ਦੱਖਣੀ ਕੋਰੀਆ ''ਚ ਚਿਤਾਵਨੀ ਦੇ ਬਾਵਜੂਦ ਹਜ਼ਾਰਾਂ ਲੋਕ ਸੜਕਾਂ ''ਤੇ ਉਤਰੇ

08/16/2020 3:04:19 AM

ਸਿਓਲ - ਦੱਖਣੀ ਕੋਰੀਆ ਵਿਚ ਸਿਹਤ ਅਧਿਕਾਰੀਆਂ ਦੀ ਚਿਤਾਵਨੀ ਦੇ ਬਾਵਜੂਦ ਰਾਜਧਾਨੀ ਸਿਓਲ ਵਿਚ 10 ਹਜ਼ਾਰ ਲੋਕ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਵਿਚ ਸ਼ਾਮਲ ਹੋਏ। ਸ਼ਨੀਵਾਰ ਨੂੰ ਦੱਖਣੀ ਕੋਰੀਆ ਵਿਚ ਕੋਰੋਨਾਵਾਇਰਸ ਲਾਗ ਦੇ 166 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਬੀਤੇ 5 ਮਹੀਨਿਆਂ ਵਿਚ ਪਹਿਲੀ ਵਾਰ ਇਕ ਦਿਨ ਵਿਚ ਇੰਨੀ ਵੱਡੀ ਗਿਣਤੀ ਵਿਚ ਲਾਗ ਦੇ ਮਾਮਲੇ ਦਰਜ ਕੀਤੇ ਗਏ ਹਨ। ਸਿਓਲ ਸ਼ਹਿਰ ਪ੍ਰਸ਼ਾਸਨ ਨੇ ਇਸ ਤੋਂ ਪਹਿਲਾਂ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਣ ਤੋਂ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਸੀ ਕਿ ਇਨਾਂ ਪ੍ਰਦਰਸ਼ਨਾਂ ਵਿਚ ਵਾਇਰਸ ਕਾਰਨ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਹੋਵੇਗਾ। ਹਾਲਾਂਕਿ ਪ੍ਰਸ਼ਾਸਨ ਨੇ ਕੁਝ ਪ੍ਰਦਰਸ਼ਨਾਂ ਦੇ ਆਯੋਜਨ ਦੀ ਇਜਾਜ਼ਤ ਦੇ ਦਿੱਤੀ ਸੀ।

ਹਾਲ ਹੀ ਦੇਸ਼ ਵਿਚ ਕੋਰੋਨਾਵਾਇਰਸ ਲਾਗ ਦੇ 130 ਅਜਿਹੇ ਮਾਮਲੇ ਦਰਜ ਕੀਤੇ ਗਏ ਜਿਨ੍ਹਾਂ ਵਿਚ ਉਹ ਲੋਕ ਸਨ ਜਿਨ੍ਹਾਂ ਨੇ ਰਾਸ਼ਟਰਪਤੀ ਮੂਨ ਜੇਈ ਇਨ ਦੀਆਂ ਨੀਤੀਆਂ ਦੇ ਵਿਰੋਧ ਵਿਚ ਆਯੋਜਿਤ ਇਕ ਚਰਚ ਗਰੁੱਪ ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਿਰਕਤ ਕੀਤੀ ਸੀ। ਇਸ ਰੈਲੀ ਵਿਚ ਸ਼ਿਰਕਤ ਕਰਨ ਲਈ ਸੋਸ਼ਲ ਮੀਡੀਆ 'ਤੇ ਚਰਚ ਦੇ ਪਾਸਟਰ ਨੇ ਲੋਕਾਂ ਤੋਂ ਅਪੀਲ ਕੀਤੀ ਸੀ। ਅਪੀਲ ਦਾ ਨਤੀਜਾ ਇਹ ਹੋਇਆ ਕਿ ਪੁਲਸ ਦੀ ਉਮੀਦ ਤੋਂ ਕਿਤੇ ਜ਼ਿਆਦਾ ਲੋਕ ਰੈਲੀ ਵਿਚ ਸ਼ਾਮਲ ਹੋਏ। ਉਥੇ ਹੀ ਦੱਸ ਦਈਏ ਕਿ ਦੱਖਣੀ ਕੋਰੀਆ ਵਿਚ ਹੁਣ ਤੱਕ ਕੋਰੋਨਾ ਦੇ 15,039 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 305 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 13,901 ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ। 


Khushdeep Jassi

Content Editor

Related News