ਨਿਊਜ਼ੀਲੈਂਡ ''ਚ ਕੋਰੋਨਾਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ

Monday, May 18, 2020 - 07:04 PM (IST)

ਨਿਊਜ਼ੀਲੈਂਡ ''ਚ ਕੋਰੋਨਾਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ

ਵੇਲਿੰਗਟਨ (ਸ਼ਿੰਹੂਆ) - ਨਿਊਜ਼ੀਲੈਂਡ ਵਿਚ ਸੋਮਵਾਰ ਨੂੰ ਕੋਰੋਨਾਵਾਇਰਸ ਮਹਾਮਾਰੀ ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। 'ਡਾਇਰੈਕਟਰ ਜਨਰਲ ਆਫ ਹੈਲਥ' ਐਸ਼ਲੇ ਬਲੂਮਫਿਲਡ ਨੇ ਪ੍ਰੈਸ ਕਾਨਫਰੰਸ ਵਿਚ ਆਖਿਆ ਕਿ ਦੇਸ਼ ਵਿਚ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਅਤੇ ਸ਼ੱਕੀਆਂ ਦੇ ਕੁਲ 1499 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 1149 ਲੋਕਾਂ ਵਿਚ ਵਾਇਰਸ ਦੀ ਪੁਸ਼ਟੀ ਹੋ ਚੁੱਕੀ ਹੈ। ਉਨ੍ਹਾਂ ਅੱਗੇ ਆਖਿਆ ਕਿ ਕੁਲ ਪ੍ਰਭਾਵਿਤਾਂ ਅਤੇ ਸ਼ੱਕੀ ਮਾਮਲਿਆਂ ਵਿਚੋਂ ਕਰੀਬ 96 ਫੀਸਦੀ ਮਤਲਬ 1433 ਲੋਕ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ ਦੇਸ਼ ਵਿਚ ਮਿ੍ਰਤਕਾਂ ਦੀ ਗਿਣਤੀ 21 'ਤੇ ਹੀ ਬਰਕਰਾਰ ਹੈ। ਕੋਰੋਨਾਵਾਇਰਸ ਨਾਲ ਕੋਈ ਨਵੀਂ ਮੌਤ ਦਾ ਮਾਮਲਾ ਵੀ ਸਾਹਮਣੇ ਨਹੀਂ ਆਇਆ ਹੈ।

ਉਥੇ ਹੀ ਨਿਊਜ਼ੀਲੈਂਡ ਵਿਚ ਬੀਤੇ ਦਿਨ ਕੋਰੋਨਾਵਾਇਰਸ ਦਾ ਇਕ ਮਾਮਲਾ ਸਾਹਮਣੇ ਆਇਆ ਸੀ। ਨਿਊਜ਼ੀਲੈਂਡ ਵਿਚ ਕੋਰੋਨਾਵਾਇਰਸ 'ਤੇ ਕਾਬੂ ਪਾਉਣ ਲਈ ਕਈ ਤਰ੍ਹਾਂ ਦੇ ਨਿਯਮ ਐਲਾਨੇ ਗਏ ਸਨ ਪਰ ਹੁਣ ਉਥੇ ਕਈ ਸੂਬਿਆਂ ਅਤੇ ਸ਼ਹਿਰਾਂ ਵਿਚ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਹੌਲੀ-ਹੌਲੀ ਨਿਯਮਾਂ ਵਿਚ ਢਿੱਲ ਦਿੱਤੀ ਗਈ ਹੈ ਪਰ ਸੋਸ਼ਲ ਡਿਸਟੈਂਸਿੰਗ 'ਤੇ ਖਾਸਾ ਧਿਆਨ ਦਿੱਤਾ ਜਾ ਰਿਹਾ ਹੈ। ਦੱਸ ਦਈਏ ਕਿ ਹੁਣ ਤੱਕ ਪੂਰੀ ਦੁਨੀਆ ਵਿਚ ਕੋਰੋਨਾਵਾਇਰਸ 4,833,022 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 317,214 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1,871,778 ਲੋਕਾਂ ਰੀ-ਕਵਰ ਕੀਤਾ ਜਾ ਚੁੱਕਿਆ ਹੈ।


author

Khushdeep Jassi

Content Editor

Related News