ਆਸਟ੍ਰੇਲੀਆ ''ਚ ਕਿਸ਼ਤੀ ਡੁੱਬਣ ਕਾਰਨ 3 ਲੋਕਾਂ ਦੀ ਮੌਤ

07/11/2019 11:57:59 AM

ਸਿਡਨੀ— ਨਿਊ ਸਾਊਥ ਵੇਲਜ਼ ਪੁਲਸ ਨੇ ਦੱਸਿਆ ਕਿ ਸਵੇਰੇ 10 ਵਜੇ ਸਟੋਕਟੋਨ ਬੀਚ 'ਤੇ ਇਕ ਕਿਸ਼ਤੀ ਡੁੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 2 ਵਿਅਕਤੀਆਂ ਨੂੰ ਬਚਾ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰੈਸਕਿਊ ਹੈਲੀਕਾਪਟਰ ਰਾਹੀਂ ਲਾਪਤਾ ਵਿਅਕਤੀਆਂ ਨੂੰ ਲੱਭਿਆ ਗਿਆ ਅਤੇ ਇਲਾਜ ਲਈ ਭਰਤੀ ਕਰਵਾਇਆ ਗਿਆ। ਹਸਪਤਾਲ 'ਚ ਭਰਤੀ ਕਰਵਾਏ ਗਏ ਵਿਅਕਤੀ ਦੀ ਉਮਰ ਲਗਭਗ 40 ਸਾਲ ਅਤੇ ਕੁੜੀ ਦੀ ਉਮਰ 16 ਸਾਲ ਹੈ। 

ਅਧਿਕਾਰੀਆਂ ਨੇ ਦੱਸਿਆ ਕਿ ਤੇਜ਼ ਹਵਾਵਾਂ ਕਾਰਨ ਉਨ੍ਹਾਂ ਨੂੰ ਲੱਭਣ 'ਚ ਬਹੁਤ ਮੁਸ਼ਕਲ ਹੋ ਰਹੀ ਸੀ। ਕਿਸ਼ਤੀ 'ਚ ਸਵਾਰ ਸਾਰੇ 5 ਵਿਅਕਤੀਆਂ ਨੇ ਲਾਈਫ ਜੈਕਟ ਪਾਈ ਸੀ ਪਰ ਇਨ੍ਹਾਂ 'ਚੋਂ 3 ਬਚ ਨਾ ਸਕੇ। ਫਿਲਹਾਲ ਇਨ੍ਹਾਂ ਦੀ ਪਛਾਣ ਅਜੇ ਜਨਤਕ ਨਹੀਂ ਕੀਤੀ ਗਈ। ਮਛੇਰਿਆਂ ਅਤੇ ਕਿਸ਼ਤੀ ਸਵਾਰਾਂ ਨੂੰ ਵਧੇਰੇ ਧਿਆਨ ਰੱਖਣ ਲਈ ਸਲਾਹ ਦਿੱਤੀ ਗਈ ਹੈ। ਹਾਦਸਾ ਕਿਵੇਂ ਵਾਪਰਿਆ ਇਸ ਬਾਰੇ ਅਜੇ ਵਧੇਰੇ ਜਾਣਕਾਰੀ ਨਹੀਂ ਮਿਲ ਸਕੀ।


Related News