ਨਿਊਜ਼ੀਲੈਂਡ : ਗੋਲੀਬਾਰੀ 'ਚ ਤਿੰਨ ਲੋਕਾਂ ਦੀ ਮੌਤ ਤੇ ਛੇ ਹੋਰ ਜ਼ਖ਼ਮੀ, PM ਕ੍ਰਿਸ ਨੇ ਕਹੀ ਇਹ ਗੱਲ

Thursday, Jul 20, 2023 - 10:20 AM (IST)

ਵੈਲਿੰਗਟਨ (ਯੂ. ਐੱਨ. ਆਈ.): ਨਿਊਜ਼ੀਲੈਂਡ ਦੇ ਉੱਤਰੀ ਟਾਪੂ ਸ਼ਹਿਰ ਆਕਲੈਂਡ ਵਿਚ ਹੋਈ ਗੋਲੀਬਾਰੀ ਵਿਚ ਇਕ ਬੰਦੂਕਧਾਰੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਵੀਰਵਾਰ ਨੂੰ ਕਿਹਾ ਕਿ ਜਿਹੜੇ ਜ਼ਖ਼ਮੀਆਂ ਨੂੰ ਆਕਲੈਂਡ ਹਸਪਤਾਲ ਲਿਜਾਇਆ ਗਿਆ, ਉਹਨਾਂ ਵਿਚ ਪੁਲਸ ਦਾ ਇੱਕ ਮੈਂਬਰ ਵੀ ਸ਼ਾਮਲ ਹੈ। ਉਸਨੇ ਮੀਡੀਆ ਨੂੰ ਦੱਸਿਆ ਕਿ ਅਧਿਕਾਰੀਆਂ ਦਾ ਮੁਲਾਂਕਣ ਹੈ ਕਿ ਰਾਸ਼ਟਰੀ ਸੁਰੱਖਿਆ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਨਿਊਜ਼ੀਲੈਂਡ ਦੀ ਸੁਰੱਖਿਆ ਖਤਰੇ ਦੇ ਪੱਧਰ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। 

PunjabKesari

PunjabKesari

ਅਪਰਾਧੀ ਪੰਪ ਐਕਸ਼ਨ ਸ਼ਾਟ ਗੰਨ ਨਾਲ ਲੈਸ ਸੀ। ਪੀ.ਐੱਮ. ਕ੍ਰਿਸ ਨੇ ਕਿਹਾ ਕਿ “ਉਹ ਇੱਕ ਉਸਾਰੀ ਵਾਲੀ ਥਾਂ ਤੋਂ ਲੰਘਿਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਮਾਰਤ ਦੇ ਸਿਖਰ 'ਤੇ ਪਹੁੰਚ ਕੇ ਉਸਨੇ ਆਪਣੇ ਆਪ ਨੂੰ ਇੱਕ ਲਿਫਟ ਵਿੱਚ ਬੰਦ ਕਰ ਲਿਆ ਅਤੇ ਪੁਲਸ ਨਾਲ ਉਸ ਦੀ ਮੁਠਭੇੜ ਹੋਈ। ਇਸ ਮਗਰੋਂ ਗੋਲੀਆਂ ਚਲਾਈਆਂ ਗਈਆਂ ਅਤੇ ਕੁਝ ਦੇਰ ਬਾਅਦ ਉਸਨੂੰ ਲੱਭ ਲਿਆ ਗਿਆ।' ਚਸ਼ਮਦੀਦਾਂ ਮੁਤਾਬਕ ਅੱਠ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਗਈ। ਘਟਨਾ ਵਾਲੀ ਥਾਂ ਨੇੜੇ ਸੜਕਾਂ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਲਈ ਕਿਹਾ ਗਿਆ ਹੈ। 

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-ਦੁਨੀਆ ਭਰ 'ਚ ਵਧੀ IVF ਦੀ ਮੰਗ, ਹਰ 4 ਮਿੰਟ 'ਚ 3 ਬੱਚੇ ਲੈ ਰਹੇ ਜਨਮ

ਆਕਲੈਂਡ ਦੇ ਮੇਅਰ ਵੇਨ ਬ੍ਰਾਊਨ ਨੇ ਕਿਹਾ ਕਿ ਫੀਫਾ ਦੇ ਸਾਰੇ ਕਰਮਚਾਰੀ ਅਤੇ ਅੰਤਰਰਾਸ਼ਟਰੀ ਫੁੱਟਬਾਲ ਟੀਮਾਂ ਸੁਰੱਖਿਅਤ ਹਨ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਮਹੀਨਾ ਭਰ ਚੱਲਣ ਵਾਲੇ ਫੀਫਾ ਮਹਿਲਾ ਵਿਸ਼ਵ ਕੱਪ 2023 ਦੀ ਸ਼ੁਰੂਆਤ ਹੋਈ, ਜਿਸ ਦੀ ਸੰਯੁਕਤ ਮੇਜ਼ਬਾਨੀ ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਕਰ ਰਹੇ ਹਨ। ਨਿਊਜ਼ੀਲੈਂਡ ਦੀ ਮਹਿਲਾ ਰਾਸ਼ਟਰੀ ਫੁੱਟਬਾਲ ਟੀਮ ਵੀਰਵਾਰ ਨੂੰ ਆਕਲੈਂਡ ਦੇ ਈਡਨ ਪਾਰਕ 'ਚ ਆਪਣੇ ਸ਼ੁਰੂਆਤੀ ਮੈਚ 'ਚ ਨਾਰਵੇ ਨਾਲ ਭਿੜੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


Vandana

Content Editor

Related News