ਪਾਕਿ : ਬਾਰੂਦੀ ਸੁਰੰਗ 'ਚ ਧਮਾਕੇ ਦੌਰਾਨ 3 ਲੋਕਾਂ ਦੀ ਮੌਤ ਤੇ 5 ਜ਼ਖਮੀ : ਪੁਲਸ

08/13/2022 9:26:47 PM

ਪੇਸ਼ਾਵਰ-ਪਾਕਿਸਤਾਨ ਦੇ ਅਸ਼ਾਂਤ ਖਬਰ ਪਖਤੂਨਖਵਾ ਸੂਬੇ 'ਚ ਸ਼ਨੀਵਾਰ ਨੂੰ ਇਕ ਬਾਰੂਦੀ ਸੁਰੰਗ ਧਮਾਕੇ 'ਚ ਘਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਉੱਤਰ ਵਜ਼ੀਰਿਸਤਾਨ ਦੇ ਮੀਰ ਅਲੀ ਤਹਿਸੀਲ ਖੇਤਰ ਇਲਾਕੇ 'ਚ ਵਾਪਰੀ। ਉਸ ਨੇ ਦੱਸਿਆ ਕਿ ਇਕ ਬਾਈਕ ਨੇ ਬਾਰੂਦੀ ਸੁਰੰਗ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਦੋਪਹੀਆ ਵਾਹਨ 'ਤੇ ਸਵਾਰ ਲੋਕ ਮਾਰੇ ਗਏ।

ਇਹ ਵੀ ਪੜ੍ਹੋ : ਸਦਨ 'ਚ ਬਿੱਲ ਪੇਸ਼, ਹਿਮਾਚਲ ਪ੍ਰਦੇਸ਼ 'ਚ ਜ਼ਬਰਦਸਤੀ ਧਰਮ ਪਰਿਵਰਤਨ ਕੀਤਾ ਤਾਂ ਹੋਵੇਗੀ 10 ਸਾਲ ਦੀ ਜੇਲ੍ਹ

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਘਟਨਾ 'ਚ ਇਕ ਹੀ ਬਾਈਕ 'ਤੇ ਸਵਾਰ ਤਿੰਨ ਆਦਿਵਾਸੀ ਨੌਜਵਾਨਾਂ ਦੀ ਮੌਤ ਹੋ ਗਈ। ਧਮਾਕੇ ਵਾਲੀ ਥਾਂ 'ਤੇ ਮੌਜੂਦ ਪੰਜ ਹੋਰ ਲੋਕ ਜ਼ਖਮੀ ਹੋ ਗਏ। ਧਮਾਕੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਸੀਲ ਕਰ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਰਾਸ ਟੇਲਰ ਦਾ ਸਨਸਨੀਖੇਜ਼ ਖੁਲਾਸਾ- '0' 'ਤੇ ਆਊਟ ਹੋਣ 'ਤੇ RR ਦੇ ਮਾਲਕ ਨੇ ਮਾਰੇ ਸਨ ਥੱਪੜ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Karan Kumar

Content Editor

Related News