ਅਮਰੀਕਾ ’ਚ ਅੱਜ ਚੋਣਾਂ ਹੋਣ ਤਾਂ ਜਿੱਤ ਜਾਵੇਗੀ ਕਮਲਾ ਹੈਰਿਸ
Saturday, Aug 17, 2024 - 02:01 PM (IST)
ਵਾਸ਼ਿੰਗਟਨ (ਰਾਜ ਗੋਗਨਾ) - ‘ਵਾਸ਼ਿੰਗਟਨ ਪੋਸਟ’ ਨੇ ਆਪਣੇ ਸਰਵੇਖਣ ਦੇ ਨਤੀਜਿਆਂ ਦੇ ਆਧਾਰ ’ਤੇ ਜਾਣਕਾਰੀ ਦਿੱਤੀ ਹੈ ਕਿ ਜੇ ਅਮਰੀਕਾ ’ਚ ਅੱਜ ਚੋਣਾਂ ਹੁੰਦੀਆਂ ਹਨ ਤਾਂ ਡੈਮੋਕ੍ਰੇਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਅਤੇ ਮੌਜੂਦਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਲੋਕਾਂ ਦੀ ਪਹਿਲੀ ਪਸੰਦ ਹੋਵੇਗੀ। ਅਮਰੀਕਾ ਦੇ ਰੋਜ਼ਾਨਾ ਅਖਬਾਰ ਵਾਸ਼ਿੰਗਟਨ ਪੋਸਟ ਨੇ ਕਿਹਾ ਕਿ ਬਾਈਡੇਨ ਵੱਲੋਂ ਚੋਣਾਂ ਤੋਂ ਆਪਣਾ ਨਾਂ ਵਾਪਸ ਲੈਣ ਤੋਂ ਬਾਅਦ ਹੁਣ ਤੱਕ ਹੈਰਿਸ ਨੇ ਲੋਕਾਂ ਦੀ ਪਸੰਦ ਦੇ ਮਾਮਲੇ ’ਚ ਰਾਸ਼ਟਰੀ ਪੱਧਰ ’ਤੇ 2 ਫੀਸਦੀ ਤੋਂ ਜ਼ਿਆਦਾ ਅੰਕ ਹਾਸਲ ਕੀਤੇ ਹਨ ਅਤੇ ਐਤਵਾਰ ਤੱਕ ਉਹ ਅੱਗੇ ਦਿਖਾਈ ਦੇ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ ਮੁੜ ਪੰਜਾਬ ਦਾ ਮਾਹੌਲ ਵਿਗਾੜਨ ਦੀ ਫਿਰਾਕ 'ਚ!
ਅੱਜ ਰਾਸ਼ਟਰਪਤੀ ਦੀਆਂ ਚੋਣਾਂ ਹੋਣ ਤਾਂ ਸਾਡੇ ਸਰਵੇਖਣ ਮੁਤਾਬਕ ਹੈਰਿਸ ਸਭ ਤੋਂ ਪਸੰਦੀਦਾ ਉਮੀਦਵਾਰ ਹੋਵੇਗੀ। ਹੈਰਿਸ ਨੇ ਵਿਸਕਾਨਸਿਨ ਅਤੇ ਪੈਨਸਿਲਵੇਨੀਆ ਵਿਚ ਲੀਡ ਹਾਸਲ ਕੀਤੀ ਹੈ ਅਤੇ ਮਿਸ਼ੀਗਨ ’ਚ ਟਰੰਪ ਉਨ੍ਹਾਂ ਤੋਂ 1 ਫੀਸਦੀ ਤੋਂ ਵੀ ਘੱਟ ਫਰਕ ਨਾਲ ਅੱਗੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।