸ਼ 'ਚ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News