ਐਡੀਲੇਡ ''ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਦੇ ਉੱਡੇ ਪਰਖੱਚੇ

08/02/2017 1:20:20 PM

ਐਡੀਲੇਡ— ਦੱਖਣੀ ਆਸਟਰੇਲੀਆ ਦੇ ਐਡੀਲੇਡ ਵਿਚ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਦਰਅਸਲ ਐਡੀਲੇਡ ਵਿਚ ਤਿੰਨ ਕਾਰਾਂ ਦੀ ਆਪਸ 'ਚ ਭਿਆਨਕ ਟੱਕਰ ਹੋ ਗਈ। ਦੱਖਣੀ ਆਸਟ੍ਰੇਲੀਆ ਦੇ ਗਿਲਮੈਨ ਵਿਚ ਪੋਰਟ ਰੀਵਰ ਐਕਸਪ੍ਰੈੱਸ ਵੇਅ 'ਤੇ ਕੱਲ ਸ਼ਾਮ 7 ਵਜੇ ਇਹ ਹਾਦਸਾ ਵਾਪਰਿਆ। ਐਮਰਜੈਂਸੀ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਮਿਲੀ ਅਤੇ ਉਨ੍ਹਾਂ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
ਇਸ ਭਿਆਨਕ ਟੱਕਰ ਕਾਰਨ ਇਕ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ, ਜਿਸ ਕਾਰਨ 77 ਸਾਲਾ ਡਰਾਈਵਰ ਨੂੰ ਰਾਇਲ ਐਡੀਲੇਡ ਹਸਪਤਾਲ 'ਚ ਪਹੁੰਚਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਸ ਕਾਰ 'ਚ ਸਵਾਰ 79 ਬਜ਼ੁਰਗ ਮਹਿਲਾ ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ, ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਬਾਕੀ ਦੋ ਕਾਰਾਂ ਦੇ ਡਰਾਈਵਰ ਵੀ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। 
ਐਮਰਜੈਂਸੀ ਅਧਿਕਾਰੀਆਂ ਨੇ ਇਸ ਹਾਦਸੇ ਨੂੰ ਭਿਆਨਕ ਦੱਸਿਆ ਅਤੇ ਕਿਹਾ ਕਿ ਹਾਦਸੇ ਤੋਂ ਬਾਅਦ ਕਾਰ ਦੇ ਸ਼ੀਸ਼ੇ ਟੁੱਟ ਗਏ ਅਤੇ ਸੜਕ 'ਤੇ ਕਾਰ ਦੇ ਕੁਝ ਹਿੱਸੇ 100 ਮੀਟਰ ਤੱਕ ਬਿਖਰੇ ਹੋਏ ਸਨ। ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਹੋ ਸਕਦਾ ਹੈ ਕਿ ਤਿੰਨੋਂ ਕਾਰਾਂ ਵਿਚੋਂ ਇਕ ਕਾਰ ਗਲਤ ਸਾਈਟ ਤੋਂ ਆਉਂਦੀ ਹੋਵੇ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।


Related News