ਕਾਲੀ ਮਾਤਾ ਮੰਦਿਰ ਰੋਮ ਵਿਖੇ ਤੀਸਰਾ ਵਿਸ਼ਾਲ ਭਗਵਤੀ ਜਾਗਰਣ ਸੰਪੰਨ
Wednesday, Jul 10, 2024 - 03:44 PM (IST)
ਮਿਲਾਨ/ਇਟਲੀ (ਸਾਬੀ ਚੀਨੀਆ): ਇਟਲੀ ਦੀ ਰਾਜਧਾਨੀ ਰੋਮ ਵਿਖੇ ਸਥਾਪਿਤ ਕਾਲੀ ਮਾਤਾ ਮੰਦਿਰ ਵਿਖੇ ਤੀਸਰਾ ਵਿਸ਼ਾਲ ਭਗਵਤੀ ਜਾਗਰਣ ਸਥਾਨਕ ਸ਼ਰਧਾਲੂਆਂ ਵੱਲੋਂ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ। ਇਟਲੀ ਦੀ ਰਾਜਧਾਨੀ ਰੋਮ ਵਿਖੇ ਸਥਾਪਿਤ ਕਾਲੀ ਮਾਤਾ ਮੰਦਿਰ ਵਿਖੇ ਕਰਵਾਏ ਤੀਸਰੇ ਵਿਸ਼ਾਲ ਜਾਗਰਣ ਵਿਚ ਯੂਰਪ ਦੇ ਵੱਖ-ਵੱਖ ਦੇਸ਼ਾਂ ਤੋ ਆਏ ਸ਼ਰਧਾਲੂਆਂ ਨੇ ਵਿਸ਼ਾਲ ਭਗਵਤੀ ਜਾਗਰਣ ਦੀਆਂ ਰੌਣਕਾਂ ਨੂੰ ਵਧਾਉਂਦੇ ਹੋਏ ਮਾਤਾ ਰਾਣੀ ਦੀਆਂ ਖੁਸ਼ੀਆਂ ਨੂੰ ਪ੍ਰਾਪਤ ਕਰਦਿਆਂ ਸਜਾਏ ਪ੍ਰੋਗਰਾਮਾਂ ਵਿੱਚ ਪਹੁੰਚ ਕੇ ਆਪਣਾ ਜੀਵਨ ਸਫਲਾ ਬਣਾਉਂਦਿਆਂ ਰੌਣਕਾਂ ਨੂੰ ਵਧਾਇਆ।
ਇਸ ਮੌਕੇ ਤੇ ਮੰਦਿਰ ਕਮੇਟੀ ਵੱਲੋਂ ਬਹੁਤ ਹੀ ਸੋਹਣੇ ਅਤੇ ਸੁਚੱਜੇ ਪ੍ਰਬੰਧ ਕੀਤੇ ਗਏ ਸਨ। ਅਤੁੱਟ ਭੰਡਾਰੇ ਵੀ ਵਰਤਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਕਲਾਕਾਰਾਂ ਵਿੱਚ ਰਾਜ ਗਾਇਕ ਸ੍ਰੀ ਕਾਲਾ ਪਨੇਸਰ, ਪੰਡਿਤ ਸਨੀਲ ਸ਼ਾਸਤਰੀ, ਮੋਹਿਤ ਸ਼ਰਮਾ ਅਤੇ ਅਨਮੋਲ ਪਨੇਸਰ ਵੱਲੋਂ ਮਹਾਮਾਈ ਦੀਆਂ ਭੇਟਾਂ ਦਾ ਗੁਣਗਾਨ ਕੀਤਾ। ਦੱਸਣ ਯੋਗ ਹੈ ਇਟਲੀ ਵਿੱਚ ਵੱਸਦੇ ਮਾਤਾ ਦੇ ਸ਼ਰਧਾਲੂਆਂ ਵੱਲੋਂ ਇਸ ਸਲਾਨਾ ਜਾਗਰਣ 'ਤੇ ਬੜਾ ਵੱਡਾ ਇਕੱਠ ਕੀਤਾ ਜਾਂਦਾ ਹੈ ਜਿਸ ਵਿੱਚ ਕਿ ਯੂਰਪ ਦੇ ਕਈ ਹੋਰਨਾਂ ਦੇਸ਼ਾਂ ਤੋਂ ਵੀ ਸ਼ਰਧਾਲੂ ਪਹੁੰਚੇ ਹੋਏ ਸਨ। ਇਸ ਜਾਗਰਣ ਨੂੰ ਹਰ ਪੱਖ ਤੋਂ ਸੰਪੂਰਨ ਬਣਾਉਣ ਦੇ ਲਈ ਸਨਾਤਨ ਧਰਮ ਮੰਦਰ ਕਮੇਟੀ ਲਵੀਨੀਓ, ਸ੍ਰੀ ਦੁਰਗਾ ਸ਼ਕਤੀ ਮਾਤਾ ਮੰਦਿਰ ਬੋਰਗੋ ਹਰਮਾਦਾ ਦੀ ਸਮੁੱਚੀ ਪ੍ਰਬੰਧਕ ਕਮੇਟੀ ਅਤੇ ਇਟਲੀ ਦੀਆਂ ਕਈ ਹੋਰ ਨਾਮਵਰ ਸ਼ਖਸ਼ੀਅਤਾਂ ਮੌਜੂਦ ਸਨ ਜਿਨਾਂ ਦਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਚਿੰਨ੍ਹਾਂ ਦੇ ਨਾਲ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਸ਼ਰਨਾਰਥੀ ਪੰਜਾਬੀਆਂ ਦੀ ਗਿਣਤੀ 'ਚ ਰਿਕਾਰਡ ਵਾਧਾ
ਇਸ ਮੌਕੇ ਇੰਡੀਅਨ ਕਮਿਊਨਿਟੀ ਲਾਸੀਓ ਦੇ ਪ੍ਰਧਾਨ ਗੁਰਮੁੱਖ ਸਿੰਘ ਹਜਾਰਾ, ਲਵੀਨੀਓ ਮੰਦਿਰ ਤੋਂ ਪ੍ਰਧਾਨ ਦਲਵੀਰ ਭੱਟੀ ,ਵਿਸ਼ਨੂੰ ਕੁਮਾਰ ਸੋਨੀ ਕਮੇਟੀ ਮੈਂਬਰ ਅਤੇ ਬੋਰਗੋ ਹਰਮਾਦਾ ਮੰਦਿਰ ਤੋਂ ਮੋਨੂੰ ਬਰਾਣਾ, ਬੱਗਾ ਬ੍ਰਦਰਜ,ਰੌਕੀ ਸ਼ਾਰਦਾ,ਮੁਨੀਸ਼ ਸ਼ਾਰਦਾ, ਈਸ਼ਾ ਸ਼ਾਰਦਾ, ਕਿਰਨ ਸ਼ਾਰਦਾ , ਰਾਜਨ ਸ਼ਰਮਾ, ਸ਼ਾਲੂ ਰਾਣੀ, ਨੇਹਾ ਅਤੇ ਸਮਰਜੀਤ ਸਿੰਘ ਆਦਿ ਹਾਜਰ ਹੋਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।