ਘਰ ''ਚ ਲੱਗੀ ਅੱਗ, ਮਾਂ ਸਣੇ ਧੀ ਅਤੇ ਜਵਾਈ ਜ਼ਿੰਦਾ ਸੜੇ
Sunday, Jul 06, 2025 - 01:30 PM (IST)

ਮਨੀਲਾ (ਵਾਰਤਾ)- ਫਿਲੀਪੀਨਜ਼ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੂਰਬੀ ਰਿਜ਼ਾਲ ਸੂਬੇ ਦੇ ਸੈਨ ਮਾਟੇਓ ਸ਼ਹਿਰ ਵਿੱਚ ਐਤਵਾਰ ਸਵੇਰੇ ਇੱਕ ਦੋ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗ ਗਈ। ਅੱਗ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਝੁਲਸ ਗਿਆ। ਫਾਇਰ ਸੇਫਟੀ ਬਿਊਰੋ ਨੇ ਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਲਹਿੰਦੇ ਪੰਜਾਬ 'ਚ ਮੀਂਹ ਅਤੇ ਹੜ੍ਹ ਦਾ ਕਹਿਰ, 66 ਲੋਕਾਂ ਦੀ ਮੌਤ, 127 ਜ਼ਖਮੀ
ਬਿਊਰੋ ਅਨੁਸਾਰ ਅੱਗ ਸਥਾਨਕ ਸਮੇਂ ਅਨੁਸਾਰ ਸਵੇਰੇ 2 ਵਜੇ ਲੱਗੀ ਅਤੇ ਇਸ ਦੀ ਚਪੇਟ ਵਿਚ ਆਉਣ ਕਾਰਨ ਇੱਕ ਬਜ਼ੁਰਗ ਔਰਤ, ਉਸਦੀ ਧੀ ਅਤੇ ਜਵਾਈ ਦੀ ਮੌਤ ਹੋ ਗਈ। ਬਿਊਰੋ ਨੇ ਦੱਸਿਆ ਕਿ ਘਰ ਦੇ ਮਾਲਕ ਨੇ ਸੜਦੇ ਘਰ ਵਿੱਚੋਂ ਛਾਲ ਮਾਰ ਦਿੱਤੀ। ਉਸ ਦੀ ਜਾਨ ਤਾਂ ਬਚ ਗਈ ਪਰ ਉਹ ਅੱਗ ਵਿੱਚ ਝੁਲਸ ਗਿਆ ਅਤੇ ਉਸਦੇ ਸਰੀਰ 'ਤੇ ਸੜਨ ਦੇ ਨਿਸ਼ਾਨ ਹਨ। ਫਾਇਰ ਬ੍ਰਿਗੇਡ ਨੇ ਲਗਭਗ ਇੱਕ ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।