ਕੈਨੇਡਾ ''ਚ ਸੈਲਾਨੀ ਬੱਸ ਹੋਈ ਹਾਦਸੇ ਦੀ ਸ਼ਿਕਾਰ, 3 ਵਿਅਕਤੀਆਂ ਦੀ ਮੌਤ ਤੇ ਕਈ ਜ਼ਖਮੀ

Sunday, Jul 19, 2020 - 01:17 PM (IST)

ਕੈਨੇਡਾ ''ਚ ਸੈਲਾਨੀ ਬੱਸ ਹੋਈ ਹਾਦਸੇ ਦੀ ਸ਼ਿਕਾਰ, 3 ਵਿਅਕਤੀਆਂ ਦੀ ਮੌਤ ਤੇ ਕਈ ਜ਼ਖਮੀ

ਓਟਾਵਾ- ਕੈਨੇਡਾ ਦੇ ਗਲੇਸ਼ੀਅਰ ਖੇਤਰ ਵਿਚ ਇਕ ਸੈਲਾਨੀ ਬੱਸ ਹਾਦਸੇ ਦੀ ਸ਼ਿਕਾਰ ਹੋ ਗਈ, ਜਿਸ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। 


ਅਲਬਰਟਾ ਸੂਬੇ ਦੇ ਜੈਸਪਰ ਨੈਸ਼ਨਲ ਪਾਰਕ ਵਿਚ ਇਹ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਈ ਜ਼ਖਮੀਆਂ ਨੂੰ ਹੈਲੀਕਾਪਟਰ ਰਾਹੀਂ ਸ਼ਾਕ ਟਰਾਮਾ ਏਅਰ ਰੈਸਕਿਊ ਸਰਵਿਸ ਏਅਰ ਐਂਬੂਲੈਂਸ ਰਾਹੀਂ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਐਮਰਜੈਂਸੀ ਮੈਡੀਕਲ ਅਧਿਕਾਰੀਆਂ ਨੇ ਕਿਹਾ ਕਿ ਇਸ ਹਾਦਸੇ ਨਾਲ ਉਨ੍ਹਾਂ ਨੂੰ ਬਹੁਤ ਸਦਮਾ ਪੁੱਜਾ ਹੈ। ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।

ਅਲਬਰਟਾ ਦੇ ਪ੍ਰੀਮੀਅਰ ਜੈਸਨ ਕੈਨੀ ਨੇ ਟਵਿੱਟਰ 'ਤੇ ਲਿਖਿਆ ਕਿ ਜ਼ਖਮੀਆਂ ਦਾ ਇਲਾਜ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿਚ 27 ਯਾਤਰੀ ਸਵਾਰ ਸਨ । ਫਿਲਹਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ। 
 


author

Lalita Mam

Content Editor

Related News