ਕੁਈਨਜ਼ਲੈਂਡ ''ਚ ਕਈ ਵਾਹਨਾਂ ਦੀ ਭਿਆਨਕ ਟੱਕਰ,ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

Saturday, Mar 23, 2024 - 11:04 AM (IST)

ਕੁਈਨਜ਼ਲੈਂਡ ''ਚ ਕਈ ਵਾਹਨਾਂ ਦੀ ਭਿਆਨਕ ਟੱਕਰ,ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਕੈਨਬਰਾ (ਵਾਰਤਾ)- ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਵਿਚ ਪੁਲਸ ਨੇ ਸ਼ਨੀਵਾਰ ਨੂੰ ਕਿਹਾ ਕਿ ਕੁਈਨਜ਼ਲੈਂਡ ਦੇ ਮੈਰੀਬੋਰੋ ਵੈਸਟ ਵਿਚ ਸ਼ੁੱਕਰਵਾਰ ਰਾਤ 5 ਵਾਹਨਾਂ ਦੀ ਭਿਆਨਕ ਟੱਕਰ ਵਿਚ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਬੱਚਿਆਂ ਨਾਲ ਭਰੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 2 ਹਲਾਕ (ਤਸਵੀਰਾਂ)

ਪੁਲਸ ਮੁਤਾਬਕ ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਸ਼ੁੱਕਰਵਾਰ ਨੂੰ ਸਥਾਨਕ ਸਮੇਂ ਮੁਤਾਬਕ ਲਗਭਗ 10 ਵਜੇ ਰਾਤ ਨੂੰ ਬਰੂਸ ਹਾਈਵੇਅ ਅਤੇ ਵਾਕਰ ਸਟਰੀਟ ਚੌਰਾਹੇ 'ਤੇ 5 ਵਾਹਨ ਹਾਦਸਾਗ੍ਰਸਤ ਹੋ ਗਏ, ਜਿਸ ਵਿਚ 2 ਵਾਹਨਾਂ ਵਿਚ ਅੱਗ ਲੱਗ ਗਈ।

ਇਹ ਵੀ ਪੜ੍ਹੋ: ਕੇਜਰੀਵਾਲ ਦੀ ਪਤਨੀ ਤੇ ਬੱਚਿਆਂ ਨੂੰ ਮਿਲੇ ਭਗਵੰਤ ਮਾਨ

ਇਸ ਹਾਦਸੇ ਵਿਚ ਘੱਟੋ-ਘੱਟ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 3 ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਇਸ ਹਾਦਸੇ ਵਿਚ 2 ਸੈਮੀ-ਟਰੇਲਰ, ਇਕ ਡੁਅਲ-ਕੈਬਿਊਟ, ਇਕ ਹੈਚਬੈਕ ਅਤੇ ਇਕ ਕਾਰਵਾਂ ਟ੍ਰੇਲਰ ਸ਼ਾਮਲ ਸਨ। ਹਾਦਸੇ ਦੀ ਜਾਂਚ ਚੱਲ ਰਹੀ ਹੈ।

ਇਹ ਵੀ ਪੜ੍ਹੋ: "ਮੈਂ ਦੋ ਵਾਰ ਚਿੱਠੀ ਲਿਖੀ ,ਉਨ੍ਹਾਂ ਨੇ ਮੇਰੀ ਗੱਲ ਨਹੀਂ ਮੰਨੀ", ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਬੋਲੇ ਅੰਨਾ ਹਜ਼ਾਰੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

cherry

Content Editor

Related News