ਪਾਕਿ: ਉੱਤਰੀ ਵਜ਼ੀਰਿਸਤਾਨ ''ਚ ਹੋਏ ਆਤਮਘਾਤੀ ਹਮਲੇ ''ਚ ਇੱਕ ਫੌਜੀ ਸਮੇਤ ਤਿੰਨ ਲੋਕਾਂ ਦੀ ਮੌਤ

12/20/2022 10:18:49 AM

ਇੰਟਰਨੈਸ਼ਨਲ ਡੈਸਕ—ਪਾਕਿਸਤਾਨ ਦੇ ਉੱਤਰੀ ਵਜ਼ੀਰਿਸਤਾਨ ਜ਼ਿਲੇ ਦੇ ਮੀਰਾਨਸ਼ਾਹ 'ਚ ਸੋਮਵਾਰ ਨੂੰ ਹੋਏ ਆਤਮਘਾਤੀ ਹਮਲੇ 'ਚ ਇਕ ਫੌਜੀ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਫੌਜ ਨੇ ਇਹ ਜਾਣਕਾਰੀ ਦਿੱਤੀ। ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ) ਨੇ ਇੱਕ ਬਿਆਨ 'ਚ ਕਿਹਾ ਕਿ ਇੱਕ ਆਤਮਘਾਤੀ ਹਮਲਾਵਰ ਨੇ ਉੱਤਰੀ ਵਜ਼ੀਰਿਸਤਾਨ ਕਬਾਇਲੀ ਜ਼ਿਲ੍ਹੇ ਦੇ ਮੀਰਾਨਸ਼ਾਹ ਖੇਤਰ 'ਚ ਥੋਲ ਪੁਲ ਉੱਤੇ ਫੌਜ ਦੇ ਇੱਕ ਵਾਹਨ ਨੂੰ ਟੱਕਰ ਮਾਰ ਦਿੱਤੀ।
ਸੁਰੱਖਿਆ ਬਲਾਂ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਦੋਸ਼ੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਬਿਆਨ 'ਚ ਕਿਹਾ ਗਿਆ ਹੈ ਕਿ ਆਤਮਘਾਤੀ ਹਮਲੇ 'ਚ 33 ਸਾਲਾ ਕਰਮਚਾਰੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।


Aarti dhillon

Content Editor

Related News