ਅੱਤਵਾਦ ਦੀ ਹਮਾਇਤ ਕਰਨ ਵਾਲਿਆਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਭਾਰਤ
Sunday, Aug 08, 2021 - 02:39 AM (IST)
ਨਿਊਯਾਰਕ – ਭਾਰਤ ਨੇ ਮੰਗ ਕੀਤੀ ਕਿ ਅੱਤਵਾਦੀਆਂ ਦੀ ਹਮਾਇਤ ਕਰਨ ਵਾਲਿਆਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ ਅਤੇ ਇਸ ਗੱਲ ਦਾ ਭਰੋਸਾ ਦਿੱਤਾ ਜਾਣਾ ਚਾਹੀਦਾ ਹੈ ਕਿ ਗੁਆਂਢੀ ਦੇਸ਼ਾਂ ਨੂੰ ਅੱਤਵਾਦ ਤੋਂ ਕੋਈ ਖਤਰਾ ਨਹੀਂ ਹੈ ਕਿਉਂਕਿ ਅਫਗਾਨਿਸਤਾਨ ਵਿਚ ਅਮਰੀਕਾ ਵਲੋਂ ਆਪਣੇ ਫੌਜੀਆਂ ਨੂੰ ਵਾਪਸ ਬੁਲਾਏ ਜਾਣ ਦੇ ਨਾਲ ਹੀ ਖਤਰਾ ਵਧਿਆ ਹੈ।
ਭਾਰਤ ਦੇ ਸਥਾਈ ਨੁਮਾਇੰਦੇ ਟੀ. ਐੱਸ. ਤਿਰੂਮੂਰਤੀ ਨੇ ਅਫਗਾਨਿਸਤਾਨ ਦੀ ਸਥਿਤੀ ’ਤੇ ਸੁਰੱਖਿਆ ਪ੍ਰੀਸ਼ਦ ਦੀ ਬੈਠਕ ਵਿਚ ਕਿਹਾ ਕਿ ਅੱਤਵਾਦੀ ਸੰਸਥਾਵਾਂ ਨੂੰ ਸਮੱਗਰੀ ਅਤੇ ਵਿੱਤੀ ਮਦਦ ਪ੍ਰਦਾਨ ਕਰਨ ਵਾਲਿਆਂ ਨੂੰ ਜਵਾਬਦੇਹ ਠਹਿਰਾਉਆ ਜਾਣਾ ਚਾਹੀਦਾ ਹੈ। ਤਿਰੂਮੂਰਤੀ ਦੀ ਸਥਿਤੀ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।