ਬ੍ਰਿਟੇਨ 'ਚ ਕੋਵਿਡ-19 ਤਾਲਾਬੰਦੀ ਦੇ ਵਿਰੋਧ 'ਚ ਹਜ਼ਾਰਾਂ ਲੋਕਾਂ ਨੇ ਕੀਤਾ ਪ੍ਰਦਰਸ਼ਨ

09/26/2020 11:11:10 PM

ਲੰਡਨ (ਭਾਸ਼ਾ): ਕੋਰੋਨਾ ਵਾਇਰਸ ਦਾ ਇਨਫੈਕਸ਼ਨ ਫੈਲਣ ਤੋਂ ਰੋਕਣ ਦੇ ਟੀਚੇ ਨਾਲ ਲਗਾਈਆਂ ਗਈਆਂ ਪਾਬੰਦੀਆਂ ਦੇ ਵਿਰੋਧ ਵਿਚ ਸ਼ਨੀਵਾਰ ਨੂੰ ਹਜ਼ਾਰਾਂ ਲੋਕ 'ਅਸੀਂ ਰਾਜ਼ੀ ਨਹੀਂ' ਰੈਲੀ ਵਿਚ ਸ਼ਾਮਲ ਹੋਣ ਦੇ ਲਈ ਟ੍ਰੈਫਲਗਰ ਸਕੁਏਅਰ 'ਤੇ ਇਕੱਠੇ ਹੋਏ। ਇਹ ਲੋਕ '6 ਦੇ ਨਿਯਮ' ਦਾ ਵੀ ਵਿਰੋਧ ਕਰ ਰਹੇ ਸਨ ਜਿਸ ਦੇ ਤਹਿਤ ਪੰਜ ਤੋਂ ਵਧੇਰੇ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਹੈ।

PunjabKesari

ਮੈਟ੍ਰੋਪੋਲਿਟਨ ਪੁਲਸ ਨੇ ਪਹਿਲਾਂ ਹੀ ਬਿਆਨ ਜਾਰੀ ਕਰਕੇ ਕਹਿ ਦਿੱਤਾ ਸੀ ਕਿ ਇਸ ਤਰ੍ਹਾਂ ਲੋਕਾਂ ਦਾ ਇਕੱਠ ਵਾਇਰਸ ਫੈਲਣ ਤੋਂ ਰੋਕਣ ਦੇ ਲਈ ਬਣਾਏ ਗਏ ਨਿਯਮਾਂ ਦਾ ਉਲੰਘਣ ਹੋਵੇਗਾ। ਸ਼ਨੀਵਾਰ ਨੂੰ ਪੁਲਸ ਦੀ ਕਾਰਵਾਈ ਦੀ ਅਗਵਾਈ ਕਰ ਰਹੇ ਕਮਾਂਡਰ ਐਡ ਐਡਲੇਕਨ ਨੇ ਕਿਹਾ ਕਿ ਅਧਿਕਾਰੀ ਲੋਕਾਂ ਨੂੰ ਨਿਯਮਾਂ ਬਾਰੇ ਸਮਝਾਉਣਗੇ, ਉਨ੍ਹਾਂ ਨਾਲ ਗੱਲ ਕਰਨਗੇ ਤੇ ਨਿਯਮਾਂ ਦਾ ਪਾਲਣ ਕਰਨ ਦੇ ਲਈ ਉਨ੍ਹਾਂ ਨੂੰ ਉਤਸ਼ਾਹਿਤ ਕਰਨਗੇ।

PunjabKesari

ਹਾਲਾਂਕਿ ਜੇਕਰ ਲੋਕ ਪਾਲਣ ਨਹੀਂ ਕਰਦੇ ਹਨ ਤਾਂ ਖੁਦ ਨੂੰ ਤੇ ਦੂਜਿਆਂ ਨੂੰ ਖਤਰੇ ਵਿਚ ਪਾਉਣਾ ਜਾਰੀ ਰੱਖਦੇ ਹਨ ਤਾਂ ਅਧਿਕਾਰੀਆਂ ਨੂੰ ਕਾਰਵਾਈ ਕਰਨੀ ਪਵੇਗੀ। ਪਿਛਲੇ ਹਫਤੇ ਤਾਲਾਬੰਦੀ ਦੇ ਵਿਰੋਧ ਵਿਚ ਕੱਢਿਆ ਗਿਆ ਇਸੇ ਤਰ੍ਹਾਂ ਦਾ ਪ੍ਰਦਰਸ਼ਨ ਹਿੰਸਕ ਹੋ ਗਿਆ ਸੀ ਜਿਸ ਤੋਂ ਬਾਅਦ 32 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਲੰਡਨ ਦੇ ਮੇਅਰ ਸਾਦਿਕ ਖਾਨ ਨੇ ਬ੍ਰਿਟੇਨ ਦੀ ਰਾਜਧਾਨੀ ਵਿਚ ਸਖਤ ਪਾਬੰਦੀਆਂ ਲਗਾਉਣ ਦੀ ਮੰਗ ਕੀਤੀ ਸੀ, ਉਸੇ ਦੇ ਵਿਰੋਧ ਵਿਚ ਸ਼ਨੀਵਾਰ ਦੀ ਇਹ ਰੈਲੀ ਹੋਈ। ਬ੍ਰਿਟੇਨ ਦੇ ਕਈ ਹਿੱਸਿਆਂ ਵਿਚ ਪਹਿਲਾਂ ਤੋਂ ਸਖਤ ਤਾਲਾਬੰਦੀ ਹੈ। 


Baljit Singh

Content Editor

Related News