ਇਟਲੀ ''ਚ ਤਿੰਨ ਦਿਨਾਂ ਧਾਰਮਿਕ ਸਮਾਗਮਾਂ ''ਚ ਸੰਗਤਾਂ ਨੇ ਭਰੀਆਂ ਹਾਜ਼ਰੀਆਂ
Monday, Aug 26, 2024 - 01:02 PM (IST)
ਮਿਲਾਨ/ਇਟਲੀ (ਸਾਬੀ ਚੀਨੀਆ)- ਸੰਤ ਬਾਬਾ ਨੰਦ ਸਿੰਘ ਜੀ ਅਤੇ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਸਲਾਨਾ ਬਰਸੀ ਨੂੰ ਸਮਰਪਿਤ ਇਟਲੀ ਦੀ ਰਾਜਧਾਨੀ ਰੋਮ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਤਿੰਨ ਦਿਨਾਂ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਖੁੱਲੇ ਪੰਡਾਲਾਂ ਵਿੱਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਬਾਬਾ ਦਲਬੀਰ ਸਿੰਘ ਜੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ- ਗੁਰਮਤਿ ਸਮਾਗਮ ਮੌਕੇ ਬਾਬਾ ਗੁਲਾਬ ਸਿੰਘ ਨੇ ਆਈ ਮਾਇਆ ਗੁਰੂਘਰ ਨੂੰ ਕੀਤੀ ਭੇਟਾ
ਛੋਟੇ-ਛੋਟੇ ਬੱਚਿਆਂ ਵੱਲੋਂ ਹਾਜ਼ਰੀਆਂ ਭਰਦਿਆਂ ਹੋਇਆਂ ਸੰਗਤਾਂ ਨੂੰ ਕੀਰਤਨ ਵਿਚਾਰਾਂ ਨਾਲ ਨਿਹਾਲ ਕੀਤਾ ਗਿਆ। ਦੱਸਣ ਯੋਗ ਹੈ ਕਿ ਸੰਤ ਬਾਬਾ ਨੰਦ ਸਿੰਘ ਜੀ ਤੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ਵਿੱਚ ਇਟਲੀ ਦੀਆਂ ਸੰਗਤਾਂ ਵੱਲੋਂ ਹਰ ਸਾਲ ਮਹਾਨ ਸਮਾਗਮ ਕਰਵਾਏ ਜਾਂਦੇ ਹਨ। ਸੰਗਤਾਂ ਸਲਾਨਾ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਕਿ ਗੁਰ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ। ਨੌਜਵਾਨ ਵੀਰਾਂ ਵੱਲੋਂ ਆਈਆਂ ਹੋਈਆਂ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਉਪਰੰਤ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵਿੱਚ ਹਿੱਸਾ ਪਾਉਣ ਵਾਲੀਆਂ ਸੰਗਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਨਾਲ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।