ਨੇਪਾਲ : ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ’ਚ ਭਾਰਤੀ ਸਮੇਤ 3 ਵਿਅਕਤੀ ਗ੍ਰਿਫ਼ਤਾਰ

Friday, Nov 15, 2024 - 10:45 AM (IST)

ਨੇਪਾਲ : ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ’ਚ ਭਾਰਤੀ ਸਮੇਤ 3 ਵਿਅਕਤੀ ਗ੍ਰਿਫ਼ਤਾਰ

ਕਾਠਮੰਡੂ (ਏਜੰਸੀ)- ਭਾਰਤ-ਨੇਪਾਲ ਸਰਹੱਦ ਨੇੜੇ ਇਕ ਕਸਬੇ ਵਿਚ ਵੀਰਵਾਰ ਨੂੰ ਇਕ ਭਾਰਤੀ ਨਾਗਰਿਕ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 22 ਕਿਲੋਗ੍ਰਾਮ ਤੋਂ ਵੱਧ ਹਸ਼ੀਸ਼ ਜ਼ਬਤ ਕੀਤੀ ਗਈ। ਪੁਲਸ ਨੇ ਦੱਸਿਆ ਕਿ 29 ਸਾਲਾ ਮੁਕੇਸ਼ ਕੁਮਾਰ ਅਤੇ ਉਸ ਦੇ 2 ਨੇਪਾਲੀ ਸਾਥੀਆਂ ਨੂੰ ਬੀਰਗੰਜ ਮੈਟ੍ਰੋਪੋਲੀਟਨ ਸਿਟੀ ਦੇ ਬਿਸ਼ਵੋ ਹੋਟਲ ਨੇੜੇ 22.5 ਕਿਲੋਗ੍ਰਾਮ ਹਸ਼ੀਸ਼ ਸਮੇਤ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ: ਭਾਰਤ ਨੇ ਜਿਸ ਨੂੰ ਐਲਾਨਿਆ ਭਗੌੜਾ ਕੈਨੇਡਾ ਨੇ ਉਸ ਨੂੰ ਦਿੱਤੀ ਕਲੀਨ ਚਿੱਟ, ਜਾਣੋ ਕੌਣ ਹੈ ਸੰਦੀਪ ਸਿੰਘ ਸਿੱਧੂ

ਭਾਰਤੀ ਨਾਗਰਿਕ ਦੇ ਨਾਲ 29 ਸਾਲਾ ਮਕਸੂਦ ਅੰਸਾਰੀ ਅਤੇ 20 ਸਾਲਾ ਰਾਮਲਾਲ ਸਾਹਨੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਦੋਵੇਂ ਦੱਖਣੀ ਨੇਪਾਲ ਦੇ ਬਾਰਾ ਸਿਮਰੌਨਗੜ੍ਹ ਦੇ ਰਹਿਣ ਵਾਲੇ ਹਨ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਹਿਰਾਸਤ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਕੈਨੇਡਾ ਨੂੰ ਅਰਸ਼ ਡੱਲਾ ਦੀ ਹਵਾਲਗੀ ਦੀ ਅਪੀਲ ਕਰੇਗਾ ਭਾਰਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News