ਪਾਕਿਸਤਾਨ ’ਚ ਮੁੜ ਲੱਗੀ TikTok ’ਤੇ ਪਾਬੰਦੀ

Tuesday, Jun 29, 2021 - 04:58 PM (IST)

ਪਾਕਿਸਤਾਨ ’ਚ ਮੁੜ ਲੱਗੀ TikTok ’ਤੇ ਪਾਬੰਦੀ

ਕਰਾਚੀ (ਵਾਰਤਾ) : ਪਾਕਿਸਤਾਨ ਵਿਚ ਸਿੰਧ ਹਾਈ ਕੋਰਟ ਨੇ ਵੀਡੀਓ ਸ਼ੇਅਰਿੰਗ ਪਲੇਟਫਾਰਮ ਟਿਕਟਾਕ ’ਤੇ ਪਾਬੰਦੀ ਹਟਾਏ ਜਾਣ ਦੇ ਕਰੀਬ 3 ਮਹੀਨੇ ਬਾਅਦ ਮੁੜ ਤੋਂ ਪਾਬੰਦੀ ਲਗਾਉਣ ਦਾ ਹੁਕਮ ਦਿੱਤਾ ਹੈ। ਦਿ ਨਿਊਜ਼ ਦੀ ਰਿਪੋਰਟ ਮੁਤਾਬਕ ਅਦਾਲਤ ਨੇ ਇਕ ਪਟੀਸ਼ਨ ’ਤੇ ਸੁਣਵਾਈ ਦੇ ਬਾਅਦ ਸੋਮਵਾਰ ਨੂੰ ਇਹ ਹੁਕਮ ਦਿੱਤਾ।

ਇਹ ਵੀ ਪੜ੍ਹੋ: ਪਾਕਿ ’ਚ ਵਿਆਹ ਦੀ ਇਜਾਜ਼ਤ ਮੰਗਣ 'ਤੇ ਕੁੜੀ ਦੇ ਪਿਓ ਨੇ ਕਤਲ ਕੀਤਾ ਨੌਜਵਾਨ, ਲਾਸ਼ ਦੇ ਟੋਟੇ ਕਰ ਨਦੀ ’ਚ ਸੁੱਟੇ

ਅਦਾਲਤ ਨੇ ਪਾਕਿਸਤਾਨ ਦੇ ਅਟਾਰਨੀ ਜਨਰਲ ਨੂੰ ਨੋਟਿਸ ਜਾਰੀ ਕੀਤਾ ਅਤੇ ਉਨ੍ਹਾਂ ਨੂੰ ਟਿਕਟਾਕ ਐਪ ’ਤੇ ਪਾਬੰਦੀ ਲਗਾਉਣ ਦਾ ਹੁਕਮ ਦਿੱਤਾ। ਪਟੀਸ਼ਨਕਰਤਾ ਦੇ ਵਕੀਲ ਨੇ ਅਦਾਲਤ ਵਿਚ ਆਪਣੀਆਂ ਦਲੀਲਾਂ ਪੇਸ਼ ਕਰਦੇ ਹੋਏ ਕਿਹਾ ਕਿ ਵੀਡੀਓ ਸ਼ੇਅਰਿੰਗ ਪਲੇਟਫਾਰਮ ’ਤੇ ਅਪਲੋਡ ਕੀਤੀਆਂ ਗਈਆਂ ਕੁੱਝ ਵੀਡੀਓ ਅਨੈਤਿਕ ਅਤੇ ਇਸਲਾਮ ਦੀਆਂ ਸਿੱਖਿਆਵਾਂ ਦੇ ਵਿਰੁੱਧ ਹਨ ਅਤੇ ਇਸ ਲਈ ਪੇਸ਼ਾਵਰ ਹਾਈ ਕੋਰਟ ਨੇ ਪਹਿਲਾਂ ਟਿਕਟਾਕ ’ਤੇ ਪਾਬੰਦੀ ਲਗਾ ਦਿੱਤੀ ਸੀ।

ਇਹ ਵੀ ਪੜ੍ਹੋ: ਪਾਕਿ ਦੇ ਗ੍ਰਹਿ ਮੰਤਰੀ ਨੇ ਕਬੂਲਿਆ ਸੱਚ! ਕਿਹਾ- ਇਸਲਾਮਾਬਾਦ ’ਚ ਰਹਿੰਦੇ ਹਨ ਤਾਲਿਬਾਨੀਆਂ ਦੇ ਪਰਿਵਾਰ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News