''ਅਸਤੀਫੇ ਦੀ ਮੰਗ ਨੂੰ ਲੈ ਕੇ ਇਸਰਾਈਲੀ ਪ੍ਰਧਾਨ ਮੰਤਰੀ ਦੇ ਆਵਾਸ ਦੇ ਬਾਹਰ ਪ੍ਰਦਰਸ਼ਨ''

Monday, Nov 30, 2020 - 01:28 AM (IST)

ਯੇਰੂਸ਼ਲਮ (ਭਾਸ਼ਾ) - ਇਸਰਾਈਲ ਵਿਚ ਕਰੀਬ 1,000 ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸ਼ਨੀਵਾਰ ਰਾਤ ਉਨ੍ਹਾਂ ਦੇ ਯੇਰੂਸ਼ਲਮ ਸਥਿਤ ਆਵਾਸ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਕਈ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਨੇਤਨਯਾਹੂ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਤੇ ਇਸਰਾਈਲ ਵਿਚ ਕੋਰੋਨਾ ਵਾਇਰਸ ਨਾਲ ਨਜਿੱਠਣ ਵਿਚ ਨਾਕਾਮ ਰਹਿਣ ਕਾਰਣ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ:-iPhone 12 ਦੇ ਕੁੱਲ ਕੰਪੋਨੈਂਟਸ ਦਾ ਖਰਚ ਸਿਰਫ 27,500 ਰੁਪਏ, ਰਿਪੋਰਟ ਤੋਂ ਹੋਇਆ ਖੁਲਾਸਾ

ਦੇਸ਼ ਵਿਚ 2 ਵਾਰ ਲਾਏ ਗਏ ਲਾਕਡਾਊਨ ਤੋਂ ਬਾਅਦ ਅਰਥ ਵਿਵਸਥਾ ਡਗਮਗਾ ਗਈ ਹੈ ਅਤੇ ਲੱਖਾਂ ਇਸਰਾਈਲੀ ਬੇਰੁਜ਼ਗਾਰ ਹੋ ਗਏ ਹਨ। ਪ੍ਰਦਰਸ਼ਨਕਾਰੀਆਂ ਵਿਚ ਕਈ ਅਜਿਹੇ ਲੋਕ ਹਨ, ਜਿਨ੍ਹਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਹਨ।

6 ਮਹੀਨੇ ਤੋਂ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਲੋਕਾਂ ਦੀ ਗਿਣਤੀ ਵਿਚ ਠੰਡ ਦਾ ਮੌਸਮ ਆਉਣ ਕਾਰਣ ਕਮੀ ਆਈ ਹੈ, ਪਰ ਉਹ ਆਪਣੀ ਮੰਗ ਨੂੰ ਲੈ ਕੇ ਅੜੇ ਹੋਏ ਹਨ। ਸਾਰੇ ਪ੍ਰਦਰਸ਼ਨਕਾਰੀਆਂ ਨੇ ਕੋਰੋਨਾ ਵਾਇਰਸ ਲਾਗ ਤੋਂ ਬਚਣ ਲਈ ਮਾਸਕ ਪਾਏ ਹੋਏ ਸਨ ਪਰ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣ ਨਹੀਂ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ:-8 ਹਜ਼ਾਰ ਰੁਪਏ ਤੋਂ ਵੀ ਘੱਟ ਕੀਮਤ 'ਚ ਖਰੀਦੋ ਇਹ ਸ਼ਾਨਦਾਰ ਭਾਰਤੀ ਸਮਾਰਟਫੋਨਸ


Karan Kumar

Content Editor

Related News