ਭਾਰਤ ਸਮਰਥਕ ਇੰਡੋ-ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰਿਆ ਨੂੰ ਖਤਰਾ, ਕੈਨੇਡਾ ਨੇ ਵਧਾਈ ਸੁਰੱਖਿਆ

Monday, Oct 14, 2024 - 08:44 PM (IST)

ਭਾਰਤ ਸਮਰਥਕ ਇੰਡੋ-ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰਿਆ ਨੂੰ ਖਤਰਾ, ਕੈਨੇਡਾ ਨੇ ਵਧਾਈ ਸੁਰੱਖਿਆ

ਟੋਰਾਂਟੋ: ਹਾਊਸ ਆਫ ਕਾਮਨਜ਼ ਵਿੱਚ ਖਾਲਿਸਤਾਨ ਪੱਖੀ ਕੱਟੜਪੰਥੀ ਦਾ ਵਿਰੋਧ ਕਰਨ ਵਾਲੇ ਇੰਡੋ-ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰਿਆ ਨੂੰ ਵੱਖਵਾਦੀ ਸਮੂਹਾਂ ਵੱਲੋਂ ਨਿਸ਼ਾਨਾ ਬਣਾਏ ਜਾਣ ਦੇ ਡਰੋਂ ਸੰਘੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਮਾਮਲੇ ਬਾਰੇ ਜਾਣੂ ਇਕ ਵਿਅਕਤੀ ਨੇ ਕਿਹਾ ਕਿ ਆਰਿਆ ਕੋਲ  ਰਾਇਲ ਕੈਨੇਡੀਅਨ ਮਾਉਂਟਿਡ ਪੁਲਸ (RCMP) ਦੇ ਨਾਲ ਸੰਸਦੀ ਸੁਰੱਖਿਆ ਹੈ, ਜਿਸ ਨੂੰ ਸਦਨ, ਸੈਨੇਟ ਅਤੇ ਸੰਸਦ ਮੈਂਬਰਾਂ ਨੂੰ ਸੁਰੱਖਿਅਤ ਕਰਨ ਦਾ ਕੰਮ ਸੌਂਪਿਆ ਗਿਆ ਹੈ।

ਦਰਅਸਲ 6 ਅਕਤੂਬਰ ਨੂੰ ਅਲਬਰਟਾ ਦੀ ਰਾਜਧਾਨੀ ਐਡਮਿੰਟਨ 'ਚ ਆਰਿਆ ਐਡਮਿੰਟਨ ਵਿਚ ਆਰਿਆ ਦੇ ਪ੍ਰੋਗਰਾਮ ਦੌਰਾਨ ਖਾਲਿਸਤਾਨ ਸਮਰਥਕ ਤੱਤਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। ਇਕ ਹੋਰ ਪ੍ਰੋਗਰਾਮ ਵਿਚ ਵੀ ਖਾਲਿਸਤਾਨੀ ਵੱਖਵਾਦੀ ਸਮੂਹ ਐੱਸਐੱਫਜੇ ਨੇ ਆਰਿਆ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ ਹਾਲਾਂਕਿ ਆਰਿਆ ਉਸ ਪ੍ਰੋਗਰਾਮ ਦਾ ਹਿੱਸਾ ਨਹੀਂ ਬਣ ਸਕੇ ਸਨ।

ਆਰਿਆ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਦਾ ਮੋਰਚਾ ਖੋਲ੍ਹਦੇ ਹੋਏ ਸਿੱਖ ਫਾਰ ਜਸਟਿਸ ਦੇ ਨੇਤਾ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਆਰਿਆ 'ਤੇ ਭਾਰਤ ਸਰਕਾਰ ਦੇ ਨਾਲ ਮਿਲ ਕੇ ਕੰਮ ਕਰਨ ਦਾ ਦੋਸ਼ ਲਾਇਆ ਸੀ। ਉਸ ਨੇ ਕਿਹਾ ਸੀ ਕਿ ਅਜਿਹਾ ਲੱਗ ਰਿਹਾ ਹੈ ਕਿ ਸੰਸਦ ਮੈਂਬਰ ਆਰਿਆ ਨੂੰ ਖਾਲਿਸਤਾਨ ਕੀ ਹੈ ਤੇ ਕੀ ਹੋ ਸਕਦਾ ਹੈ, ਇਸ ਦਾ ਕੋਈ ਤਜਰਬਾ ਨਹੀਂ ਹੈ। ਅਸੀਂ ਉਨ੍ਹਾਂ ਨੂੰ ਦੱਸਾਂਗੇ। ਐਡਮਿੰਟਨ ਵਿਚ ਜਦੋਂ ਆਰਿਆ ਦਾ ਪ੍ਰੋਗਰਾਮ ਚੱਲ ਰਿਹਾ ਸੀ ਤਾਂ ਉਸ ਵੇਲੇ ਉਥੇ ਖਾਲਿਸਤਾਨੀ ਸਮਰਥਕ ਉਨ੍ਹਾਂ ਦੇ ਖਿਲਾਫ ਨਾਅਰੇ ਲਾ ਰਹੇ ਸਨ। ਉਹ ਲਗਾਤਾਰ ਆਰਿਆ ਨੂੰ ਭਾਰਤ ਵਾਪਸ ਜਾਣ ਲਈ ਕਹਿ ਰਹੇ ਸਨ।

11 ਅਕਤੂਬਰ ਨੂੰ ਕੈਨੇਡਾ ਦੇ ਸੰਸਦ ਮੈਂਬਰ ਆਰਿਆ ਨੇ ਖਾਲਿਸਤਾਨ ਪੱਖੀਆਂ 'ਤੇ ਰਿਪੋਰਟ ਕਰਨ ਵਾਲੇ ਪੱਤਰਕਾਰਾਂ 'ਤੇ  ਹਮਲੇ ਦੀ ਨਿੰਦਾ ਕੀਤੀ ਸੀ। ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੈਂ ਕਾਨੂੰਨੀ ਏਜੰਸੀਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਸਾਨੂੰ ਇਸ ਨੂੰ ਪੂਰੀ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਕਿ ਬਹੁਤ ਦੇਰ ਹੋ ਜਾਵੇ। 


author

Baljit Singh

Content Editor

Related News