ਬੈਲਿਸਟਿਕ ਮਿਜ਼ਾਇਲ ਪ੍ਰੋਗਰਾਮ ’ਤੇ ਨਹੀਂ ਹੋਵੇਗਾ ਕੋਈ ਸਮਝੌਤਾ: ਰਈਸ
Tuesday, Jun 22, 2021 - 12:47 AM (IST)
ਦੁਬਈ - ਈਰਾਨ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਇਬ੍ਰਾਹਿਮ ਰਈਸ ਨੇ ਕਿਹਾ ਕਿ ਉਹ ਤਹਿਰਾਨ ਦੇ ਬੈਲਿਸਟਿਕ ਮਿਜ਼ਾਇਲ ਪ੍ਰੋਗਰਾਮ ’ਤੇ ਸਮਝੌਤ ਨਹੀਂ ਕਰਨਾ ਚਾਹੁੰਦੇ ਹਨ, ਨਾ ਹੀ ਖੇਤਰੀ ਮਿਲੀਸ਼ੀਆ ਦੇ ਮੁੱਦੇ ’ਤੇ ਵਾਰਤਾ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਤੋਂ ਵੀ ਨਹੀਂ ਮਿਲਣਾ ਚਾਹੁੰਦੇ ਹਨ। ਰਈਸ ਨੂੰ ਜਦੋਂ ਪੁੱਛਿਆ ਗਿਆ ਕਿ ਕੀ 1988 ਵਿਚ ਲਗਭਗ 5 ਹਜ਼ਾਰ ਲੋਕਾਂ ਦੇ ਕਤਲੇਆਮ ਵਿਚ ਇਹ ਸ਼ਾਮਲ ਸਨ ਤਾਂ ਉਨ੍ਹਾਂ ਨੇ ਖੁਦ ਨੂੰ ‘ਮਨੁੱਖੀ ਅਧਿਕਾਰਾਂ ਦਾ ਰੱਖਿਅਕ’ ਦੱਸਿਆ। ਰਈਸ ਉਸ ਤਥਾਕਥਿਤ ‘ਮੌਤ ਦੇ ਪੈਨਲ’ ਦਾ ਹਿੱਸਾ ਸਨ ਜਿਸਨੇ 1980 ਦੇ ਦਹਾਕੇ ਦੇ ਅਖੀਰ ਵਿਚ ਈਰਾਨ-ਈਰਾਕ ਜੰਗ ਦੀ ਸਮਾਪਤੀ ਤੋਂ ਬਾਅਦ ਸਿਆਸੀ ਕੈਦੀਆਂ ਨੂੰ ਸਜ਼ਾ ਦਿੱਤੀ ਸੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।