ਟਿਊਨੀਸ਼ੀਆ ’ਚ ਸੁਰੱਖਿਆ ਬਲਾਂ ਦੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀ ਢੇਰ

09/02/2019 6:00:03 PM

ਟਿਊਨਿਸ— ਟਿਊਨੀਸ਼ੀਆ ਦੀ ਰਾਜਧਾਨੀ ਟਿਊਨਿਸ ’ਚ ਸੋਮਵਾਰ ਨੂੰ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦੇ ਵਿਚਾਲੇ ਹੋਏ ਮੁਕਾਬਲੇ ’ਚ ਤਿੰਨ ਅੱਤਵਾਦੀ ਮਾਰੇ ਗਏ ਤੇ ਇਕ ਸੁਰੱਖਿਆ ਕਰਮਚਾਰੀ ਵੀ ਸ਼ਹੀਦ ਹੋ ਗਿਆ।

ਸੂਤਰਾਂ ਮੁਤਾਬਕ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦੇ ਵਿਚਾਲੇ ਇਹ ਘਟਨਾ ਕਸਸੇਰੀਨ ਸੂਬੇ ਦੇ ਹਿਦਰਾ ਜ਼ਿਲੇ ’ਚ ਸਥਾਨਕ ਸਮੇਂ ਮੁਤਾਬਕ ਸਾਢੇ 6 ਵਜੇ ਵਾਪਰੀ। ਅੱਤਵਾਦੀ ਅਸਲ ’ਚ ਨੇੜੇ ਦੇ ਇਕ ਪਹਾੜੀ ਇਲਾਕੇ ਤੋਂ ਉੱਚੇ ਇਲਾਕੇ ’ਚ ਪਹੁੰਚਣ ਦੀ ਤਿਆਰੀ ਕਰ ਰਹੇ ਸਨ, ਜਿਸ ਨੂੰ ਦੇਖਦੇ ਹੋਏ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਰੋਕਣ ਲਈ ਗੋਲੀਆਂ ਚਲਾਈਆਂ। ਦੋਵਾਂ ਪਾਸਿਓਂ ਹੋਈ ਗੋਲੀਬਾਰੀ ’ਚ ਤਿੰਨ ਅੱਤਵਾਦੀ ਢੇਰ ਹੋ ਗਏ ਤੇ ਇਕ ਸੁਰੱਖਿਆ ਅਧਿਕਾਰੀ ਦੀ ਵੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਇਹ ਘਟਨਾ ਅਜਿਹੇ ਵੇਲੇ ’ਚ ਹੋਈ ਜਦੋਂ 15 ਸਤੰਬਰ ਨੂੰ ਹੋਣ ਵਾਲੇ ਰਾਸ਼ਟਰਪਚੀ ਚੋਣਾਂ ਦੇ ਲਈ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਹੋਣੀ ਹੈ।


Baljit Singh

Content Editor

Related News