ਕੋਰੋਨਾ ਕਾਰਣ ਬ੍ਰਿਟੇਨ ਤੋਂ ਫਰਾਂਸ ਆ ਰਹੇ ਲੋਕਾਂ ਲਈ ਜ਼ਰੂਰੀ ਹੋਇਆ ਇਹ ਨਿਯਮ

Thursday, May 27, 2021 - 08:11 PM (IST)

ਪੈਰਿਸ-ਕੋਰੋਨਾ ਵਾਇਰਸ ਨਾਲ ਨਜਿੱਠਣ ਅਤੇ ਉਸ ਦੇ ਵੈਰੀਐਂਟ ਨੂੰ ਫੈਲਣ ਤੋਂ ਰੋਕਣ ਲਈ ਲਗਭਗ ਸਾਰੇ ਦੇਸ਼ ਕਾਰਗਰ ਕਦਮ ਚੁੱਕ ਰਹੇ ਹਨ। ਇਸ ਦਰਮਿਆਨ ਫਰਾਂਸ ਨੇ ਵੀ ਵੱਡਾ ਫੈਸਲਾ ਲੈਂਦੇ ਹੋਏ ਬ੍ਰਿਟੇਨ ਤੋਂ ਉਥੇ ਆਉਣ ਵਾਲੇ ਸਾਰੇ ਲੋਕਾਂ ਨੂੰ ਜ਼ਰੂਰੀ ਕੁਆਰੰਟੀਨ ਰਹਿਣ ਦਾ ਹੁਕਮ ਜਾਰੀ ਕੀਤਾ ਹੈ। ਫਰਾਂਸ ਨੇ ਇਹ ਕਦਮ ਭਾਰਤ 'ਚ ਪਾਏ ਗਏ ਕੋਰੋਨਾ ਵਾਇਰਸ ਦੇ ਵੈਰੀਐਂਟ ਨੂੰ ਰੋਕਣ ਦੀ ਦਿਸ਼ਾ 'ਚ ਚੁੱਕਿਆ ਹੈ।

ਇਹ ਵੀ ਪੜ੍ਹੋ-ਸੈਨ ਜੋਸ 'ਚ ਗੋਲੀਬਾਰੀ 'ਚ 8 ਵਿਅਕਤੀਆਂ ਦੀ ਮੌਤ, ਸ਼ੱਕੀ ਵੀ ਮਾਰਿਆ ਗਿਆ : ਅਧਿਕਾਰੀ

ਸਰਕਾਰੀ ਬੁਲਾਰੇ ਗੈਬ੍ਰੀਅਨ ਏਟਲ ਨੇ ਬੁੱਧਵਾਰ ਨੂੰ ਕਿਹਾ ਕਿ ਫਰਾਂਸ ਵੱਲੋਂ ਚੁੱਕਿਆ ਗਿਆ ਇਹ ਕਦਮ ਬਿਲਕੁਲ ਜਰਮਨੀ ਦੀ ਤਰ੍ਹਾਂ ਹੈ ਜਿਵੇਂ ਕਿ ਉਸ ਨੇ ਬ੍ਰਿਟੇਨ ਤੋਂ ਆਉਣ ਵਾਲੇ ਲੋਕਾਂ ਲਈ ਚੁੱਕਿਆ ਹੈ। ਅਜਿਹੇ 'ਚ ਬ੍ਰਿਟੇਨ ਤੋਂ ਫਰਾਂਸ ਆਉਣ ਵਾਲੇ ਸਾਰੇ ਲੋਕਾਂ ਨੂੰ ਜ਼ਰੂਰੀ ਤੌਰ 'ਤੇ ਕੁਆਰੰਟੀਨ 'ਚ ਰਹਿਣਾ ਹੋਵੇਗਾ।
ਹਾਲਾਂਕਿ ਸਰਕਾਰੀ ਬੁਲਾਰੇ ਨੇ ਇਹ ਨਹੀਂ ਦੱਸਿਆ ਕਿ ਇਹ ਕੁਆਰੰਟੀਨ ਵਾਲਾ ਨਿਯਮ ਕਦੋਂ ਤੋਂ ਲਾਗੂ ਹੋਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਜਲਦ ਹੀ ਇਸ ਸੰਬੰਧ 'ਚ ਸੂਚਨਾ ਸਾਂਝੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ-'ਕੋਰੋਨਾ ਦੇ ਸ਼ੁਰੂਆਤੀ ਜਾਂਚ ਦੀਆਂ ਕੋਸ਼ਿਸ਼ਾਂ ਵਧਾਉਣ ਅਮਰੀਕੀ ਖੁਫੀਆ ਏਜੰਸੀਆਂ'

ਉਥੇ, ਆਸਟ੍ਰੇਲੀਆ ਨੇ ਵੀ ਬ੍ਰਿਟੇਨ 'ਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਦੇ ਮਿਲਣ ਅਤੇ ਉਸ ਦੇ ਫੈਲਣ ਦੇ ਮੱਦੇਨਜ਼ਰ ਉਥੇ ਆਉਣ ਵਾਲੀਆਂ ਉਡਾਣਾਂ 'ਤੇ ਪਾਬੰਦੀ ਲੱਗਾ ਦਿੱਤੀ ਹੈ। ਉਥੇ ਦੇ ਸਿਹਤ ਮੰਤਰਾਲਾ ਨੇ ਕਿਹਾ ਕਿ ਸਿਰਫ ਆਸਟ੍ਰੇਲੀਆਈ ਨਾਗਰਿਕ ਜਾਂ ਆਸਟ੍ਰੇਲੀਆਈ ਨਿਵਾਸੀਆਂ ਨੂੰ ਹੀ ਬ੍ਰਿਟੇਨ ਤੋਂ ਆਪਣੇ ਦੇਸ਼ ਆਉਣ ਦੀ ਇਜਾਜ਼ਤ ਹੋਵੇਗੀ। ਇਕ ਜੂਨ ਤੋਂ ਬ੍ਰਿਟੇਨ ਦੀਆਂ ਸਾਰੀਆਂ ਉਡਾਣਾਂ ਦੇ ਆਸਟ੍ਰੀਆ ਆਉਣ 'ਤੇ ਰੋਕ ਹੋਵੇਗੀ।

ਇਹ ਵੀ ਪੜ੍ਹੋ-ਹੁਣ ਕੁੱਤਿਆਂ ਤੋਂ ਇਨਸਾਨਾਂ 'ਚ ਫੈਲਿਆ ਕੋਰੋਨਾ ਵਾਇਰਸ ਦਾ ਇਹ ਵੈਰੀਐਂਟ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।


Karan Kumar

Content Editor

Related News