ਅਟਲਾਂਟਾ ਵਿੱਚ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ, ਇੱਕ ਜ਼ਖ਼ਮੀ

Sunday, Dec 10, 2023 - 11:03 AM (IST)

ਅਟਲਾਂਟਾ (ਅਮਰੀਕਾ) : ਅਮਰੀਕਾ ਦੇ ਸ਼ਹਿਰ ਅਟਲਾਂਟਾ ‘ਚ ਸ਼ਨੀਵਾਰ ਸ਼ਾਮ ਨੂੰ ਗੋਲੀਬਾਰੀ ਦੀ ਘਟਨਾ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ। WANF-TV ਦੀ ਰਿਪੋਰਟ ਮੁਤਾਬਕ ਅਟਲਾਂਟਾ ਪੁਲਸ ਵਿਭਾਗ ਨੇ ਕਿਹਾ ਕਿ ਅਧਿਕਾਰੀਆਂ ਨੂੰ ਪੀਚਟਰੀ ਰੋਡ NE 'ਤੇ ਸ਼ਾਮ 6:25 ਵਜੇ ਦੇ ਕਰੀਬ ਗੋਲੀ ਚੱਲਣ ਦੀ ਰਿਪੋਰਟ ਮਿਲੀ। ਪੁਲਸ ਨੇ ਦੱਸਿਆ ਕਿ ਤਿੰਨ ਲੋਕਾਂ ਨੂੰ ਮੌਕੇ 'ਤੇ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਚੌਥੇ ਵਿਅਕਤੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਘਟਨਾ ਬਾਰੇ ਅਜੇ ਕੋਈ ਹੋਰ ਜਾਣਕਾਰੀ ਨਹੀਂ ਮਿਲੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tarsem Singh

Content Editor

Related News