ਨਿਊਜ਼ੀਲੈਂਡ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ, ਹਜ਼ਾਰਾਂ ਲੋਕ ਹੋਏ ਬੇਘਰ

Sunday, Feb 10, 2019 - 02:42 PM (IST)

ਨਿਊਜ਼ੀਲੈਂਡ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ, ਹਜ਼ਾਰਾਂ ਲੋਕ ਹੋਏ ਬੇਘਰ

ਵੇਲਿੰਗਟਨ (ਆਈ.ਐਨ.ਐਸ.)- ਜੰਗਲਾਂ ਵਿਚ ਲੱਗੀ ਭਿਆਨਕ ਅੱਗ ਕਾਰਨ ਐਤਵਾਰ ਨੂੰ ਨਿਊਜ਼ੀਲੈਂਡ ਦੇ ਦੱਖਣੀ ਆਈਲੈਂਡ ਤੋਂ ਹਜ਼ਾਰਾਂ ਲੋਕਾਂ ਨੂੰ ਬੇਘਰ ਹੋਣ ਲਈ ਮਜਬੂਰ ਹੋਣਾ ਪਿਆ। ਜੰਗਲਾਂ ਵਿਚ ਲੱਗੀ ਅੱਗ ਨੂੰ ਤਕਰੀਬਨ 6 ਦਿਨ ਬੀਤ ਚੁੱਕੇ ਹਨ ਪਰ ਇਸ 'ਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਇਕ ਚੈਨਲ ਦੀ ਰਿਪੋਰਟ ਮੁਤਾਬਕ ਅੱਗ ਦੀਆਂ ਲਪਟਾਂ ਨੈਲਸਨ ਸ਼ਹਿਰ ਦੇ ਨੇੜੇ ਪਹੁੰਚ ਚੁੱਕੀਆਂ ਹਨ ਅਤੇ ਲੋਕਾਂ ਨੂੰ ਇਸ ਸਬੰਧੀ ਸੁਚੇਤ ਕਰ ਦਿੱਤਾ ਗਿਆ ਹੈ। ਸੂਬੇ ਦੇ ਤਸਮਾਨ ਸ਼ਹਿਰ ਵਿਚ ਭਿਆਨਕ ਅੱਗ ਕਾਰਨ ਐਮਰਜੈਂਸੀ ਐਲਾਨ ਦਿੱਤੀ ਗਈ ਹੈ।

ਅਧਿਕਾਰੀਆਂ ਮੁਤਾਬਕ ਤੇਜ਼ ਹਵਾਵਾਂ ਕਾਰਨ ਵਧੇਰੇ ਨੁਕਸਾਨ ਹੋ ਸਕਦਾ ਹੈ ਇਸ ਲਈ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ ਤਾਂ ਜੋ ਹੋਣ ਵਾਲੇ ਖਤਰੇ ਤੋਂ ਬਚਿਆ ਜਾ ਸਕੇ। 23 ਹੈਲੀਕਾਪਟਰ ਅਤੇ 2 ਪਾਣੀ ਢੋਣ ਵਾਲੇ ਜਹਾਜ਼ਾਂ ਨੂੰ ਇਸ ਭਿਆਨਕ ਸਥਿਤੀ ਨਾਲ ਨਜਿੱਠਣ ਵਾਸਤੇ ਲਗਾਇਆ ਗਿਆ ਹੈ ਤਾਂ ਜੋ ਉਹ ਪਾਣੀ ਦੀ ਸੁੱਟ ਕੇ ਅੱਗ 'ਤੇ ਕਾਬੂ ਪਾ ਸਕਣ। ਦੱਸਣਯੋਗ ਹੈ ਕਿ ਆਸਟ੍ਅਰੇਲੀਆ ਤੇ ਨਿਊਜ਼ੀਲੈਂਡ ਵਿਚ ਲੋਕਾਂ ਨੂੰ ਗਰਮ ਦੱਖਣੀ ਗੋਲਾਰਧ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ 1955 ਵਿਚ ਬਹੁਤ ਭਿਆਨਕ ਅੱਗ ਲੱਗੀ ਸੀ, ਜਿਸ ਕਾਰਨ ਕਾਫੀ ਨੁਕਸਾਨ ਹੋਇਆ ਸੀ। 


author

Sunny Mehra

Content Editor

Related News