ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ ''ਚ ਤਿੰਨ ਰੋਜ਼ਾ ਸਮਾਗਮਾਂ ਦਾ ਆਯੋਜਨ
Tuesday, Jun 02, 2026 - 02:48 PM (IST)
ਮਿਲਾਨ, ਇਟਲੀ (ਸਾਬੀ ਚੀਨੀਆ) ਬ੍ਰਹਮ ਗਿਆਨੀ ਸੰਤ ਸਿਪਾਹੀ ਧੰਨ ਧੰਨ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਟਲੀ ਦੀ ਰਾਜਧਾਨੀ ਰੋਮ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨਿਓ ਵਿਖੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਕਰਵਾਏ ਗਏ। ਸੰਗਤਾਂ ਨੇ ਤਿੰਨੇ ਦਿਨ ਗੁਰਦੁਆਰਾ ਸਾਹਿਬ ਵਿਖੇ ਸੇਵਾਵਾਂ ਕਰਦਿਆਂ ਹੋਇਆ ਹਾਜਰੀਆਂ ਭਰਦਿਆਂ ਗੁਰਬਾਣੀ ਸਰਵਣ ਕਰਦਿਆਂ ਆਪਣਾ ਜੀਵਨ ਸਫਲ ਬਣਾਇਆ।



ਭੋਗ ਉਪਰੰਤ ਖੁੱਲੇ ਪੰਡਾਲ ਸਜਾਏ ਗਏ ਜਿਨਾਂ ਦੇ ਵਿੱਚ ਸਭ ਤੋਂ ਪਹਿਲਾਂ ਭਾਈ ਸੁਰਜੀਤ ਸਿੰਘ ਧਾਲੀਵਾਲ ਨੇ ਆਈਆਂ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਨਿਹਾਲ ਕੀਤਾ। ਉਪਰੰਤ ਪੰਥ ਦੇ ਮਹਾਨ ਢਾਡੀ ਭਾਈ ਸੁਖਬੀਰ ਸਿੰਘ ਭੌਰ ਅਤੇ ਉਹਨਾਂ ਦੇ ਜਥੇ ਦੁਆਰਾ ਆਈਆਂ ਸੰਗਤਾਂ ਨੂੰ ਢਾਡੀ ਵਾਰਾਂ ਦੇ ਨਾਲ ਨਿਹਾਲ ਕੀਤਾ ਗਿਆ। ਇਸ ਮੌਕੇ 'ਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਬਾਬਾ ਦਲਬੀਰ ਸਿੰਘ ਦੁਆਰਾ ਵੀ ਆਈਆਂ ਸੰਗਤਾਂ ਨੂੰ ਧੰਨ ਧੰਨ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ ਗੌਰਵਮਈ ਸਿੱਖ ਇਤਿਹਾਸ ਸ਼ਰਵਣ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਹੋਇਆਂ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
