ਰੋਜ਼ੀ ਰੋਟੀ ਕਮਾਉਣ ਮਲੇਸ਼ੀਆ ਗਏ ਨੌਜਵਾਨ ਦੀ ਮੌਤ, ਪਿੰਡ ਪਰਤੀ ਲਾਸ਼ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

Thursday, Sep 28, 2023 - 11:46 AM (IST)

ਰੋਜ਼ੀ ਰੋਟੀ ਕਮਾਉਣ ਮਲੇਸ਼ੀਆ ਗਏ ਨੌਜਵਾਨ ਦੀ ਮੌਤ, ਪਿੰਡ ਪਰਤੀ ਲਾਸ਼ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

ਕੋਟਕਪੂਰਾ (ਨਰਿੰਦਰ ਬੈੜ੍ਹ)- ਬੀਤੇ ਕੁੱਝ ਸਮੇਂ ਤੋਂ ਮਲੇਸ਼ੀਆ ਵਿਚ ਰਹਿ ਰਹੇ ਨੇੜਲੇ ਪਿੰਡ ਦੇਵੀਵਾਲਾ ਦੇ ਇਕ ਨੌਜਵਾਨ ਦੀ ਰਹੱਸਮਈ ਢੰਗ ਨਾਲ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਦੇਵੀਵਾਲਾ ਦਾ ਵਸਨੀਕ ਨੌਜਵਾਨ ਰਮਿੰਦਰ ਸਿੰਘ (28) ਪੁੱਤਰ ਜੱਗਾ ਸਿੰਘ ਜੋ ਕਿ 6-7 ਮਹੀਨਿਆਂ ਤੋਂ ਆਪਣੀ ਪਤਨੀ ਸਮੇਤ ਰੋਜ਼ੀ ਰੋਟੀ ਕਮਾਉਣ ਮਲੇਸ਼ੀਆ ਵਿਖੇ ਰਹਿ ਰਿਹਾ ਸੀ, ਦੀ ਕਰੀਬ ਦੋ ਹਫ਼ਤੇ ਪਹਿਲਾਂ ਮਲੇਸ਼ੀਆ ’ਚ ਰਹੱਸਮਈ ਢੰਗ ਨਾਲ ਮੌਤ ਹੋ ਗਈ ਸੀ। 

ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਵਾਇਰਲ ਵੀਡੀਓ ਦੀ ਸੱਚਾਈ ਆਈ ਸਾਹਮਣੇ, ਪਤੀ ਦੀ ਕਰਤੂਤ ਜਾਣ ਕੰਬ ਜਾਵੇਗੀ ਰੂਹ

ਉੱਥੇ ਜ਼ਰੂਰੀ ਕਾਗਜ਼ਾਈ ਕਾਰਵਾਈ ਆਦਿ ਤੋਂ ਬਾਅਦ ਉਸਦੀ ਲਾਸ਼ ਬੀਤੇ ਦਿਨ ਪਿੰਡ ਪਰਤੀ ਲਾਸ਼ ਵੇਖ ਭੁੱਬਾਂ ਮਾਰ ਰੋਇਆ। ਲਾਸ਼ ਪਰਿਵਾਰ ਪੁੱਜਣ ’ਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਨੇਹੀਆਂ ਦੀ ਮੌਜੂਦਗੀ ’ਚ ਬੇਹੱਦ ਗਮਗੀਨ ਮਾਹੌਲ ’ਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮ੍ਰਿਤਕ ਦੇ ਛੋਟੇ ਭਰਾ ਕੁਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਮਲੇਸ਼ੀਆ ਤੋਂ ਫ਼ੋਨ ਕਰਨ ਵਾਲੇ ਵਿਅਕਤੀ ਨੇ ਦੱਸਿਆ ਸੀ ਕਿ ਰਮਿੰਦਰ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਹੈ।

 ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਅਮਿਤ ਸ਼ਾਹ ਸਾਹਮਣੇ SYL ਸਣੇ ਚੁੱਕੇ ਪੰਜਾਬ ਦੇ ਵੱਡੇ ਮੁੱਦੇ

ਪਿੰਡ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ ਜ਼ੈਲਦਾਰ ਤੇ ਚਰਨਜੀਤ ਸਿੰਘ ਢਿੱਲੋਂ ਨੇ ਉਕਤ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਰਮਿੰਦਰ ਸਿੰਘ ਕਿਸਾਨ ਪਰਿਵਾਰ ਨਾਲ ਸਬੰਧਿਤ ਹੈ ਅਤੇ ਕਮਾਈ ਕਰਨ ਦੇ ਉਦੇਸ਼ ਨਾਲ ਉਹ ਕਰੀਬ 6 ਮਹੀਨੇ ਪਹਿਲਾਂ ਮਲੇਸ਼ੀਆ ਗਿਆ ਸੀ, ਪਰ ਉਸਦੀ ਲਾਸ਼ ਘਰ ਪੁੱਜੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News