ਟੈਕਸਾਸ 'ਚ ਹੈਲੀਕਾਪਟਰ ਹਾਦਸੇ 'ਚ 3 ਲੋਕਾਂ ਦੀ ਮੌਤ
Saturday, Mar 09, 2024 - 12:59 PM (IST)
ਨਿਊਯਾਰਕ (ਰਾਜ ਗੋਗਨਾ) : ਟੈਕਸਾਸ ਵਿਚ ਅਮਰੀਕਾ-ਮੈਕਸੀਕੋ ਸਰਹੱਦ 'ਤੇ ਸ਼ੁੱਕਰਵਾਰ ਨੂੰ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਨੈਸ਼ਨਲ ਗਾਰਡ ਦੇ 2 ਸੈਨਿਕ ਅਤੇ 1 ਬਾਰਡਰ ਪੈਟਰੋਲ ਏਜੰਟ ਦੀ ਮੌਤ ਹੋ ਗਈ। ਫ਼ੌਜ ਨੇ ਦੱਸਿਆ ਕਿ ਹੈਲੀਕਾਪਟਰ 'ਚ ਸਵਾਰ ਇਕ ਹੋਰ ਫ਼ੌਜੀ ਜ਼ਖ਼ਮੀ ਹੋ ਗਿਆ।
ਸੰਯੁਕਤ ਟਾਸਕ ਫੋਰਸ ਵੱਲੋਂ ਜਾਰੀ ਬਿਆਨ ਦੇ ਅਨੁਸਾਰ, UH-72 ਲਕੋਟਾ ਹੈਲੀਕਾਪਟਰ ਸੰਘੀ ਸਰਕਾਰ ਦੇ ਸਰਹੱਦੀ ਸੁਰੱਖਿਆ ਮਿਸ਼ਨ 'ਤੇ ਸੀ, ਜਦੋਂ ਇਹ ਸ਼ੁੱਕਰਵਾਰ ਦੁਪਹਿਰ ਨੂੰ ਰੀਓ ਗ੍ਰਾਂਡੇ ਸਿਟੀ ਨੇੜੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਟਾਰ ਕਾਊਂਟੀ ਦੇ ਉੱਚ ਅਧਿਕਾਰੀ ਇਲੋਏ ਵੇਰਾ ਨੇ ਦੱਸਿਆ ਕਿ ਹੈਲੀਕਾਪਟਰ 'ਚ 1 ਔਰਤ ਅਤੇ 3 ਪੁਰਸ਼ ਸਵਾਰ ਸਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮ੍ਰਿਤਕਾਂ ਦੀ ਪਛਾਣ ਦਾ ਖ਼ੁਲਾਸਾ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਭਾਰਤ ਵੱਲੋਂ ਨਾਮਜ਼ਦ ਅੱਤਵਾਦੀ ਹਰਦੀਪ ਨਿੱਝਰ ਦੀ ਕੈਨੇਡਾ 'ਚ ਕਤਲ ਦੀ ਵੀਡੀਓ ਆਈ ਸਾਹਮਣੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8