ਮਾਲੀ ''ਚ ਹੋਏ ਹਿੰਸਕ ਪ੍ਰਦਰਸ਼ਨਾਂ ਦੌਰਾਨ 3 ਵਿਅਕਤੀਆਂ ਦੀ ਮੌਤ ਅਤੇ 74 ਜ਼ਖਮੀ
Sunday, Jul 12, 2020 - 10:42 AM (IST)

ਬਮਾਕੋ- ਮਾਲੀ ਵਿਚ ਪ੍ਰਦਰਸ਼ਨਾਂ ਦੌਰਾਨ 3 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 74 ਲੋਕ ਜ਼ਖਮੀ ਹੋ ਗਏ। ਸਥਾਨਕ ਹਸਪਤਾਲ ਦੇ ਅਧਿਕਾਰੀਆਂ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਪ੍ਰਦਰਸ਼ਨਾਂ ਕਾਰਨ ਜਾਇਦਾਦ ਨੂੰ ਵੀ ਕਾਫ਼ੀ ਨੁਕਸਾਨ ਹੋਇਆ ਹੈ।
ਪ੍ਰਦਰਸ਼ਨਕਾਰੀਆਂ ਨੇ ਨੈਸ਼ਨਲ ਅਸੈਂਬਲੀ ਵਿੱਚ ਵੀ ਲੁੱਟ-ਮਾਰ ਕੀਤੀ। ਪ੍ਰਦਰਸ਼ਨਾਂ ਦੇ ਪ੍ਰਬੰਧਕ, ਐੱਮ 5-ਆਰ. ਐੱਫ. ਪੀ ਨੇ ਕਿਹਾ ਕਿ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਘੱਟੋ-ਘੱਟ ਛੇ ਨੇਤਾਵਾਂ ਨੂੰ ਗ੍ਰਿਫਤਾਰ ਕੀਤਾ ਗਿਆ। ਮਾਲੀ ਦੇ ਰਾਸ਼ਟਰਪਤੀ ਇਬਰਾਹਿਮ ਬਾਊੂਕਰ ਕੀਤਾ ਨੇ ਹਿੰਸਾ 'ਤੇ ਦੁੱਖ ਜ਼ਾਹਰ ਕਰਦਿਆਂ ਇਕ ਸੰਦੇਸ਼ ਜਾਰੀ ਕੀਤਾ ਸੀ ਅਤੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਜਾਰੀ ਰੱਖਣ ਦੀ ਇੱਛਾ ਨੂੰ ਦੁਹਰਾਇਆ ਸੀ। ਕੀਟਾ ਨੇ ਦੇਸ਼ ਵਿਚ ਤਣਾਅ ਘੱਟ ਕਰਨ ਲਈ ਕਈ ਪ੍ਰਸਤਾਵ ਦਿੱਤੇ, ਜਿਨ੍ਹਾਂ ਨੂੰ ਪ੍ਰਦਰਸ਼ਨਕਾਰੀਆਂ ਨੇ ਰੱਦ ਕਰ ਦਿੱਤਾ ਅਤੇ ਦੇਸ਼ ਵਿਚ ਪ੍ਰਧਾਨ ਮੰਤਰੀ ਦੀ ਨਿਯੁਕਤੀ ਅਤੇ ਰਾਸ਼ਟਰਪਤੀ ਦੇ ਅਸਤੀਫੇ ਦੀ ਮੰਗ ਕੀਤੀ।