ਪਾਕਿ : ਟੀਕਾਕਰਨ ਨਾ ਕਰਵਾਉਣ ਵਾਲੇ ਇਸ ਮਹੀਨੇ ਤੋਂ ਨਹੀਂ ਕਰ ਸਕਣਗੇ ਟਰੇਨ ''ਚ ਸਫਰ

08/10/2021 8:33:35 PM

ਇਸਲਾਮਾਬਾਦ-ਪਾਕਿਸਤਾਨ ਨੇ ਕੋਵਿਡ-19 ਰੋਕੂ ਟੀਕਾ ਲਵਾਉਣ ਵਾਲਿਆਂ ਨੂੰ ਲੈ ਕੇ ਲੋਕਾਂ ਦੀਆਂ ਅਨਇੱਛਾ ਨਾਲ ਨਜਿੱਠਣ ਦੀਆਂ ਸਰਕਾਰੀ ਕੋਸ਼ਿਸ਼ਾਂ ਤਹਿਰ ਅਕਤੂਬਰ ਤੋਂ ਟਰੇਨਾਂ 'ਚ ਬਿਨਾਂ ਟੀਕਾਕਰਨ ਵਾਲੇ ਲੋਕਾਂ ਦੇ ਸਫਰ ਕਰਨ 'ਤੇ ਰੋਕ ਲਾਉਣ ਦਾ ਐਲਾਨ ਕੀਤਾ ਹੈ। ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ (ਐੱਨ.ਸੀ.ਓ.ਸੀ.) ਦੀ ਮੀਟਿੰਗ 'ਚ ਇਹ ਫੈਸਲਾ ਲਿਆ ਗਿਆ। ਸੈਂਟਰ ਨੇ ਕੋਰੋਨਾ ਵਾਇਰਸ ਦੇ ਫੈਸਲੇ 'ਤੇ ਚਿੰਤਾ ਜਤਾਈ।

ਇਹ ਵੀ ਪੜ੍ਹੋ : ਐਮਾਜ਼ੋਨ-ਫਲਿੱਪਕਾਰਟ ਨੂੰ SC ਤੋਂ ਨਹੀਂ ਮਿਲੀ ਰਾਹਤ, CCI ਜਾਂਚ 'ਚ ਦਖਲ ਤੋਂ ਇਨਕਾਰ

ਐੱਨ.ਸੀ.ਓ.ਸੀ. ਦੀ ਮੀਟਿੰਗ ਦੇ ਬਾਰੇ 'ਚ ਜਾਣਕਾਰੀ ਰੱਖਣ ਵਾਲੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਤੈਅ ਕੀਤਾ ਗਿਆ ਹੈ ਕਿ ਜਿਹੜੇ ਟੀਕਾ ਲਵਾਉਣ ਦੀ ਅਨਇੱਛਾ ਰੱਖਦੇ ਹਨ, ਉਨ੍ਹਾਂ ਨੂੰ ਇਕ ਅਕਤੂਬਰ ਤੋਂ ਟਰੇਨਾਂ 'ਚ ਯਾਤਰਾ ਨਹੀਂ ਕਰਨ ਦਿੱਤੀ ਜਾਵੇਗੀ। ਅਜਿਹੇ ਲੋਕਾਂ ਦੇ ਘਰੇਲੂ ਜਹਾਜ਼ ਯਾਤਰਾ 'ਤੇ ਇਸ ਮਹੀਨੇ ਤੋਂ ਪਹਿਲਾਂ ਹੀ ਪਾਬੰਦੀ ਲੱਗਾ ਦਿੱਤੀ ਗਈ ਹੈ ਅਤੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸਮਾਜ ਸੇਵੀਆਂ ਨੂੰ ਅਗਸਤ ਦੇ ਆਖਿਰ ਤੱਕ ਟੀਕਾ ਲਵਾਉਣ ਨੂੰ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਰੂਸ 'ਚ ਆਕਸੀਜਨ ਦੀ ਪਾਈਪ ਲਾਈਨ ਫਟਣ ਕਾਰਨ 9 ਕੋਰੋਨਾ ਮਰੀਜ਼ਾਂ ਦੀ ਹੋਈ ਮੌਤ

ਪਾਕਿਸਤਾਨ ਨੇ ਫਰਵਰੀ 'ਚ ਟੀਕਾਕਰਨ ਸ਼ੁਰੂ ਕੀਤਾ ਸੀ ਅਤੇ ਹੁਣ ਤੱਕ 3.7 ਕਰੋੜ ਤੋਂ ਵਧੇਰੇ ਲੋਕਾਂ ਨੂੰ ਟੀਕਾ ਲਵਾਉਣ ਦਾ ਐਲਾਨ ਕੀਤਾ ਹੈ। ਰਾਸ਼ਟਰੀ ਸਿਹਤ ਸੇਵਾਵਾਂ ਮੰਤਰਾਲਾ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਵਿਡ-19 ਦੇ 3884 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਇਨਫੈਕਟਿਡਾਂ ਦਾ ਅੰਕੜਾ 1,075,504 ਤੱਕ ਪਹੁੰਚ ਗਿਆ ਜਦਕਿ 86 ਹੋਰ ਮਰੀਜ਼ਾਂ ਦੇ ਦਮ ਤੋੜਨ ਨਾਲ 24,004 ਲੋਕ ਇਸ ਵਾਇਰਸ ਨਾਲ ਆਪਣੀ ਜਾਨ ਗੁਆ ਚੁੱਕੇ ਹਨ।

ਨੋਟ : ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ ਕੁਮੈਂਟ ਕਰਕੇ ਦਿਓ ਜਵਾਬ।


Karan Kumar

Content Editor

Related News