ਪਾਕਿਸਤਾਨ ''ਚ ਬਾਰੂਦੀ ਸੁਰੰਗ ਧਮਾਕੇ ''ਚ 3 ਬੱਚਿਆਂ ਦੀ ਮੌਤ

04/13/2024 7:24:03 PM

ਪੇਸ਼ਾਵਰ (ਭਾਸ਼ਾ)- ਪਾਕਿ ਵਿਚਸਤਾਨ ਦੇ ਅਸ਼ਾਂਤ ਪਖਤੂਨਖਵਾ ਸੂਬੇ 'ਚ ਸ਼ੁੱਕਰਵਾਰ ਨੂੰ ਬਾਰੂਦੀ ਸੁਰੰਗ ਧਮਾਕੇ 'ਚ ਘੱਟੋ-ਘੱਟ 3 ਬੱਚਿਆਂ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਈਦ ਦੇ ਤੀਜੇ ਦਿਨ ਕਬਾਇਲੀ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਵਾਨਾ ਸ਼ਹਿਰ ਵਿੱਚ ਵਾਪਰੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਬ੍ਰਿਟੇਨ 'ਚ 5 ਭਾਰਤੀਆਂ ਨੂੰ 122 ਸਾਲ ਦੀ ਜੇਲ੍ਹ, ਭਾਰਤੀ ਨੌਜਵਾਨ ਦਾ ਹੀ ਕੀਤਾ ਸੀ ਕਤਲ

ਇੱਕ ਜ਼ਿਲ੍ਹਾ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਬੱਚੇ ਮੰਡੋਕਈ ਖੇਤਰ ਵਿੱਚ 2 ਸਥਾਨਕ ਟੀਮਾਂ ਵਿਚਕਾਰ ਵਾਲੀਬਾਲ ਮੈਚ ਦੇਖਣ ਜਾ ਰਹੇ ਸਨ ਜਦੋਂ ਉਨ੍ਹਾਂ ਵਿੱਚੋਂ ਇੱਕ ਨੇ ਬਾਰੂਦੀ ਸੁਰੰਗ 'ਤੇ ਕਦਮ ਰੱਖਿਆ, ਜਿਸ ਨਾਲ ਵੱਡਾ ਧਮਾਕਾ ਹੋ ਗਿਆ। ਉਨ੍ਹਾਂ ਦੱਸਿਆ ਕਿ 3 ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਬੱਚੇ ਦਾ ਸਥਾਨਕ ਹਸਪਤਾਲ 'ਚ ਤੁਰੰਤ ਇਲਾਜ ਕਰਵਾਇਆ ਗਿਆ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਲਾਕੇ ਵਿੱਚ ਬਾਰੂਦੀ ਸੁਰੰਗ ਕਿਸ ਨੇ ਵਿਛਾਈ ਸੀ। ਹਾਲਾਂਕਿ ਦੱਖਣੀ ਵਜ਼ੀਰਿਸਤਾਨ ਅੱਤਵਾਦੀਆਂ ਦਾ ਗੜ੍ਹ ਹੈ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ; ਸੁਨਹਿਰੀ ਭਵਿੱਖ ਲਈ 9 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ, ਟਰੱਕ ਨੇ ਦਰੜਿਆ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

 


cherry

Content Editor

Related News