ਕੈਲੀਫੋਰਨੀਆ ‘ਚ ਕਈ ਵਾਹਨਾਂ ਦੀ ਟੱਕਰ, ਤਿੰਨ ਲੋਕਾਂ ਦੀ ਮੌਤ ਤੇ ਪੰਜ ਜ਼ਖਮੀ (ਤਸਵੀਰਾਂ)
05/23/2023 11:03:53 AM

ਕੈਲੀਫੋਰਨੀਆ (ਵਾਰਤਾ)- ਅਮਰੀਕਾ ਵਿਚ ਸੋਮਵਾਰ ਨੂੰ ਕੈਲੀਫੋਰਨੀਆ ਦੇ ਹਾਈਵੇਅ 101 'ਤੇ ਕਈ ਵਾਹਨ ਆਪਸ 'ਚ ਟਕਰਾ ਗਏ। ਇਸ ਹਾਦਸੇ ਵਿਚ ਘੱਟ ਤੋਂ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਕੈਲੀਫੋਰਨੀਆ ਹਾਈਵੇਅ ਪੈਟਰੋਲ ਟੀਮ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦੇਰ ਰਾਤ ਛੇ ਵਾਹਨ ਆਪਸ ਵਿੱਚ ਟਕਰਾ ਗਏ। ਉਨ੍ਹਾਂ ਦੱਸਿਆ ਕਿ ਉੱਤਰ ਵੱਲ ਜਾ ਰਿਹਾ ਇੱਕ ਪਿਕਅੱਪ ਟਰੱਕ ਸੜਕ ਦੇ ਡਿਵਾਈਡਰ ਨਾਲ ਟਕਰਾ ਗਿਆ। ਜਿਸ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਕਈ ਵਾਹਨ ਆਪਸ ਵਿੱਚ ਟਕਰਾ ਗਏ।
ਪੜ੍ਹੋ ਇਹ ਅਹਿਮ ਖ਼ਬਰ-ਇਟਲੀ : ਸਚੀਲੀਆ ‘ਚ ਫੁੱਟਿਆ ਜਵਾਲਾਮੁਖੀ, ਜਨ ਜੀਵਨ ਪ੍ਰਭਾਵਿਤ (ਤਸਵੀਰਾਂ)
ਉਨ੍ਹਾਂ ਦੱਸਿਆ ਕਿ ਚਾਰ ਹੋਰ ਕਾਰਾਂ ਪਿਕਅੱਪ ਟਰੱਕ ਨਾਲ ਟਕਰਾ ਗਈਆਂ। ਅਧਿਕਾਰੀਆਂ ਮੁਤਾਬਕ ਜਿਵੇਂ ਹੀ ਤਿੰਨੇ ਡਰਾਈਵਰ ਆਪਣੀ ਕਾਰ ਤੋਂ ਬਾਹਰ ਨਿਕਲੇ ਤਾਂ ਇਕ ਹੋਰ ਕਾਰ ਟਕਰਾ ਗਈ, ਜਿਸ ਕਾਰਨ ਦੋਵਾਂ ਕਾਰਾਂ ਵਿਚਾਲੇ ਟੱਕਰ ਹੋ ਗਈ, ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਸੜਕ ਹਾਦਸੇ 'ਚ ਪੰਜ ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਲਿਜਾਇਆ ਗਿਆ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੀੜਤਾਂ ਦੀ ਪਛਾਣ ਨਹੀਂ ਹੋ ਸਕੀ ਹੈ। ਕੈਲੀਫੋਰਨੀਆ ਦੇ ਆਵਾਜਾਈ ਵਿਭਾਗ ਦੇ ਅਨੁਸਾਰ ਉੱਤਰੀ ਅਤੇ ਦੱਖਣ ਵੱਲ ਜਾਣ ਵਾਲੀਆਂ ਲੇਨਾਂ ਨੂੰ ਲਗਭਗ ਨੌਂ ਘੰਟਿਆਂ ਤੱਕ ਬੰਦ ਰਹਿਣ ਤੋਂ ਬਾਅਦ ਦੁਬਾਰਾ ਖੋਲ੍ਹਿਆ ਗਿਆ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।