ਖ਼ਾਲਿਸਤਾਨੀ ਵੱਖਵਾਦੀ ਨਿੱਜਰ ਦੇ ਕਤਲ ਮਾਮਲੇ ’ਚ ਵੱਡਾ ਖ਼ੁਲਾਸਾ, ਸ਼ੂਟਰ ਨਿਕਲੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ!

Saturday, May 04, 2024 - 12:22 AM (IST)

ਖ਼ਾਲਿਸਤਾਨੀ ਵੱਖਵਾਦੀ ਨਿੱਜਰ ਦੇ ਕਤਲ ਮਾਮਲੇ ’ਚ ਵੱਡਾ ਖ਼ੁਲਾਸਾ, ਸ਼ੂਟਰ ਨਿਕਲੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ!

ਇੰਟਰਨੈਸ਼ਨਲ ਡੈਸਕ– ਕੈਨੇਡਾ ’ਚ ਮਾਰੇ ਗਏ ਖ਼ਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਜਰ ਦੇ ਕਤਲ ਮਾਮਲੇ ’ਚ ਵੱਡਾ ਖ਼ੁਲਾਸਾ ਹੋਇਆ ਹੈ। ਕੈਨੇਡਾ ਪੁਲਸ ਨੇ 3 ਵਿਅਕਤੀਆਂ ਨੂੰ ਇਸ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਹੈ।

ਸੂਤਰਾਂ ਦੀ ਮੰਨੀਏ ਤਾਂ ਇਹ ਤਿੰਨੇ ਸ਼ੂਟਰ ਟੈਂਪਰੇਰੀ ਵੀਜ਼ਾ ’ਤੇ ਕੈਨੇਡਾ ਆਏ ਸਨ, ਜੋ ਭਾਰਤੀ ਸਿਟੀਜ਼ਨ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਤਿੰਨਾਂ ਸ਼ੂਟਰਾਂ ਦਾ ਸਬੰਧ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਲ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨ ਪ੍ਰੀਤ ਸਿੰਘ, ਕਮਲਪ੍ਰੀਤ ਸਿੰਘ ਤੇ ਕਰਨ ਬਰਾੜ ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ : ਦੇਰ ਸ਼ਾਮ ਵਾਪਰੇ ਭਿਆਨਕ ਸੜਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਸੇਵਾ ਮੁਕਤ ASI ਦੀ ਮੌਤ

ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਸੀ. ਬੀ. ਸੀ.) ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੇ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਨਿੱਝਰ ਦੇ ਮਾਰੇ ਜਾਣ ਵਾਲੇ ਦਿਨ ਨਿਸ਼ਾਨੇਬਾਜ਼ਾਂ, ਡਰਾਈਵਰਾਂ ਤੇ ਸਪੋਟਰਾਂ ਵਜੋਂ ਵੱਖ-ਵੱਖ ਭੂਮਿਕਾਵਾਂ ਨਿਭਾਈਆਂ ਸਨ।

ਦੱਸ ਦੇਈਏ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਸਤੰਬਰ 2023 ’ਚ ਐਲਾਨ ਕੀਤੇ ਜਾਣ ਤੋਂ ਬਾਅਦ ਕੈਨੇਡਾ ਤੇ ਭਾਰਤ ’ਚ ਇਕ ਵੱਡਾ ਕੂਟਨੀਤਕ ਝਗੜਾ ਹੋ ਗਿਆ ਸੀ ਕਿ ਕੈਨੇਡੀਅਨ ਅਧਿਕਾਰੀ ਇਕ ਕੈਨੇਡੀਅਨ ਨਾਗਰਿਕ ਨਿੱਝਰ ਦੀ ਘਾਤਕ ਗੋਲੀਬਾਰੀ ਲਈ ਭਾਰਤੀ ਸਰਕਾਰੀ ਏਜੰਟਾਂ ਨੂੰ ਜੋੜਨ ਦੇ ਦੋਸ਼ਾਂ ਦੀ ਪੈਰਵੀ ਕਰ ਰਹੇ ਸਨ। ਨਵੀਂ ਦਿੱਲੀ ਨੇ ਟਰੂਡੋ ਦੇ ਇਸ ਦਾਅਵੇ ਨੂੰ ਬੇਤੁਕਾ ਦੱਸਦਿਆਂ ਰੱਦ ਕਰ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News