ਯੂਕਰੇਨ ''ਤੇ ਰੂਸੀ ਮਿਜ਼ਾਈਲ ਹਮਲੇ ਦਾ ਖ਼ਤਰਾ

Thursday, Dec 29, 2022 - 04:31 PM (IST)

ਕੀਵ : ਯੂਕਰੇਨ ਦੇ ਅਧਿਕਾਰੀਆਂ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਕੀਵ ਸਮੇਤ ਕਈ ਖ਼ੇਤਰਾਂ ਨੂੰ ਵੀਰਵਾਰ ਨੂੰ ਰੂਸੀ ਮਿਜ਼ਾਈਲ ਹਮਲੇ ਦਾ ਸਾਹਮਣਾ ਕਰ ਰਹੇ ਹਨ। ਦੇਸ਼ ਦੇ ਕਈ ਇਲਾਕਿਆਂ 'ਚ ਵੀਰਵਾਰ ਤੜਕੇ ਹੀ ਹਵਾਈ ਹਮਲੇ ਦੇ ਸਾਇਰਨ ਵੱਜਣੇ ਸ਼ੁਰੂ ਹੋ ਗਏ। ਕੀਵ ਵਿਚ ਖੇਤਰੀ ਪ੍ਰਸ਼ਾਸਨ ਨੇ ਕਿਹਾ ਕਿ ਚੱਲ ਰਹੇ ਮਿਜ਼ਾਈਲ ਹਮਲੇ ਤੋਂ ਬਚਾਅ ਲਈ ਇਕ ਹਵਾਈ ਰੱਖਿਆ ਪ੍ਰਣਾਲੀ ਨੂੰ ਸਰਗਰਮ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਦੋ ਮੀਟਰ ਲਗਵਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਮੁਫ਼ਤ ਬਿਜਲੀ ’ਤੇ ਕਿਰਾਏਦਾਰਾਂ ਤੋਂ ਵਸੂਲੇ ਜਾ ਰਹੇ ਹਨ ਬਿੱਲ

 

ਕੀਵ ਵਿਚ ਧਮਾਕਿਆਂ ਦੀ ਆਵਾਜ਼ ਸੁਣੀ ਗਈ। ਵੱਖ-ਵੱਖ ਖ਼ੇਤਰਾਂ ਵਿਚ ਯੂਕਰੇਨ ਦੇ ਅਧਿਕਾਰੀਆਂ ਨੇ ਕਿਹਾ ਕਿ ਕੁਝ ਰੂਸੀ ਮਿਜ਼ਾਈਲਾਂ ਨੂੰ ਮਾਰਿਆ ਗਿਆ ਹੈ। ਵੀਰਵਾਰ ਦਾ ਹਮਲਾ ਯੂਕਰੇਨ ਦੇ ਮੁੱਖ ਟਿਕਾਣਿਆਂ 'ਤੇ ਰੂਸੀ ਹਮਲਿਆਂ ਦੀ ਇਕ ਲੜੀ 'ਚ ਤਾਜ਼ਾ ਹੈ। ਮਾਸਕੋ ਅਕਤੂਬਰ ਤੋਂ ਹਰ ਹਫ਼ਤੇ ਅਜਿਹੇ ਹਮਲੇ ਕਰ ਰਿਹਾ ਹੈ। ਡਨੀਪਰੋ, ਓਡੇਸਾ ਅਤੇ ਕ੍ਰੀਵੀ ਰਿਹ ਖ਼ੇਤਰਾਂ 'ਚ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਨਾਜ਼ੁਕ ਬੁਨਿਆਦੀ ਢਾਂਚੇ ਨੂੰ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਬਿਜਲੀ ਕੱਟ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News